ਕਟੜਾ, (ਅਮਿਤ)- ਸ਼੍ਰੀ ਮਾਤਾ ਵੈਸ਼ਨੋ ਦੇਵੀ ਯਾਤਰਾ ਵਿਚ ਸ਼ਰਧਾਲੂਆਂ ਦੀ ਵਧਦੀ ਗਿਣਤੀ ਦਾ ਸਿਲਸਿਲਾ ਸੋਮਵਾਰ ਨੂੰ ਵੀ ਜਾਰੀ ਰਿਹਾ। ਯਾਤਰਾ ਮਾਰਗ ’ਤੇ ਲਗਾਤਾਰ ਵਧ ਰਹੀ ਭੀੜ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੂੰ ਸਾਵਧਾਨੀ ਵਜੋਂ ਯਾਤਰਾ ਰਜਿਸਟ੍ਰੇਸ਼ਨ ਕਾਊਂਟਰ ਨਿਰਧਾਰਤ ਸਮੇਂ ਤੋਂ ਲੱਗਭਗ 2 ਘੰਟੇ ਪਹਿਲਾਂ ਬੰਦ ਕਰਨਾ ਪਿਆ। ਕਟੜਾ ਵਿਚ ਬਿਨਾਂ ਆਰ. ਐੱਫ. ਆਈ. ਡੀ. ਕਾਰਡ ਵਾਲੇ ਸ਼ਰਧਾਲੂਆਂ ਨੂੰ ਅਨਾਊਂਸਮੈਂਟ ਰਾਹੀਂ ਹਦਾਇਤਾਂ ਦਿੱਤੀਆਂ ਗਈਆਂ ਕਿ ਉਹ ਸੁਰੱਖਿਅਤ ਥਾਵਾਂ ’ਤੇ ਚਲੇ ਜਾਣ ਅਤੇ ਮੰਗਲਵਾਰ ਸਵੇਰੇ ਰਜਿਸਟ੍ਰੇਸ਼ਨ ਕਾਊਂਟਰ ਖੁੱਲ੍ਹਣ ਤੋਂ ਬਾਅਦ ਹੀ ਯਾਤਰਾ ਸ਼ੁਰੂ ਕਰਨ।
ਜਾਣਕਾਰੀ ਅਨੁਸਾਰ ਸੋਮਵਾਰ ਸ਼ਾਮ ਖ਼ਬਰ ਲਿਖੇ ਜਾਣ ਤੱਕ 48,255 ਸ਼ਰਧਾਲੂ ਆਰ. ਐੱਫ. ਆਈ. ਡੀ. ਕਾਰਡ ਪ੍ਰਾਪਤ ਕਰ ਕੇ ਪਵਿੱਤਰ ਭਵਨ ਵੱਲ ਰਵਾਨਾ ਹੋ ਚੁੱਕੇ ਸਨ। ਸ਼ਰਧਾਲੂਆਂ ਦੀ ਭਾਰੀ ਗਿਣਤੀ ਕਾਰਨ ਯਾਤਰਾ ਮਾਰਗ ’ਤੇ ਭੀੜ ਵਧਣ ਲੱਗੀ, ਜਿਸ ਨੂੰ ਮੁੱਖ ਰੱਖਦਿਆਂ ਸ਼੍ਰਾਈਨ ਬੋਰਡ ਅਤੇ ਜ਼ਿਲਾ ਪ੍ਰਸ਼ਾਸਨ ਨੇ ਸੁਰੱਖਿਆ ਨੂੰ ਪਹਿਲ ਦਿੰਦੇ ਹੋਏ ਰਾਤ ਕਰੀਬ 8 ਵਜੇ ਆਰ. ਐੱਫ. ਆਈ. ਡੀ. ਰਜਿਸਟ੍ਰੇਸ਼ਨ ਕਾਊਂਟਰ ਬੰਦ ਕਰਨ ਦਾ ਫ਼ੈਸਲਾ ਕੀਤਾ।
ਪੰਜਾਬ ਤੇ ਹਰਿਆਣਾ ’ਚ ਕਈ ਥਾਈਂ ਮੀਂਹ; ਹਿਮਾਚਲ ’ਚ ਗੜੇਮਾਰੀ
NEXT STORY