ਜੈਪੁਰ (ਏਜੰਸੀ) : ਰਾਜਸਥਾਨ ਦੇ ਧੌਲਪੁਰ ਜ਼ਿਲ੍ਹੇ ’ਚ ਸ਼ਨੀਵਾਰ ਨੂੰ ਇਕ ਸੜਕ ਹਾਦਸੇ ’ਚ 3 ਬੱਚਿਆਂ ਸਮੇਤ 4 ਵਿਅਕਤੀਆਂ ਦੀ ਮੌਤ ਹੋ ਗਈ। ਹਾਦਸਾ ਮਨੀਆ ਥਾਣਾ ਖੇਤਰ ਦੇ ਫੂਲਪੁਰ ਪਿੰਡ ਨੇੜੇ ਵਾਪਰਿਆ। ਪੁਲਸ ਅਨੁਸਾਰ 10 ਤੋਂ ਵੱਧ ਵਿਅਕਤੀਆਂ ਨੂੰ ਲੈ ਕੇ ਜਾ ਰਹੀ ਇਕ ਵੈਨ ਪਾਣੀ ਨਾਲ ਭਰੀ ਸੜਕ ’ਤੇ ਬੇਕਾਬੂ ਹੋ ਕੇ ਤਲਾਅ ’ਚ ਡਿੱਗ ਗਈ। ਵੈਨ ਅੰਦਰ ਫਸੇ ਬੱਚਿਆਂ ਤੇ ਔਰਤਾਂ ਦੀਆਂ ਚੀਕਾਂ ਸੁਣ ਕੇ ਪਿੰਡ ਵਾਸੀ ਮੌਕੇ ’ਤੇ ਪਹੁੰਚੇ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ਤੇ ਯੂਪੀ ਸਣੇ 4 ਸੂਬਿਆਂ 'ਚ 1 ਦਸੰਬਰ ਤੋਂ ਸ਼ੁਰੂ ਹੋਵੇਗੀ ਮਰਦਮਸ਼ੁਮਾਰੀ, ਕੇਂਦਰ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ
ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਵੈਨ ’ਚ ਸਵਾਰ ਲੋਕਾਂ ਨੂੰ ਬਾਹਰ ਕੱਢਿਆ ਗਿਆ। ਜ਼ਖਮੀਆਂ ਨੂੰ ਮਨੀਆ ਕਮਿਊਨਿਟੀ ਹੈਲਥ ਸੈਂਟਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ 3 ਬੱਚਿਆਂ ਤੇ ਇਕ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਧੌਲਪੁਰ ਨੇੜੇ ਤਲਾਅ ’ਚ ਡਿੱਗੀ ਵੈਨ, 3 ਬੱਚਿਆਂ ਸਮੇਤ 4 ਦੀ ਮੌਤ
NEXT STORY