ਪੀਲੀਭੀਤ (ਵਾਰਤਾ)- ਉੱਤਰ ਪ੍ਰਦੇਸ਼ ’ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪੀਲੀਭੀਤ ਤੋਂ ਸੰਸਦ ਮੈਂਬਰ ਵਰੁਣ ਗਾਂਧੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਵਰੁਣ ਨੇ ਐਤਵਾਰ ਨੂੰ ਸੋਸ਼ਲ ਮੀਡੀਆ ਰਾਹੀਂ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ,‘‘ਪਿਛਲੇ ਤਿੰਨ ਦਿਨਾਂ ਤੋਂ ਪੀਲੀਭੀਤ ’ਚ ਹਾਂ। ਕੋਰੋਨਾ ਦੇ ਕਾਫ਼ੀ ਲੱਛਣ ਦਿੱਸਣ ਦਰਮਿਆਨ ਮੇਰੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।’’
ਉਨ੍ਹਾਂ ਕਿਹਾ,‘‘ਅਸੀਂ ਹੁਣ ਕੋਰੋਨਾ ਦੀ ਤੀਜੀ ਲਹਿਰ ਅਤੇ ਚੋਣ ਪ੍ਰਚਾਰ ਮੁਹਿੰਮ ਦੇ ਦੌਰ ਤੋਂ ਲੰਘ ਰਹੇ ਹਾਂ। ਇਸ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੂੰ ਚੌਕਸੀ ਵਜੋਂ ਉਮੀਦਵਾਰਾਂ ਅਤੇ ਸਿਆਸੀ ਵਰਕਰਾਂ ਲਈ ਟੀਕੇ ਦੀ ਡੋਜ਼ ਵਧਾ ਦੇਣੀ ਚਾਹੀਦੀ ਹੈ।’’ ਦੱਸਣਯੋਗ ਹੈ ਕਿ ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਹੀ ਉੱਤਰ ਪ੍ਰਦੇਸ਼ ਸਮੇਤ 5 ਸੂਬਿਆਂ ’ਚ ਹੋਣ ਵਾਲੇ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ ਹੈ। ਕੋਰੋਨਾ ਸੰਕਰਮਣ ਦੇ ਵਧਣ ਦੇ ਖ਼ਤਰੇ ਦਰਮਿਆਨ ਇਹ ਚੋਣਾਂ ਪੂਰੀ ਤਰ੍ਹਾਂ ਨਾਲ ਕੋਰੋਨਾ ਗਾਈਡਲਾਈਨਜ਼ ਦੇ ਅਧੀਨ ਲੜੀਆਂ ਜਾਣਗੀਆਂ।
ਇਹ ਵੀ ਪੜ੍ਹੋ : ਬਜਟ ਸੈਸ਼ਨ ਤੋਂ ਪਹਿਲਾਂ 400 ਤੋਂ ਵੱਧ ਸੰਸਦ ਕਰਮੀ ਨਿਕਲੇ ਕੋਰੋਨਾ ਪਾਜ਼ੇਟਿਵ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ
ਭਾਜਪਾ ਨੇ ਲੱਦਾਖ ਅਤੇ ਲਕਸ਼ਦੀਪ ’ਚ ਨਵੇਂ ਪ੍ਰਦੇਸ਼ ਪ੍ਰਧਾਨਾਂ ਦੀ ਕੀਤੀ ਨਿਯੁਕਤੀ
NEXT STORY