ਜੈਪੁਰ (ਭਾਸ਼ਾ)— ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਸਹੁੰ ਚੁੱਕ ਸਮਾਗਮ 'ਚ ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਨੇ ਵੀ ਸ਼ਿਰਕਤ ਕੀਤੀ। ਵਸੁੰਧਰਾ ਰਾਜੇ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਗਹਿਲੋਤ ਅਤੇ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੂੰ ਬਹੁਤ ਗਰਮਜੋਸ਼ੀ ਨਾਲ ਮਿਲੇ। ਸਹੁੰ ਚੁੱਕ ਸਮਾਗਮ ਵਿਚ ਸ਼ਿਰਕਤ ਕਰਨ ਪੁੱਜੀ ਵਸੁੰਧਰਾ ਨੇ ਸੰਤਰੀ ਰੰਗ ਦੀ ਸਾੜੀ ਪਹਿਨੀ ਹੋਈ ਸੀ ਅਤੇ ਉਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਨਵੇਂ ਮੁੱਖ ਮੰਤਰੀ ਨੂੰ ਵਧਾਈ ਦਿੱਤੀ।

ਦੱਸਣਯੋਗ ਹੈ ਕਿ ਕਾਂਗਰਸ ਨੇਤਾ ਅਸ਼ੋਕ ਗਹਿਲੋਤ ਨੇ ਜੈਪੁਰ ਦੇ ਅਲਬਰਟ ਹਾਲ ਵਿਚ ਆਯੋਜਿਤ ਸਹੁੰ ਚੁੱਕ ਸਮਾਗਮ 'ਚ ਰਾਜਸਥਾਨ ਦੇ 12ਵੇਂ ਮੁੱਖ ਮੰਤਰੀ ਦੇ ਰੂਪ ਵਿਚ ਸਹੁੰ ਚੁੱਕੀ। ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਸਚਿਨ ਪਾਇਲਟ ਨੇ ਉੱਪ ਮੁੱਖ ਮੰਤਰੀ ਦੇ ਰੂਪ ਵਿਚ ਸਹੁੰ ਚੁੱਕੀ। ਰਾਜਪਾਲ ਕਲਿਆਣ ਸਿੰਘ ਨੇ ਉਨ੍ਹਾਂ ਨੂੰ ਸਹੁੰ ਚੁਕਾਈ।

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਉਨ੍ਹਾਂ ਕੋਲ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਦੋਹਾਂ ਨੇਤਾਵਾਂ ਨੇ ਗਰਮਜੋਸ਼ੀ ਨਾਲ ਹੱਥ ਮਿਲਾਇਆ। ਗਹਿਲੋਤ, ਪਾਇਲਟ, ਜੋਤੀਰਾਦਿੱਤਿਯ ਸਿੰਧੀਆ ਅਤੇ ਕਾਂਗਰਸ ਦੇ ਕਈ ਹੋਰ ਨੇਤਾ ਵੀ ਵਸੁੰਧਰਾ ਰਾਜੇ ਨੂੰ ਬੇਹੱਦ ਗਰਮਜੋਸ਼ੀ ਨਾਲ ਮਿਲੇ। ਸਹੁੰ ਚੁੱਕ ਸਮਾਰੋਹ ਤੋਂ ਬਾਅਦ ਵਸੁੰਧਰਾ ਨੇ ਟਵੀਟ ਕੀਤਾ, ''ਮੈਂ ਅਸ਼ੋਕ ਗਹਿਲੋਤ ਨੂੰ ਰਾਜਸਥਾਨ ਦੇ ਮੁੱਖ ਮੰਤਰੀ ਅਤੇ ਸਚਿਨ ਪਾਇਲਟ ਨੂੰ ਉੱਪ ਮੁੱਖ ਮੰਤਰੀ ਬਣਨ ਦੀ ਵਧਾਈ ਦਿੰਦੀ ਹਾਂ। ਉਨ੍ਹਾਂ ਲਈ ਮੇਰੀਆਂ ਸ਼ੁੱਭਕਾਮਨਾਵਾਂ ਹਨ।'' ਹਇੱਥੇ ਦਸ ਦੇਈਏ ਕਿ ਹਾਲ ਹੀ 'ਚ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਵਸੁੰਧਰਾ ਰਾਜੇ 2003 ਤੋਂ 2008 ਅਤੇ 2013 ਤੋਂ 2018 ਦੌਰਾਨ ਦੋ ਵਾਰ ਰਾਜਸਥਾਨ ਦੀ ਮੁੱਖ ਮੰਤਰੀ ਰਹੀ।
ਕਮਲਨਾਥ ਨੇ ਕਿਸਾਨਾਂ ਦੀ ਕਰਜ਼ ਮੁਆਫ਼ੀ 'ਤੇ ਲਿਆ ਵੱਡਾ ਫੈਸਲਾ
NEXT STORY