ਲਖਨਊ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆ ਨਾਥ ਨੇ 'ਵੀਰ ਬਾਲ ਦਿਵਸ' ਮੌਕੇ ਸਿੱਖ ਧਰਮ ਦੇ ਦੱਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਉਨ੍ਹਾਂ ਨੂੰ ਨਮਨ ਕੀਤਾ। ਇਸ ਮੌਕੇ ਲਖਨਊ ਸਥਿਤ ਸੀ.ਐੱਮ. ਨਿਵਾਸ 'ਤੇ ਸੀ.ਐੱਮ. ਯੋਗੀ ਨੇ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਜਿਸ ਵਿਚ ਸਿੱਖ ਧਰਮ ਦੇ ਪੰਥੀ ਅਤੇ ਨੁਮਾਇੰਦੇ ਸ਼ਾਮਲ ਰਹੇ ਹਨ।
ਪ੍ਰੋਗਰਾਮ ਨੂੰ ਸੰਬੋਧਿਤ ਕਰਦੇ ਹੋਏ ਸੀ.ਐੱਮ. ਯੋਗੀ ਨੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕੀਤਾ। ਸੀ.ਐੱਮ. ਯੋਗੀ ਨੇ ਕਿਹਾ ਕਿ ਸਿੱਖ ਧਰਮ ਨੇ ਦੇਸ਼ ਲਈ ਹਮੇਸ਼ਾ ਸ਼ਹਾਦਤਾਂ ਦਿੱਤੀਆਂ ਹਨ। ਚਾਰ ਸਾਹਿਬਜ਼ਾਦਿਆਂ ਨੂੰ ਅੱਜ ਪੂਰਾ ਦੇਸ਼ ਯਾਦ ਕਰ ਰਿਹਾ ਹੈ, ਉਨ੍ਹਾਂ ਨੂੰ ਨਮਨ ਕਰ ਰਿਹਾ ਹੈ। ਇਸ ਮੌਕੇ ਸੀ.ਐੱਮ. ਯੋਗੀ ਨੇ ਸਿੱਖ ਧਰਮ ਦੀ ਪ੍ਰਤੀਗ ਦਸਤਾਰ ਸਜਾਈ ਅਤੇ ਗੁਰੂ ਗ੍ਰੰਥ ਸਾਹਿਬ ਨੂੰ ਸਿਰ 'ਤੇ ਚੁੱਕ ਕੇ ਉਨ੍ਹਾਂ ਨੂੰ ਨਮਨ ਕੀਤਾ। ਉਨ੍ਹਾਂ ਦੇ ਨਾਲ ਸਿੱਖ ਧਰਮ ਦੇ ਨੁਮਾਇੰਦੇ ਵੀ ਚਲਦੇ ਨਜ਼ਰ ਆਏ।
ਉੱਤਰਾਖੰਡ 'ਚ ਵਾਪਰਿਆ ਹਾਦਸਾ; ਇੱਟਾਂ ਦੇ ਭੱਠੇ ਦੀ ਕੰਧ ਡਿੱਗੀ, ਕਈ ਮਜ਼ਦੂਰ ਦੱਬੇ, 5 ਲਾਸ਼ਾਂ ਬਰਾਮਦ
NEXT STORY