ਗੋਪੇਸ਼ਵਰ : ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਬੁੱਧਵਾਰ ਤੜਕੇ ਇੱਕ ਵਾਹਨ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਜ਼ਖ਼ਮੀ ਹੋ ਗਿਆ। ਚਮੋਲੀ ਦੇ ਵਧੀਕ ਜ਼ਿਲ੍ਹਾ ਸੂਚਨਾ ਅਧਿਕਾਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਸੁਰੈਥੋਟਾ ਅਤੇ ਮਲੇਰੀ ਵਿਚਕਾਰ ਭਾਪਕੁੰਡ ਪਗਤੀ ਪੁਲ ਨੇੜੇ ਵਾਪਰਿਆ, ਜਦੋਂ ਗੱਡੀ ਸੜਕ ਤੋਂ ਫਿਸਲ ਗਈ ਅਤੇ ਧੌਲੀ ਨਦੀ ਨੇੜੇ ਕਰੀਬ 100 ਮੀਟਰ ਹੇਠਾਂ ਖਾਈ ਵਿੱਚ ਜਾ ਡਿੱਗੀ। ਉਨ੍ਹਾਂ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਸ ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐੱਸਡੀਆਰਐੱਫ) ਦੀਆਂ ਟੀਮਾਂ ਰਾਹਤ ਅਤੇ ਬਚਾਅ ਕਾਰਜਾਂ ਲਈ ਮੌਕੇ 'ਤੇ ਪਹੁੰਚ ਗਈਆਂ।
ਇਹ ਵੀ ਪੜ੍ਹੋ - ਕਣਕ ਦੀ MSP 'ਚ 150 ਰੁਪਏ ਦਾ ਵਾਧਾ, ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ
ਇਸ ਘਟਨਾ ਵਿਚ ਗੱਡੀ ਵਿੱਚ ਸਵਾਰ ਦੋ ਵਿਅਕਤੀਆਂ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਹਾਦਸਾਗ੍ਰਸਤ ਵਾਹਨ ਸੜਕ ਨਿਰਮਾਣ ਵਿੱਚ ਲੱਗੀ ਸੀਪੀਪੀਐਲ ਕੰਪਨੀ ਦਾ ਸੀ। ਹਾਦਸੇ ਦਾ ਸ਼ਿਕਾਰ ਹੋਏ ਸਾਰੇ ਲੋਕ ਜੰਮੂ-ਕਸ਼ਮੀਰ ਦੇ ਰਹਿਣ ਵਾਲੇ ਹਨ। ਮ੍ਰਿਤਕਾਂ ਦੀ ਪਛਾਣ ਮਾਨਿਕ ਸਿੰਘ ਰਨਿਆਲ (34) ਵਾਸੀ ਰੈਜ਼ੀਡੈਂਸੀ ਰੋਡ ਜੰਮੂ ਅਤੇ ਕਰਨਲ ਸਿੰਘ (27) ਵਾਸੀ ਊਧਮਪੁਰ ਵਜੋਂ ਹੋਈ ਹੈ। ਜ਼ਖ਼ਮੀ ਵਿਅਕਤੀ ਦਾ ਨਾਂ ਰਾਜਵੀਰ ਸਿੰਘ ਚਿੱਬ (28) ਹੈ, ਜੋ ਪਿੰਡ ਨੰਦਵਾਲ ਦਾ ਰਹਿਣ ਵਾਲਾ ਹੈ।
ਇਹ ਵੀ ਪੜ੍ਹੋ - 115 ਮਹੀਨਿਆਂ 'ਚ ਦੁੱਗਣਾ ਹੋ ਜਾਵੇਗਾ ਪੈਸਾ! ਇਸ ਸਕੀਮ ਨਾਲ ਮਿਲੇਗਾ ਵੱਧ ਵਿਆਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦਾ 21 ਦਿਨਾਂ ਦੇ ਅੰਦਰ ਨਿਪਟਾਰਾ ਕਰਨ ਵਿਭਾਗ: ਕੇਂਦਰ
NEXT STORY