ਕੋਲਕਾਤਾ (ਭਾਸ਼ਾ)-ਪੱਛਮੀ ਬੰਗਾਲ ਦੇ ਰਾਜਪਾਲ ਸੀ. ਵੀ. ਆਨੰਦ ਬੋਸ ਨੇ ਸ਼ੁੱਕਰਵਾਰ ਨੂੰ ਦੱਖਣੀ 24 ਪਰਗਨਾ ਜ਼ਿਲ੍ਹੇ ’ਚ ਭੰਗੋਰ ਦਾ ਦੌਰਾ ਕਰਨ ਤੋਂ ਬਾਅਦ ਕਿਹਾ ਕਿ ਸੂਬੇ ਵਿਚ ਸਿਆਸੀ ਹਿੰਸਾ ਕਿਸੇ ਵੀ ਕੀਮਤ ’ਤੇ ਖਤਮ ਹੋਣੀ ਚਾਹੀਦੀ ਹੈ। ਰਾਜਪਾਲ ਨੇ ਕਿਹਾ ਕਿ ਉਹ ਪਹਿਲਾਂ ਹੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੌਜੂਦਾ ਸਥਿਤੀ ’ਤੇ ਚਰਚਾ ਕਰ ਚੁੱਕੇ ਹਨ। ਭੰਗੋਰ ਵਿਚ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਬੋਸ ਨੇ ਪੱਤਰਕਾਰਾਂ ਨੂੰ ਕਿਹਾ, “ਬੰਗਾਲ ਦੇ ਕੁਝ ਹਿੱਸਿਆਂ ਵਿਚ ਕੁਝ ਅਣਸੁਖਾਵੀਆਂ ਘਟਨਾਵਾਂ ਵਾਪਰੀਆਂ ਹਨ। ਕਿਸੇ ਵੀ ਤਰ੍ਹਾਂ ਦੀ ਹਿੰਸਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਾਨੂੰ ਇਸ ਨੂੰ ਰੋਕਣਾ ਹੋਵੇਗਾ।’’ ਵੀਰਵਾਰ ਨੂੰ ਸਿਆਸੀ ਕਾਰਕੁਨਾਂ ਵਿਚਾਲੇ ਹੋਈਆਂ ਝੜਪਾਂ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ ਅਤੇ ਕਈ ਜ਼ਖ਼ਮੀ ਹੋਏ ਸਨ।
ਹਾਲ ਹੀ ਵਿਚ ਦੱਖਣੀ 24 ਪਰਗਨਾ ਜ਼ਿਲ੍ਹੇ ਦੇ ਭੰਗੋਰ ਵਿਚ ਇੰਡੀਅਨ ਸੈਕੁਲਰ ਫਰੰਟ (ਆਈ. ਐੱਸ. ਐੱਫ.) ਅਤੇ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਦੇ ਕਾਰਕੁਨ ਵਿਚਾਲੇ ਝੜਪ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਸਥਿਤੀ ’ਤੇ ਚਰਚਾ ਦਾ ਹਵਾਲਾ ਦਿੰਦੇ ਹੋਏ ਬੋਸ ਨੇ ਕਿਹਾ, ‘‘ਮੁੱਖ ਮੰਤਰੀ ਮੇਰੇ ਸੰਵਿਧਾਨਕ ਸਹਿਯੋਗੀ ਹਨ। ਅਸੀਂ ਜੋ ਚਰਚਾ ਕੀਤੀ, ਉਸ ਨੂੰ ਜਨਤਕ ਤੌਰ ’ਤੇ ਸਾਂਝਾ ਨਹੀਂ ਕੀਤਾ ਜਾ ਸਕਦਾ।’’
ਪੱ. ਬੰਗਾਲ ’ਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਸ਼ਾਂਤਮਈ : ਮਮਤਾ
ਨਮਖਾਨਾ (ਪੱਛਮੀ ਬੰਗਾਲ) : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਹੈ ਕਿ ਸੂਬੇ ਵਿੱਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਸ਼ਾਂਤਮਈ ਹੈ। ਇਸ ਦੇ ਨਾਲ ਹੀ ਉਨ੍ਹਾਂ ਦੋਸ਼ ਲਾਇਆ ਕਿ ਨਾਮਜ਼ਦਗੀਆਂ ਦੌਰਾਨ ਵਾਪਰੀਆਂ ‘ਇੱਕ-ਦੋ’ ਘਟਨਾਵਾਂ ਦੇ ਆਧਾਰ ’ਤੇ ਵਿਰੋਧੀ ਪਾਰਟੀਆਂ ਇਸ ਨੂੰ ਮੁੱਦਾ ਬਣਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਪੱਛਮੀ ਬੰਗਾਲ ਦੇ ਰਾਜਪਾਲ ਸੀ. ਵੀ. ਆਨੰਦ ਬੋਸ ਨੇ ਸ਼ੁੱਕਰਵਾਰ ਦੱਖਣੀ 24 ਪਰਗਨਾ ਜ਼ਿਲੇ ਦੇ ਭੰਗੋਰ ਦਾ ਦੌਰਾ ਕਰਨ ਤੋਂ ਬਾਅਦ ਕਿਹਾ ਕਿ ਸੂਬੇ ਵਿੱਚ ਸਿਆਸੀ ਹਿੰਸਾ ਹਰ ਹਾਲਤ ’ਚ ਖਤਮ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੌਜੂਦਾ ਸਥਿਤੀ ਬਾਰੇ ਪਹਿਲਾਂ ਹੀ ਚਰਚਾ ਕਰ ਚੁੱਕੇ ਹਨ।
ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਦੀ ਇਹ ਪ੍ਰਤੀਕਿਰਿਆ ਰਾਜਪਾਲ ਦੀ ਟਿੱਪਣੀ ਤੋਂ ਬਾਅਦ ਆਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬੰਗਾਲ ਤੋਂ ਇਲਾਵਾ ਕੋਈ ਹੋਰ ਸੂਬਾ ਨਹੀਂ ਹੈ ਜਿੱਥੇ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਇੰਨੀ ਸ਼ਾਂਤੀਪੂਰਨ ਰਹੀ ਹੋਵੇ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਸੀ. ਪੀ. ਆਈ.(ਐੱਮ.), ਕਾਂਗਰਸ, ਭਾਜਪਾ ਅਤੇ ਆਈ. ਐੱਸ. ਐੱਫ. ਨਾਮਜ਼ਦਗੀ ਪ੍ਰਕਿਰਿਆ ਦੌਰਾਨ ਵਾਪਰੀਆਂ ਇਕ-ਦੋ ਘਟਨਾਵਾਂ ਲਈ ਸਾਡੇ ’ਤੇ ਦੋਸ਼ ਲਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।
ਭਾਰਤੀ ਬੱਚੀ ਅਰੀਹਾ ਸ਼ਾਹ ਦੇ ਮਾਂ-ਬਾਪ ਲਈ ਵੱਡਾ ਝਟਕਾ, ਬਰਲਿਨ ਦੀ ਅਦਾਲਤ ਨੇ ਸੁਣਾਇਆ ਇਹ ਫ਼ੈਸਲਾ
NEXT STORY