ਇੰਫਾਲ (ਭਾਸ਼ਾ): ਮਣੀਪੁਰ ਵਿਚ 2 ਔਰਤਾਂ ਨਾਲ ਕੀਤੀ ਗਈ ਹੈਵਾਨੀਅਤ ਨੇ ਸਮੁੱਚੀ ਇਨਸਾਨੀਅਤ ਨੂੰ ਸ਼ਰਮਸਾਰ ਕਰ ਦਿੱਤਾ ਹੈ। ਇਸ ਘਿਨੌਣੀ ਕਰਤੂਤ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਦੀ ਹਰ ਪਾਸਿਓਂ ਨਿਖੇਧੀ ਕੀਤੀ ਜਾ ਰਹੀ ਹੈ। ਦਰਅਸਲ, ਬੁੱਧਵਾਰ ਨੂੰ ਮਣੀਪੁਰ ਤੋਂ ਇਕ ਵੀਡੀਓ ਸਾਹਮਣੇ ਆਈ ਹੈ ਜਿਸ ਵਿਚ ਭੀੜ ਵੱਲੋਂ 2 ਔਰਤਾਂ ਨੂੰ ਨਗਨ ਹਾਲਤ ਵਿਚ ਪਰੇਡ ਕਰਵਾਈ ਦਾ ਰਹੀ ਹੈ, ਤੇ ਨਾਲ ਹੀ ਘਿਨੌਣੀਆਂ ਹਰਕਤਾਂ ਵੀ ਕੀਤੀਆਂ ਜਾ ਰਹੀਆਂ ਹਨ। ਉਕਤ ਘਟਨਾ 4 ਮਈ ਦੀ ਦੱਸੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਮੋਗਾ ’ਚ ਦੇਸ਼ ਦੀ ਅੰਦਰੂਨੀ ਸੁਰੱਖਿਆ ਨੂੰ ਖ਼ਤਰਾ ਖੜ੍ਹਾ ਕਰਨ ਵਾਲਾ ਵੱਡਾ ਸਕੈਂਡਲ ਆਇਆ ਸਾਹਮਣੇ
ਇੰਡੀਜੀਨੀਅਸ ਟ੍ਰਾਈਬਲ ਲੀਡਰਸ ਫਾਰਮ ਦੇ ਬੁਲਾਰੇ ਮੁਤਾਬਕ, ਇਹ ਸ਼ਰਮਨਾਕ ਘਟਨਾ 4 ਮਈ ਨੂੰ ਕਾਂਕਪੋਕਪੀ ਜ਼ਿਲ੍ਹੇ ਵਿਚ ਵਾਪਰੀ ਹੈ। ਵੀਡੀਓ ਵਿਚ ਦਿਖ ਰਿਹਾ ਹੈ ਕਿ ਕੁਝ ਪੁਰਸ਼ ਲਾਚਾਰ ਔਰਤਾਂ ਨੂੰ ਬਿਨਾ ਕਪੜਿਆਂ ਦੇ ਘੁੰਮਾ ਰਹੇ ਹਨ ਤੇ ਉਨ੍ਹਾਂ ਨਾਲ ਲਗਾਤਾਰ ਛੇੜਛਾੜ ਕਰ ਰਹੇ ਹਨ। ਦੋਵੇਂ ਬੇਵੱਸ ਔਰਤਾਂ ਰੋ-ਰੋ ਕੇ ਉਨ੍ਹਾਂ ਦੀਆਂ ਮਿੰਨਤਾਂ ਵੀ ਕਰ ਰਹੀਆਂ ਹਨ।
ਇਹ ਖ਼ਬਰ ਵੀ ਪੜ੍ਹੋ - ਜਾਅਲੀ SC ਸਰਟੀਫਿਕੇਟਾਂ ਵਿਰੁੱਧ ਸਖ਼ਤ ਹੋਈ ਪੰਜਾਬ ਸਰਕਾਰ, ਕੈਬਨਿਟ ਮੰਤਰੀ ਵੱਲੋਂ ਲਿਆ ਗਿਆ ਐਕਸ਼ਨ
ਘਟਨਾ ਦੀ ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ਵੱਲੋਂ ਇਸ ਬਾਰੇ ਬਿਆਨ ਵੀ ਜਾਰੀ ਕੀਤਾ ਗਿਆ। ਇਸ ਵਿਚ ਪੁਲਸ ਸੁਪਰੀਡੰਟ ਕੇ ਮੇਘਚੰਦਰਾ ਸਿੰਘ ਨੇ ਦੱਸਿਆ ਕਿ ਉਕਤ ਘਟਨਾ 4 ਮਈ 2023 ਦੀ ਹੈ, ਜਿੱਥੇ ਹਥਿਆਰਬੰਦ ਅਣਪਛਾਤੇ ਵਿਅਕਤੀਆਂ ਵੱਲੋਂ ਦੋਵਾਂ ਔਰਤਾਂ ਨਾਲ ਸਮੂਹਿਕ ਜਬਰ-ਜ਼ਿਨਾਹ ਮਗਰੋਂ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿਚ ਨੋਂਗਪੋਕ ਸੇਕਮਾਈ ਪੁਲਸ ਥਾਣੇ ਵਿਚ ਮਾਮਲਾ ਦਰਜ ਕਰ ਲਿਆ ਗਿਆ ਸੀ ਤੇ ਸਾਰੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਬੰਬੀਹਾ ਗੈਂਗ ਦੇ ਮੈਂਬਰ ਨੇ ਕੀਤਾ ਆਤਮ-ਸਮਰਪਣ, ਪੁਲਸ ਦੀ ਗ੍ਰਿਫ਼ਤ 'ਚੋਂ ਹੋਇਆ ਸੀ ਫ਼ਰਾਰ
ਦੱਸ ਦਈਏ ਕਿ ਮਣੀਪੁਰ 'ਚ ਅਨੁਸੂਚਿਤ ਜਨਤਾਤੀ ਦਾ ਦਰਜਾ ਦੇਣ ਦੀ ਮੇਇਤੀ ਭਾਈਚਾਰੇ ਦੀ ਮੰਗ ਦੇ ਵਿਰੋਧ ਵਿਚ ਤਿੰਨ ਨੂੰ ਪਹਾੜੀ ਜ਼ਿਲ੍ਹਿਆਂ ਆਦਿਵਾਸੀ ਇਕਜੁੱਟਤਾ ਮਾਰਚ ਤੋਂ ਬਾਅਦ ਝੜਪਾਂ ਸ਼ੁਰੂ ਹੋਈਆਂ ਸਨ। ਇਸ ਮਗਰੋਂ ਉੱਥੇ ਮਾਹੌਲ ਬਹੁਤ ਤਣਾਅਪੂਰਨ ਬਣਿਆ ਹੋਇਆ ਹੈ। ਇਸ ਵਿਚਾਲੇ ਹੁਣ ਤਕ 160 ਤੋਂ ਵੱਧ ਲੋਕ ਆਪਣੀ ਜਾਨ ਗੁਆ ਚੁੱਕੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਾਸਾ ਤੇ ਚੀਨ ਨੂੰ ਟੱਕਰ ਦੇਣ ਦੀ ਤਿਆਰੀ 'ਚ ਇਸਰੋ, ਬਣਾ ਰਿਹਾ ਪ੍ਰਮਾਣੂ ਰਾਕੇਟ
NEXT STORY