ਜੰਮੂ- ਜੰਮੂ-ਕਸ਼ਮੀਰ ਪੁਲਸ ਨੇ ਵੀਡੀਓ 'ਚ ਆਪਣੇ ਬੱਚਿਆਂ ਨੂੰ ਬੇਰਹਿਮੀ ਨਾਲ ਕੁੱਟਦੇ ਹੋਏ ਦਿਖਾਈ ਦੇਣ ਵਾਲੇ ਵਿਅਕਤੀ ਨੂੰ ਹਿਰਾਸਤ 'ਚ ਲੈ ਲਿਆ ਹੈ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਕ ਵੀਡੀਓ ਵਿਚ ਇਕ ਵਿਅਕਤੀ ਆਪਣੇ ਦੋ ਬੱਚਿਆਂ ਨੂੰ ਬੇਰਹਿਮੀ ਨਾਲ ਕੁੱਟਦਾ ਦਿਖਾਈ ਦੇ ਰਿਹਾ ਹੈ। ਪੁਲਸ ਮੁਤਾਬਕ ਇਕ ਬੱਚੇ ਦੀ ਉਮਰ 5 ਸਾਲ ਅਤੇ ਦੂਜੇ ਦੀ ਸਿਰਫ਼ 3 ਸਾਲ ਹੈ।
ਪੁਲਸ ਦੇ ਬੁਲਾਰੇ ਨੇ ਦੱਸਿਆ ਕਿ ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਨਾਗਨੀ ਚੁਲਨਾ ਦੇ ਰਹਿਣ ਵਾਲੇ ਸੁਦੇਸ਼ ਕੁਮਾਰ ਨੂੰ ਐਤਵਾਰ ਸ਼ਾਮ ਨੂੰ ਹਿਰਾਸਤ 'ਚ ਲੈ ਲਿਆ ਗਿਆ ਅਤੇ ਦੋਹਾਂ ਬੱਚਿਆਂ ਨੂੰ ਛੁਡਵਾ ਕੇ ਉਸ ਦੇ ਰਿਸ਼ਤੇਦਾਰਾਂ ਦੇ ਹਵਾਲੇ ਕਰ ਦਿੱਤਾ ਗਿਆ। ਬੁਲਾਰੇ ਨੇ ਦੱਸਿਆ ਕਿ ਸੋਸ਼ਲ ਮੀਡੀਆ 'ਤੇ ਵੀਡੀਓ ਦੇਖਣ ਤੋਂ ਬਾਅਦ ਕਈ ਲੋਕਾਂ ਨੇ ਵੀਡੀਓ 'ਚ ਦਿਖਾਈ ਦੇਣ ਵਾਲੇ ਵਿਅਕਤੀ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਬੁਲਾਰੇ ਅਨੁਸਾਰ ਪੁਲਸ ਨੇ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਪੰਚਾਰੀ ਥਾਣੇ ਤੋਂ ਇਕ ਟੀਮ ਨੂੰ ਮਾਮਲੇ ਦੀ ਜਾਂਚ ਲਈ ਤਾਇਨਾਤ ਕਰ ਦਿੱਤਾ ਹੈ।
ਕੰਨੋਂ-ਕੰਨ ਨਹੀਂ ਹੋਈ ਕਿਸੇ ਨੂੰ ਖ਼ਬਰ, ਨੀਰਜ-ਹਿਮਾਨੀ ਨੇ ਇਸ ਖੂਬਸੂਰਤ ਥਾਂ ਲਏ ਸੱਤ ਫੇਰੇ
NEXT STORY