ਕੋਲਕਾਤਾ (ਭਾਸ਼ਾ)- ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲ੍ਹੇ ਵਿਚ ਇਕ ਕਲੱਬ ਦੇ ਅੰਦਰ ਇਕ ਕੁੜੀ ਦੀ ਕੁੱਟਮਾਰ ਦਾ ਇਕ ਪੁਰਾਣਾ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਪੁਲਸ ਨੇ ਖੁਦ ਹੀ ਨੋਟਿਸ ਲਿਆ ਅਤੇ ਇਸ ਸਬੰਧੀ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਬੈਰਕਪੁਰ ਪੁਲਸ ਨੇ ਦੱਸਿਆ ਕਿ ਲਗਭਗ 2 ਸਾਲ ਪੁਰਾਣੇ ਵੀਡੀਓ ’ਚ ਨਜ਼ਰ ਆ ਰਹੇ ਮੁਲਜ਼ਮਾਂ ਦੀ ਪਛਾਣ ਕਰਨ ਤੋਂ ਬਾਅਦ ਪੁਲਸ ਨੇ ਦੋਹਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਭਾਜਪਾ ਨੇ ਦੋਸ਼ ਲਾਇਆ ਸਥਾਨਕ ਤ੍ਰਿਣਮੂਲ ਵਿਧਾਇਕ ਦੇ ਕਰੀਬੀ ਵਿਅਕਤੀ ਨੇ ਕੁੜੀ ’ਤੇ ਤਸ਼ੱਦਦ ਕੀਤਾ ਸੀ, ਜਦੋਂ ਕਿ ਰਾਜ ਦੀ ਸੱਤਾਧਾਰੀ ਪਾਰਟੀ ਨੇ ਮੰਗ ਕੀਤੀ ਹੈ ਕਿ ਵੀਡੀਓ ਦੀ ਸੱਚਾਈ ਦਾ ਪਤਾ ਲਗਾਉਣ ਲਈ ਇਸ ਦੀ ਜਾਂਚ ਕੀਤੀ ਜਾਵੇ। ਕੁੜੀ ਨੂੰ ਤੰਗ ਕਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
NEXT STORY