ਬਲੀਆ (ਭਾਸ਼ਾ)- ਉੱਤਰ ਪ੍ਰਦੇਸ਼ 'ਚ ਬਲੀਆ ਜ਼ਿਲ੍ਹੇ ਦੇ ਇਕ ਪ੍ਰਾਇਮਰੀ ਸਕੂਲ ਵਿਚ ਵਿਦਿਆਰਥੀਆਂ ਤੋਂ ਟਾਇਲਟ ਸਾਫ਼ ਕਰਵਾਉਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਉਣ ਤੋਂ ਬਾਅਦ ਜ਼ਿਲ੍ਹਾ ਮੁਢਲੀ ਸਿੱਖਿਆ ਅਧਿਕਾਰੀ ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਜ਼ਿਲ੍ਹਾ ਮੁਢਲੀ ਸਿੱਖਿਆ ਅਧਿਕਾਰੀ ਮਨੀਰਾਮ ਸਿੰਘ ਨੇ ਵੀਰਵਾਰ ਨੂੰ ਦੱਸਿਆ ਕਿ ਜ਼ਿਲ੍ਹੇ ਦੇ ਇਕ ਪ੍ਰਾਇਮਰੀ ਸਕੂਲ ਦੀ ਇਕ ਵੀਡੀਓ ਬੁੱਧਵਾਰ ਨੂੰ ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਹੈ, ਜਿਸ ਵਿਚ ਵਿਦਿਆਰਥੀ ਟਾਇਲਟ ਦੀ ਸਫ਼ਾਈ ਕਰਦੇ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ : ਹੈਰਾਨੀਜਨਕ! ਟੀਵੀ ਦੀ ਆਵਾਜ਼ ਘੱਟ ਕਰਨ ਲਈ ਕਿਹਾ ਤਾਂ ਨੂੰਹ ਨੇ ਸੱਸ ਨਾਲ ਕਰ ਦਿੱਤਾ ਇਹ ਕਾਰਾ
ਇਹ ਵੀਡੀਓ ਸਿੱਖਿਆ ਖੇਤਰ ਸੋਹਾਂਵ ਦੇ ਪ੍ਰਾਇਮਰੀ ਸਕੂਲ ਪਿਪਰਾ ਕਲਾ ਸੰਖਇਆ-1 ਦਾ ਦੱਸਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਨਤਕ ਹੋਏ ਵੀਡੀਓ 'ਚ ਇਕ ਸਖ਼ਸ ਵਿਦਿਆਰਥੀਆਂ ਨੂੰ ਝਿੜਕ ਕੇ ਸਕੂਲ ਦਾ ਟਾਇਲਟ ਸਾਫ਼ ਕਰਵਾ ਰਿਹਾ ਹੈ ਅਤੇ ਸਾਫ਼ ਨਾ ਕਰਨ 'ਤੇ ਟਾਇਲਟ 'ਚ ਤਾਲਾ ਲਗਾਉਣ ਦੀ ਧਮਕੀ ਦੇ ਰਿਹਾ ਹੈ। ਸਿੰਘ ਨੇ ਦੱਸਿਆ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਉਨ੍ਹਾਂ ਨੇ ਸੋਹਾਂਵ ਦੇ ਬਲਾਕ ਸਿੱਖਿਆ ਅਧਿਕਾਰੀ ਨੂੰ ਜਾਂਚ ਕਰ ਕੇ ਰਿਪੋਰਟ ਦੇਣ ਲਈ ਕਿਹਾ ਹੈ। ਜਾਂਚ ਰਿਪੋਰਟ ਮਿਲਣ 'ਤੇ ਜ਼ਰੂਰੀ ਕਾਰਵਾਈ ਕੀਤੀ ਜਾਵੇਗੀ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
‘ਧਰਮ ਜਾਗਰੂਕਤਾ ਲਹਿਰ’ ਨੇ ਪੰਜਾਬ ’ਚ ਸੁੱਤੀ ਪਈ ਸ਼੍ਰੋਮਣੀ ਕਮੇਟੀ ਨੂੰ ਵੀ ਜਗਾਇਆ : ਕਾਲਕਾ, ਕਾਹਲੋਂ
NEXT STORY