ਨਵੀਂ ਦਿੱਲੀ— ਭਗੌੜੇ ਆਰਥਿਕ ਅਪਰਾਧੀਆਂ 'ਤੇ ਨਕੇਲ ਕੱਸਣ ਲਈ ਹਾਲ ਹੀ ਵਿਚ ਬਣੇ ਨਵੇਂ ਕਾਨੂੰਨ ਦੇ ਤਹਿਤ ਸਰਕਾਰ ਨੇ ਪਹਿਲਾ ਕਦਮ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਦੇ ਵਿਰੁੱਧ ਚੁੱਕਿਆ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਮਾਲਿਆ ਨੂੰ ਇਸ ਕਾਨੂੰਨ ਦੇ ਤਹਿਤ ਭਗੌੜਾ ਅਪਰਾਧੀ ਐਲਾਨਣ ਅਤੇ ਉਸ ਦੀ 12,500 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰਨ ਲਈ ਮੁੰਬਈ ਵਿਚ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ।
ਹੁਣ ਇਕ ਹੁਕਮ ਦੇ ਜ਼ਰੀਏ ਲਾਗੂ ਇਸ ਨਵੇਂ ਕਾਨੂੰਨ ਦੇ ਤਹਿਤ ਸਰਕਾਰ ਨੂੰ ਕਰਜ਼ਾ ਨਾ ਚੁਕਾਉਣ ਵਾਲੇ ਭਗੌੜਿਆਂ ਦੀ ਸਾਰੀ ਜਾਇਦਾਦ ਜ਼ਬਤ ਕਰਨ ਦਾ ਅਧਿਕਾਰ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਨਿਵਾਰਨ ਕਾਨੂੰਨ ਦੇ ਤਹਿਤ ਪਹਿਲਾਂ ਦਾਇਰ ਕੀਤੇ ਗਏ 2 ਦੋਸ਼ ਪੱਤਰਾਂ ਵਿਚ ਪੇਸ਼ ਕੀਤੇ ਗਏ ਸਬੂਤਾਂ ਦੇ ਆਧਾਰ 'ਤੇ ਮਾਲਿਆ ਨੂੰ ਭਗੌੜਾ ਅਪਰਾਧੀ ਐਲਾਨ ਕਰਨ ਦੀ ਅਦਾਲਤ ਤੋਂ ਮੰਗ ਕੀਤੀ ਹੈ।
ਜਬਰ-ਜ਼ਨਾਹ ਦੇ ਦੋਸ਼ੀ ਦਾਤੀ ਮਹਾਰਾਜ ਦੇ ਆਸ਼ਰਮ 'ਚ ਕਈ ਤਰ੍ਹਾਂ ਦੀਆਂ ਬੇਨਿਯਮੀਆਂ
NEXT STORY