ਨੈਸ਼ਨਲ ਡੈਸਕ- ਗੁਜਰਾਤ ਦੇ ਅਹਿਮਦਾਬਾਦ 'ਚ 12 ਜੂਨ ਨੂੰ ਏਅਰ ਇੰਡੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਇਸ ਹਾਦਸੇ 'ਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਵੀ ਸਵਾਰ ਸਨ, ਜਿਨ੍ਹਾਂ ਦੀ ਮੌਤ ਹੋ ਗਈ। ਸੋਮਵਾਰ ਸਵੇਰੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਰਾਜਕੋਟ ਲਿਆਂਦਾ ਜਾਵੇਗਾ ਅਤੇ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਦੱਸ ਦੇਈਏ ਕਿ ਅੱਜ ਯਾਨੀ ਕਿ ਐਤਵਾਰ ਨੂੰ ਰੂਪਾਨੀ ਦਾ DNA ਮੈਚ ਹੋ ਗਿਆ ਹੈ।
ਅਹਿਮਦਾਬਾਦ 'ਚ ਹਸਪਤਾਲ 'ਚ ਸਥਿਤ ਪੋਸਟਮਾਰਟਮ ਰੂਮ ਵਿਚ ਪਹੁੰਚੇ ਗੁਜਰਾਤ ਦੇ ਸਿਹਤ ਮੰਤਰੀ ਰਿਸ਼ੀਕੇਸ਼ ਪਟੇਲ ਅਤੇ ਕੈਬਨਿਟ ਮੰਤਰੀ ਜਗਦੀਸ਼ ਵਿਸ਼ਵਕਰਮਾ ਨੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਦੇ DNA ਮੈਚ ਹੋਣ ਦੀ ਜਾਣਕਾਰੀ ਦਿੱਤੀ ਹੈ। ਦੱਸਣਯੋਗ ਹੈ ਕਿ ਵਿਜੇ ਰੂਪਾਨੀ ਏਅਰ ਇੰਡੀਆ ਦੇ ਬੋਇੰਗ-787-8 ਜਹਾਜ਼ ਤੋਂ ਅਹਿਮਦਾਬਾਦ ਤੋਂ ਲੰਡਨ ਆਪਣੀ ਧੀ ਨੂੰ ਮਿਲਣ ਜਾ ਰਹੇ ਸਨ ਪਰ ਉਹ ਜਹਾਜ਼ ਹਾਦਸੇ ਦੇ ਸ਼ਿਕਾਰ ਹੋ ਗਏ।
ਦੱਸ ਦੇਈਏ ਕਿ ਅਹਿਮਦਾਬਾਦ ਤੋਂ ਲੰਡਨ ਜਾਣ ਵਾਲੇ ਜਹਾਜ਼ ਵਿਚ 242 ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਸਵਾਰ ਸਨ, ਜਿਨ੍ਹਾਂ ਵਿਚ 241 ਲੋਕ ਮਾਰੇ ਗਏ। ਇਸ ਹਾਦਸੇ ਵਿਚ ਮਾਰੇ ਗਏ ਲੋਕਾਂ ਵਿਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਵੀ ਸ਼ਾਮਲ ਸਨ। ਇਕ ਯਾਤਰੀ ਜਿਸ ਦਾ ਨਾਂ ਰਮੇਸ਼ ਵਿਸ਼ਵਾਸ ਕੁਮਾਰ ਸੀ, ਉਹ ਚਮਤਕਾਰੀ ਢੰਗ ਨਾਲ ਬਚ ਗਿਆ।
ਵਿਦੇਸ਼ ਭੱਜਿਆ ਅੰਮ੍ਰਿਤਪਾਲ ਮਹਿਰੋਂ ਤੇ ਕੇਦਾਰਨਾਥ 'ਚ ਵੱਡਾ ਹੈਲੀਕਾਪਟਰ ਹਾਦਸਾ, ਅੱਜ ਦੀਆਂ ਟੌਪ-10 ਖਬਰਾਂ
NEXT STORY