ਚੇਨਈ : ਤਾਮਿਲਨਾਡੂ ਦੀ ਰਾਜਨੀਤੀ ਵਿੱਚ ਅੱਜ ਇੱਕ ਇਤਿਹਾਸਕ ਦਿਨ ਹੈ, ਕਿਉਂਕਿ ਮਸ਼ਹੂਰ ਅਦਾਕਾਰ ਤੋਂ ਸਿਆਸਤਦਾਨ ਬਣੇ ਥਲਾਪਤੀ ਵਿਜੇ ਅੱਜ ਸਵੇਰੇ 10 ਵਜੇ ਤਾਮਿਲਨਾਡੂ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਹ ਸਮਾਗਮ ਚੇਨਈ ਦੇ ਨਹਿਰੂ ਸਟੇਡੀਅਮ ਵਿੱਚ ਆਯੋਜਿਤ ਕੀਤਾ ਜਾਵੇਗਾ।
ਸਿਆਸੀ ਸਮੀਕਰਨ ਅਤੇ ਸਮਰਥਨ
ਚੋਣ ਨਤੀਜਿਆਂ ਤੋਂ ਬਾਅਦ ਬਣੇ ਸਸਪੈਂਸ ਨੂੰ ਖਤਮ ਕਰਦਿਆਂ ਵਿਜੇ ਦੀ ਪਾਰਟੀ ਟੀਵੀਕੇ (TVK) ਨੂੰ VCK ਅਤੇ IUML ਦਾ ਸਮਰਥਨ ਮਿਲਿਆ ਹੈ, ਜਿਸ ਤੋਂ ਬਾਅਦ ਉਹ ਸਰਕਾਰ ਬਣਾਉਣ ਲਈ ਤਿਆਰ ਹਨ। ਵਿਜੇ ਨੇ 9 ਮਈ ਨੂੰ ਰਾਜਪਾਲ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਸੀ, ਜਿਸ ਤੋਂ ਬਾਅਦ ਰਾਜਪਾਲ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਨਿਯੁਕਤ ਕਰਦਿਆਂ 13 ਮਈ 2026 ਤੱਕ ਵਿਧਾਨ ਸਭਾ ਵਿੱਚ ਵਿਸ਼ਵਾਸ ਮਤ ਹਾਸਲ ਕਰਨ ਦਾ ਸਮਾਂ ਦਿੱਤਾ ਹੈ।
ਇਹ ਵੀ ਪੜ੍ਹੋ : ਨਗਰ ਨਿਗਮ ਚੋਣਾਂ: ਹਰਿਆਣਾ ਦੇ ਤਿੰਨ ਜ਼ਿਲ੍ਹਿਆਂ 'ਚ ਅੱਜ ਹੋਵੇਗੀ ਵੋਟਿੰਗ, ਸੁਰੱਖਿਆ ਦੇ ਸਖ਼ਤ ਪ੍ਰਬੰਧ
ਜੋਤਸ਼ੀ ਦੀ ਸਲਾਹ 'ਤੇ ਬਦਲਿਆ ਸਮਾਂ
ਦਿਲਚਸਪ ਗੱਲ ਇਹ ਹੈ ਕਿ ਪਹਿਲਾਂ ਸਹੁੰ ਚੁੱਕ ਸਮਾਰੋਹ ਦੁਪਹਿਰ 3:45 ਵਜੇ ਹੋਣਾ ਸੀ, ਪਰ ਵਿਜੇ ਦੇ ਜੋਤਸ਼ੀ ਦੀ ਸਲਾਹ 'ਤੇ ਇਸ ਦਾ ਸਮਾਂ ਬਦਲ ਕੇ ਸਵੇਰੇ 10 ਵਜੇ ਕਰ ਦਿੱਤਾ ਗਿਆ। ਦੱਸਣਯੋਗ ਹੈ ਕਿ ਇਸ ਖਾਸ ਮੌਕੇ 'ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੀ ਚੇਨਈ ਵਿੱਚ ਸਮਾਗਮ 'ਚ ਸ਼ਿਰਕਤ ਕਰਨ ਲਈ ਪਹੁੰਚ ਰਹੇ ਹਨ।
ਪਿਤਾ ਨੇ ਪ੍ਰਗਟਾਈ ਖੁਸ਼ੀ
ਵਿਜੇ ਦੇ ਪਿਤਾ ਅਤੇ ਉੱਘੇ ਡਾਇਰੈਕਟਰ ਐੱਸ. ਏ. ਚੰਦਰਸ਼ੇਖਰ ਨੇ ਇਸ ਮੌਕੇ ਬੇਹੱਦ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਪੁੱਤਰ ਲਈ ਬਹੁਤ ਖੁਸ਼ ਹਨ ਅਤੇ ਅਖੀਰ ਵਿਜੇ ਰਾਹੀਂ ਤਾਮਿਲ ਲੋਕਾਂ ਨੂੰ ਸਫਲਤਾ ਮਿਲੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਸ਼ਟਰਪਤੀ ਮੁਰਮੂ ਨੇ ‘ਰੰਗਾਸਾਮੀ’ ਨੂੰ ਪੁੱਡੂਚੇਰੀ ਦਾ ਮੁੱਖ ਮੰਤਰੀ ਕੀਤਾ ਨਿਯੁਕਤ
NEXT STORY