ਨੈਸ਼ਨਲ ਡੈਸਕ : ਓਡੀਸ਼ਾ ਦੇ ਰਾਏਗੜਾ ਜ਼ਿਲ੍ਹੇ ਤੋਂ ਇਕ ਮਨੁੱਖਤਾ ਨੂੰ ਸ਼ਰਮਸਾਰ ਕਰ ਦੇਣ ਵਾਲੀ ਘਟਨਾ ਸਾਹਮਣੀ ਆਈ ਹੈ। ਇਥੇ ਕੰਜਾਮਾਝੀਰਾ ਪਿੰਡ 'ਚ ਇਕ ਪ੍ਰੇਮੀ ਜੋੜੇ ਨੂੰ ਸਿਰਫ਼ ਇਸ ਲਈ ਤਾਲਿਬਾਨੀ ਤਰੀਕੇ ਨਾਲ ਸਜ਼ਾ ਦਿੱਤੀ ਗਈ ਕਿਉਂਕਿ ਉਨ੍ਹਾਂ ਨੇ ਪਿੰਡ ਦੀ ਕਥਿਤ ਪਰੰਪਰਾ ਦੇ ਖਿਲਾਫ ਜਾ ਕੇ ਵਿਆਹ ਕਰ ਲਿਆ। ਮਿਲ ਰਹੀ ਜਾਣਕਾਰੀ ਮੁਤਾਬਕ ਲੜਕਾ-ਲੜਕੀ ਆਪਸੀ ਰਿਸ਼ਤੇ 'ਚ ਚਾਚੇ ਦੀ ਧੀ ਅਤੇ ਭਤੀਜਾ ਦੱਸੇ ਜਾਂਦੇ ਹਨ। ਪਿੰਡ 'ਚ ਅਜਿਹੇ ਰਿਸ਼ਤਿਆਂ ਨੂੰ ਰਵਾਇਤੀ ਤੌਰ 'ਤੇ ਮਨ੍ਹਾਂ ਕੀਤਾ ਜਾਂਦਾ ਹੈ ਪਰ ਇਨ੍ਹਾਂ ਨੇ ਰੋਕ ਦੇ ਬਾਵਜੂਦ ਵਿਆਹ ਕਰ ਲਿਆ, ਜਿਸ ਤੋਂ ਬਾਅਦ ਪਿੰਡ ਦੇ ਲੋਕਾਂ ਨੇ ਜੋ ਹਰਕਤ ਕੀਤੀ, ਉਹ ਮਨੁੱਖਤਾ ਨੂੰ ਸ਼ਰਮਸਾਰ ਕਰ ਦੇਣ ਵਾਲੀ ਹੈ।
ਇਹ ਵੀ ਪੜ੍ਹੋ...ਹਰ ਕੋਈ ਬੋਲਦਾ ਤਾਂ ਹੈ, ਪਰ ਕੀ ਤੁਸੀਂ ਜਾਣਦੇ ਹੋ ਆਖ਼ਿਰ ਕਿੱਥੋਂ ਆਇਆ "OK"
ਪਿੰਡ ਵਾਲਿਆਂ ਨੇ ਦੋਵੇਂ ਨੂੰ ਬਾਂਸ ਤੇ ਲੱਕੜੀ ਨਾਲ ਬਣੇ ਹਲ ਨਾਲ ਬੰਨ੍ਹ ਦਿੱਤਾ। ਉਸ ਤੋਂ ਬਾਅਦ ਦੋਵੇਂ ਨੂੰ ਪਸ਼ੂਆਂ ਵਾਂਗ ਖੇਤ 'ਚ ਹਲ ਚਲਵਾਇਆ ਗਿਆ। ਇਹ ਸਭ ਕੁਝ ਪੂਰੇ ਪਿੰਡ ਦੀ ਮੌਜੂਦਗੀ 'ਚ ਹੋਇਆ, ਪਰ ਕੋਈ ਵੀ ਇਨ੍ਹਾਂ ਦੀ ਮਦਦ ਲਈ ਨਹੀਂ ਆਇਆ। ਇਹ ਸਾਰੀ ਘਟਨਾ ਕੈਮਰੇ 'ਚ ਕੈਦ ਹੋ ਗਈ ਅਤੇ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਹਲ ਚਲਵਾਇਆ ਤੋਂ ਬਾਅਦ ਜੋੜੇ ਨੂੰ ਪਿੰਡ ਦੇ ਮੰਦਰ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਕਥਿਤ "ਸ਼ੁੱਧੀਕਰਨ" ਕਰਵਾਇਆ ਗਿਆ। ਪਿੰਡ ਵਾਲਿਆਂ ਨੇ ਦੱਸਿਆ ਕਿ ਇਹ ਰਸਮ ਉਨ੍ਹਾਂ ਦੇ "ਪਾਪ" ਨੂੰ ਧੋਣ ਲਈ ਕੀਤੀ ਗਈ।
ਇਹ ਵੀ ਪੜ੍ਹੋ...ਲੱਖਾਂ ਮਰੀਜ਼ਾਂ ਨੂੰ ਮਿਲੇਗੀ ਰਾਹਤ ! ਕੈਂਸਰ ਤੇ HIV ਦੀਆਂ ਦਵਾਈਆਂ ਹੋਣਗੀਆਂ ਸਸਤੀਆਂ
ਮਨੁੱਖੀ ਅਧਿਕਾਰ ਸੰਗਠਨਾਂ ਵੱਲੋਂ ਸਖ਼ਤ ਨਿੰਦਾ
ਇਸ ਘਟਨਾ ਦੀ ਮਨੁੱਖੀ ਅਧਿਕਾਰ ਕਾਰਕੁਨ ਅਤੇ ਸਮਾਜਿਕ ਸੰਗਠਨਾਂ ਨੇ ਸਖ਼ਤ ਅਲੋਚਨਾ ਕੀਤੀ ਹੈ। ਉਨ੍ਹਾਂ ਨੇ ਇਸਨੂੰ ਤਾਲਿਬਾਨੀ ਸੋਚ ਤੇ ਪਿਛੜੀ ਮਨੋਵਿਰਤੀ ਦਾ ਨਤੀਜਾ ਦੱਸਦੇ ਹੋਏ ਕਿਹਾ ਕਿ ਇਹ ਨਿੱਜੀ ਆਜ਼ਾਦੀ ਅਤੇ ਮਨੁੱਖੀ ਇਜ਼ਤ ਉੱਤੇ ਸਿੱਧਾ ਹਮਲਾ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਪੀੜਤ ਜੋੜੇ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸਮਾਜਿਕ ਕਾਰਕੁਨਾਂ ਵੱਲੋਂ ਦੋਸ਼ੀਆਂ ਖਿਲਾਫ ਕੜੀ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ ਤਾਂ ਜੋ ਭਵਿੱਖ 'ਚ ਕੋਈ ਵੀ ਇਸ ਤਰ੍ਹਾਂ ਦੀ ਹੈਵਾਨੀਤਾਪੂਰਨ ਹਰਕਤ ਕਰਨ ਦੀ ਹਿੰਮਤ ਨਾ ਕਰੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
...ਤਾਂ ਇਸ ਕਾਰਨ ਕਰੈਸ਼ ਹੋਇਆ ਸੀ Air India ਦਾ ਜਹਾਜ਼! ਅਮਰੀਕੀ ਜਾਂਚ ਰਿਪੋਰਟ ਨੇ ਉਡਾਏ ਹੋਸ਼
NEXT STORY