ਊਨਾ- ਹਿਮਾਚਲ ਪ੍ਰਦੇਸ਼ ਪ੍ਰਸ਼ਾਸਨਿਕ ਸੇਵਾ ਦੇ ਸੀਨੀਅਰ ਅਧਿਕਾਰੀ ਵਿਨੇ ਮੋਦੀ ਨੇ ਸ਼ੁੱਕਰਵਾਰ ਨੂੰ ਊਨਾ ਸਥਿਤ ਹਿਮਾਚਲ ਪ੍ਰਦੇਸ਼ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਸਥਾਈ ਮੈਂਬਰ ਸਕੱਤਰ ਦਾ ਅਹੁਦਾ ਸੰਭਾਲਿਆ। ਸ਼ਨੀਵਾਰ ਨੂੰ ਇੱਥੇ ਜਾਰੀ ਇਕ ਬਿਆਨ 'ਚ ਕਿਹਾ ਗਿਆ ਹੈ ਕਿ ਇਸ ਮੌਕੇ ਉਨ੍ਹਾਂ ਨੇ ਅਨੁਸੂਚਿਤ ਜਾਤੀਆਂ ਦੇ ਅਧਿਕਾਰਾਂ ਦੀ ਸੁਰੱਖਿਆ ਲਈ ਸਾਰੀਆਂ ਨੀਤੀਆਂ ਅਤੇ ਯੋਜਨਾਵਾਂ ਨੂੰ ਪੂਰੀ ਪਾਰਦਰਸ਼ਤਾ ਅਤੇ ਪ੍ਰਭਾਵਸ਼ੀਲਤਾ ਨਾਲ ਲਾਗੂ ਕਰਨ ਦੀ ਵਚਨਬੱਧਤਾ ਜ਼ਾਹਰ ਕੀਤੀ।
ਇਹ ਵੀ ਪੜ੍ਹੋ : Birth Certificate ਨੂੰ ਲੈ ਕੇ ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ
ਇਸ ਤੋਂ ਪਹਿਲੇ ਊਨਾ ਦੇ ਸਹਾਇਕ ਕਮਿਸ਼ਨਰ ਵਰਿੰਦਰ ਸ਼ਰਮਾ ਮੈਂਬਰ ਸਕੱਤਰ ਦਾ ਐਡੀਸ਼ਨਲ ਚਾਰਜ ਸੰਭਾਲ ਰਹੇ ਸਨ। ਕਮਿਸ਼ਨ ਦੇ ਚੇਅਰਮੈਨ ਕੁਲਦੀਪ ਕੁਮਾਰ ਧੀਮਾਨ ਨੇ ਕਿਹਾ ਕਿ ਸਥਾਈ ਮੈਂਬਰ ਸਕੱਤਰ ਦੀ ਨਿਯੁਕਤੀ ਨਾਲ ਕਮਿਸ਼ਨ ਦੀ ਕਾਰਜ ਕੁਸ਼ਲਤਾ ਵਧੇਗੀ ਅਤੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਨ ਯਕੀਨੀ ਹੋਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਰੀਸ਼ਸ ਦੇ ਰਾਸ਼ਟਰੀ ਦਿਵਸ ਸਮਾਰੋਹ 'ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ PM ਮੋਦੀ
NEXT STORY