ਨਵੀਂ ਦਿੱਲੀ- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀਰਵਾਰ ਯਾਨੀ ਕਿ ਅੱਜ ਕਿਹਾ ਕਿ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਹਰਿਆਣਾ ਲਈ ਚੈਂਪੀਅਨ ਹੈ ਅਤੇ ਸੂਬਾ ਸਰਕਾਰ ਉਸ ਨੂੰ ਓਲੰਪਿਕ 'ਚ ਚਾਂਦੀ ਦਾ ਤਗਮਾ ਜੇਤੂ ਵਾਂਗ ਸਾਰੇ ਸਨਮਾਨ, ਸਹੂਲਤਾਂ ਅਤੇ ਪੁਰਸਕਾਰ ਦੇਵੇਗੀ। ਮੁੱਖ ਮੰਤਰੀ ਸੈਣੀ ਨੇ ਇਹ ਐਲਾਨ ਓਲੰਪਿਕ 'ਚ ਮਹਿਲਾ ਕੁਸ਼ਤੀ ਦੇ 50 ਕਿਲੋਗ੍ਰਾਮ ਭਾਰ ਵਰਗ 'ਚ ਫਾਈਨਲ 'ਚ ਪਹੁੰਚਣ ਤੋਂ ਬਾਅਦ ਜ਼ਿਆਦਾ ਭਾਰ ਹੋਣ ਕਾਰਨ ਅਯੋਗ ਕਰਾਰ ਦਿੱਤੀ ਗਈ ਵਿਨੇਸ਼ ਫੋਗਾਟ ਦੇ ਕੁਸ਼ਤੀ ਤੋਂ ਸੰਨਿਆਸ ਲੈਣ ਦੇ ਐਲਾਨ ਤੋਂ ਤੁਰੰਤ ਬਾਅਦ ਕੀਤਾ।
ਇਹ ਵੀ ਪੜ੍ਹੋ- 'ਅਲਵਿਦਾ ਕੁਸ਼ਤੀ': ਓਲੰਪਿਕ 'ਚ ਅਯੋਗ ਠਹਿਰਾਏ ਜਾਣ ਮਗਰੋਂ ਵਿਨੇਸ਼ ਫੋਗਾਟ ਨੇ ਕੀਤਾ ਸੰਨਿਆਸ ਦਾ ਐਲਾਨ
ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਕਿਹਾ ਕਿ ਹਰਿਆਣਾ ਦੀ ਸਾਡੀ ਬਹਾਦਰ ਧੀ ਵਿਨੇਸ਼ ਫੋਗਾਟ ਨੇ ਜ਼ਬਰਦਸਤ ਪ੍ਰਦਰਸ਼ਨ ਕਰ ਕੇ ਓਲੰਪਿਕ ਵਿਚ ਫਾਈਨਲ 'ਚ ਐਂਟਰੀ ਕੀਤੀ ਸੀ। ਕੁਝ ਕਾਰਨਾਂ ਕਰਕੇ ਭਾਵੇਂ ਹੀ ਉਹ ਓਲੰਪਿਕ ਫਾਈਨਲ ਨਹੀਂ ਖੇਡ ਸਕੀ ਪਰ ਸਾਡੇ ਸਾਰਿਆਂ ਲਈ ਉਹ ਚੈਂਪੀਅਨ ਹੈ। ਸਾਡੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਵਿਨੇਸ਼ ਫੋਗਾਟ ਦਾ ਤਗਮਾ ਜੇਤੂ ਵਾਂਗ ਸਵਾਗਤ ਅਤੇ ਸਨਮਾਨ ਕੀਤਾ ਜਾਵੇਗਾ। ਹਰਿਆਣਾ ਸਰਕਾਰ ਓਲੰਪਿਕ ਚਾਂਦੀ ਦਾ ਤਗਮਾ ਜੇਤੂ ਨੂੰ ਜੋ ਵੀ ਸਨਮਾਨ, ਇਨਾਮ ਅਤੇ ਸਹੂਲਤਾਂ ਦਿੰਦੀ ਹੈ, ਉਹ ਸਾਰੇ ਵਿਨੇਸ਼ ਫੋਗਾਟ ਨੂੰ ਦਿੱਤੇ ਜਾਣਗੇ। ਸਾਨੂੰ ਤੁਹਾਡੇ 'ਤੇ ਮਾਣ ਹੈ ਵਿਨੇਸ਼!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫੂਡ ਪ੍ਰੋਸੈਸਿੰਗ ਫੈਕਟਰੀ 'ਚ ਅਮੋਨੀਆ ਗੈਸ ਲੀਕ ਹੋਣ ਕਾਰਨ 17 ਲੋਕ ਹਸਪਤਾਲ 'ਚ ਕਰਵਾਏ ਦਾਖ਼ਲ
NEXT STORY