ਲਖਨਊ (ਭਾਸ਼ਾ) - ਸਮਾਜਵਾਦੀ ਪਾਰਟੀ (ਸਪਾ) ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੂੰ ਪੈਰਿਸ ਓਲੰਪਿਕ ਦੇ ਫਾਈਨਲ ਤੋਂ ਪਹਿਲਾਂ ਜ਼ਿਆਦਾ ਭਾਰ ਹੋਣ ਕਾਰਨ ਅਯੋਗ ਠਹਿਰਾਏ ਜਾਣ ਦੀ 'ਡੂੰਘੀ ਜਾਂਚ-ਪੜਤਾਲ' ਕਰਵਾਏ ਜਾਣ ਦੀ ਮੰਗ ਕੀਤੀ ਹੈ। ਅਖਿਲੇਸ਼ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਕਿਹਾ,'ਵਿਨੇਸ਼ ਫੋਗਾਟ ਦੇ ਫਾਇਨਲ ਵਿਚ ਨਾ ਖੇਡੇ ਜਾਣ ਦੇ ਤਕਨੀਕੀ ਕਾਰਨਾਂ ਦੀ ਗਹਰੀ ਨਾਲ ਜਾਂਚ-ਪੜਤਾਲ ਹੋਵੇ ਅਤੇ ਯਕੀਨ ਦਿਵਾਇਆ ਜਾਵੇ ਕਿ ਇਸ ਦੀ ਸਚਾਈ ਕੀ ਹੈ ਅਤੇ ਇਸ ਦੇ ਪਿਛੇ ਦੀ ਅਸਲੀ ਵਜ੍ਹਾ ਕੀ ਹੈ।'
ਇਹ ਵੀ ਪੜ੍ਹੋ - ਜੋੜੇ ਨੇ Swiggy ਤੋਂ ਆਰਡਰ ਕੀਤਾ ਮੰਗਣੀ ਦਾ ਪੂਰਾ ਖਾਣਾ, ਵੱਡਾ Order ਦੇਖ ਕੰਪਨੀ ਨੇ ਦਿੱਤਾ ਅਜਿਹਾ ਰਿਐਕਸ਼ਨ
ਹੈਰਾਨ ਕਰਨ ਵਾਲੇ ਘਟਨਾਕ੍ਰਮ ਵਿੱਚ ਵਿਨੇਸ਼ ਨੂੰ ਬੁੱਧਵਾਰ ਨੂੰ ਔਰਤਾਂ ਦੇ 50 ਕਿਲੋ ਕੁਸ਼ਤੀ ਮੁਕਾਬਲੇ ਦੇ ਫਾਈਨਲ ਤੋਂ ਪਹਿਲਾਂ ਜ਼ਿਆਦਾ ਭਾਰ ਪਾਏ ਜਾਣ ਕਾਰਨ ਓਲੰਪਿਕ ਤੋਂ ਅਯੋਗ ਕਰਾਰ ਦੇ ਦਿੱਤਾ ਗਿਆ ਹੈ। ਵਿਨੇਸ਼ ਨੇ ਬੀਤੇ ਦਿਨ ਹੀ ਓਲੰਪਿਕ ਦੇ ਫਾਈਨਲ ਵਿੱਚ ਪਹੁੰਚਣ ਵਾਲੀ ਪਹਿਲੀ ਭਾਰਤੀ ਮਹਿਲਾ ਪਹਿਲਵਾਨ ਬਣ ਕੇ ਇਤਿਹਾਸ ਰਚਿਆ ਸੀ। ਉਸ ਨੇ ਬੁੱਧਵਾਰ ਦੇਰ ਰਾਤ ਸੋਨ ਤਗਮੇ ਦਾ ਮੈਚ ਖੇਡਣਾ ਸੀ।
ਇਹ ਵੀ ਪੜ੍ਹੋ - ਵੱਡੀ ਖ਼ਬਰ : 15 ਅਗਸਤ ਤੋਂ 19 ਅਗਸਤ ਤੱਕ ਹੋਈਆਂ ਛੁੱਟੀਆਂ! ਸਕੂਲ ਰਹਿਣਗੇ ਬੰਦ
ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਵਿਨੇਸ਼ ਨੂੰ ਐਕਸ 'ਤੇ ਪੋਸਟ ਸਾਂਝੀ ਕਰਦੇ ਹੋਏ ਉਤਸ਼ਾਹਿਤ ਕੀਤਾ ਹੈ। ਉਹਨਾਂ ਨੇ ਕਿਹਾ ਕਿ ਉਹ ਭਾਰਤ ਦਾ ਮਾਣ ਹੈ ਅਤੇ ਉਸ ਨੂੰ ਮਜ਼ਬੂਤੀ ਨਾਲ ਵਾਪਸ ਆਉਣਾ ਪਵੇਗਾ। ਪੀਐੱਮ ਮੋਦੀ ਨੇ 'ਐਕਸ' 'ਤੇ ਲਿਖਿਆ, ''ਵਿਨੇਸ਼, ਤੁਸੀਂ ਚੈਂਪੀਅਨਜ਼ 'ਚੋਂ ਇਕ ਚੈਂਪੀਅਨ ਹੋ। ਤੁਸੀਂ ਭਾਰਤ ਦਾ ਮਾਣ ਹੋ ਅਤੇ ਹਰ ਭਾਰਤੀ ਲਈ ਪ੍ਰੇਰਨਾ ਸਰੋਤ ਹੋ।''
ਇਹ ਵੀ ਪੜ੍ਹੋ - ਕੁਰਕਰੇ ਬਣੇ ਕਾਲ, ਸਿਰਫ ਪੰਜ ਰੁਪਏ ਦੇ ਕੁਰਕਰੇ ਲਈ ਜਿਗਰੀ ਦੋਸਤ ਦਾ ਚਾਕੂ ਮਾਰ-ਮਾਰ ਕੀਤਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੇਰਲ ਦੇ ਵਾਇਨਾਡ 'ਚ ਜ਼ਮੀਨ ਖਿਸਕਣ ਕਾਰਨ ਹੋਈ ਤਬਾਹੀ 'ਤੇ ਬੋਲੇ ਰਾਹੁਲ ਗਾਂਧੀ, ਕੀਤੀ ਇਹ ਅਪੀਲ
NEXT STORY