ਸਪੋਰਟਸ ਡੈਸਕ- ਇਸ ਵੇਲੇ ਦੀ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਹਰਿਆਣਾ ਦੇ ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਸਕਦੇ ਹਨ। ਇਸ ਸਬੰਧੀ ਨਵੀਂ ਦਿੱਲੀ ਸਥਿਤ ਪਾਰਟੀ ਦੇ ਮੁੱਖ ਦਫਤਰ ਵਿਖੇ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਹੈ। ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਵੱਲੋਂ ਜਾਰੀ ਸੰਦੇਸ਼ ਵਿੱਚ ਲਿਖਿਆ ਗਿਆ ਹੈ ਕਿ ਇਸ ਪ੍ਰੋਗਰਾਮ ਵਿੱਚ ਵੱਡੀਆਂ ਹਸਤੀਆਂ ਪਾਰਟੀ ਵਿੱਚ ਸ਼ਾਮਲ ਹੋਣਗੀਆਂ। ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਇਸ ਵਿੱਚ ਹਿੱਸਾ ਲੈਣਗੇ।
ਇਹ ਵੀ ਪੜ੍ਹੋ- ਮਹਿਤ ਸੰਧੂ ਨੇ ਵਿਸ਼ਵ ਡੈੱਫ ਸ਼ੂਟਿੰਗ ਚੈਂਪੀਅਨਸ਼ਿਪ ’ਚ ਜਿੱਤਿਆ ਸੋਨ ਤਮਗਾ
ਦੱਸਿਆ ਜਾ ਰਿਹਾ ਹੈ ਕਿ ਵਿਨੇਸ਼ ਫੋਗਾਟ ਵਿਧਾਨ ਸਭਾ ਚੋਣ ਲੜੇਗੀ। ਉਨ੍ਹਾਂ ਦੀ ਟਿਕਟ ਜੀਂਦ ਦੇ ਜੁਲਾਨਾ ਜਾਂ ਦਾਦਰੀ ਤੋਂ ਤੈਅ ਹੈ। ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਵਿਨੇਸ਼ 11 ਸਤੰਬਰ ਨੂੰ ਨਾਮਜ਼ਦਗੀ ਦਾਖ਼ਲ ਕਰੇਗੀ। ਜਦੋਂਕਿ ਬਜਰੰਗ ਪੁਨੀਆ ਨੂੰ ਉਨ੍ਹਾਂ ਦੇ ਪ੍ਰਚਾਰ ਦੀ ਜ਼ਿੰਮੇਵਾਰੀ ਮਿਲੀ ਹੈ। ਉਹ ਚੋਣ ਨਹੀਂ ਲੜਨਗੇ। ਦਰਅਸਲ ਬਜਰੰਗ ਝੱਜਰ ਦੀ ਬਾਦਲੀ ਸੀਟ ਦੀ ਮੰਗ ਕਰ ਰਹੇ ਸਨ। ਕਾਂਗਰਸ ਨੇ ਇੱਥੋਂ ਮੌਜੂਦਾ ਵਿਧਾਇਕ ਕੁਲਦੀਪ ਵਤਸ ਦੀ ਟਿਕਟ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ।
ਇਹ ਵੀ ਪੜ੍ਹੋ-ਇੰਗਲੈਂਡ ਦੇ ਕਪਤਾਨ ਬਟਲਰ ਆਸਟ੍ਰੇਲੀਆ ਵਿਰੁੱਧ ਟੀ-20 ਲੜੀ ਤੋਂ ਬਾਹਰ
ਦੋਵੇਂ ਪਹਿਲਵਾਨ 2 ਦਿਨ ਪਹਿਲਾਂ ਰਾਹੁਲ ਗਾਂਧੀ ਨੂੰ ਮਿਲੇ ਸਨ
4 ਸਤੰਬਰ ਨੂੰ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਦਿੱਲੀ 'ਚ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਰਾਹੁਲ ਨਾਲ ਮੁਲਾਕਾਤ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨਾਲ ਵੀ ਮੁਲਾਕਾਤ ਕੀਤੀ। ਇਸ ਤੋਂ ਬਾਅਦ ਮੀਟਿੰਗ ਵਿੱਚ ਕੀ ਚਰਚਾ ਹੋਈ ਇਸ ਬਾਰੇ ਕਾਂਗਰਸ ਨੇ ਕੋਈ ਜਾਣਕਾਰੀ ਨਹੀਂ ਦਿੱਤੀ। ਦੋਵੇਂ ਪਹਿਲਵਾਨਾਂ ਨੇ ਵੀ ਆਪਣੀਆਂ ਸਿਆਸੀ ਗਤੀਵਿਧੀਆਂ ਬਾਰੇ ਚੁੱਪ ਧਾਰੀ ਹੋਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਨੀਸ਼ ਕੁਮਾਰ ਗੁਪਤਾ ਅਰੁਣਾਚਲ ਪ੍ਰਦੇਸ਼ ਦੇ ਨਵੇਂ ਮੁੱਖ ਸਕੱਤਰ ਨਿਯੁਕਤ
NEXT STORY