ਨੈਸ਼ਨਲ ਡੈਸਕ- ਮਹਾਰਾਸ਼ਟਰ ਦੇ ਇਕ ਹੋਟਲ 'ਚ 5 ਕਰੋੜ ਰੁਪਏ ਦੀ ਨਕਦੀ ਲੈ ਕੇ ਪਹੁੰਚਣ ਅਤੇ ਵੋਟਰਾਂ ਨੂੰ ਵੰਡਣ ਦੇ ਦੋਸ਼ਾਂ ’ਤੇ ਭਾਜਪਾ ਨੇਤਾ ਵਿਨੋਦ ਤਾਵੜੇ ਨੇ ਕਾਨੂੰਨੀ ਨੋਟਿਸ ਭੇਜਿਆ ਹੈ। ਉਨ੍ਹਾਂ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ, ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ, ਬੁਲਾਰਨ ਸੁਪ੍ਰਿਆ ਸ਼੍ਰੀਨੇਤ ਨੂੰ ਇਹ ਨੋਟਿਸ ਭੇਜਿਆ ਹੈ।
ਇਹ ਵੀ ਪੜ੍ਹੋ : 450 ਰੁਪਏ 'ਚ ਮਿਲੇਗਾ ਗੈਸ ਸਿਲੰਡਰ, ਕਰੋ ਇਹ ਛੋਟਾ ਜਿਹਾ ਕੰਮ
ਇਸ ਨੋਟਿਸ ’ਚ ਉਨ੍ਹਾਂ ਨੇ ਮੁਆਫੀ ਦੀ ਮੰਗ ਕੀਤੀ ਹੈ ਜਾਂ ਫਿਰ 100 ਕਰੋੜ ਰੁਪਏ ਦਾ ਮਾਣਹਾਨੀ ਦਾ ਮੁਕੱਦਮਾ ਠੋਕਣ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਦੇ ਵਕੀਲ ਵੱਲੋਂ ਇਨ੍ਹਾਂ ਸਾਰੇ ਨੇਤਾਵਾਂ ਨੂੰ ਇਹ ਨੋਟਿਸ ਭੇਜਿਆ ਗਿਆ ਹੈ। ਤਾਵੜੇ ਦੇ ਵਕੀਲ ਨੇ ਕਿਹਾ ਕਿ ਇਨ੍ਹਾਂ ਸਾਰੇ ਨੇਤਾਵਾਂ ਨੂੰ ਜਾਂ ਤਾਂ ਮੁਆਫੀ ਮੰਗਣੀ ਪਵੇਗੀ ਜਾਂ ਫਿਰ ਮਾਣਹਾਨੀ ਦੇ ਮੁਕੱਦਮੇ ਦਾ ਸਾਹਮਣਾ ਕਰਨਾ ਪਵੇਗਾ। ਵਿਨੋਦ ਤਾਵੜੇ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਪੋਸਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ ਕਿ ਕਾਂਗਰਸ ਦਾ ਸਿਰਫ਼ ਇਕ ਹੀ ਕੰਮ ਹੈ ਅਤੇ ਉਹ ਹੈ ਝੂਠ ਫੈਲਾਉਣਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਾਇਨਾਡ ਲੋਕ ਸਭਾ ਜ਼ਿਮਨੀ ਚੋਣ ਨਤੀਜੇ: ਸ਼ੁਰੂਆਤੀ ਰੁਝਾਨਾਂ 'ਚ ਪ੍ਰਿਯੰਕਾ ਗਾਂਧੀ ਅੱਗੇ
NEXT STORY