ਇੰਫਾਲ- ਮਣੀਪੁਰ ਦੇ ਜਿਰੀਬਾਮ ਜ਼ਿਲ੍ਹੇ ਦੇ ਇਕ ਕਬਾਇਲੀ ਬਹੁਲ ਪਿੰਡ 'ਚ ਹਥਿਆਰਬੰਦ ਅੱਤਵਾਦੀਆਂ ਦੇ ਇਕ ਸਮੂਹ ਨੇ 6 ਘਰਾਂ ਨੂੰ ਅੱਗ ਲਗਾ ਦਿੱਤੀ ਅਤੇ ਪਿੰਡ ਵਾਸੀਆਂ 'ਤੇ ਹਮਲਾ ਕਰ ਦਿੱਤਾ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਜ਼ੈਰੋਂ ਹਮਾਰ ਪਿੰਡ ਵਿਚ ਵਾਪਰੀ।
ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਲੱਗਦਾ ਹੈ ਕਿ ਕਈ ਪਿੰਡ ਵਾਲੇ ਹਮਲੇ ਦੌਰਾਨ ਭੱਜਣ ਵਿਚ ਕਾਮਯਾਬ ਹੋ ਗਏ ਅਤੇ ਨੇੜਲੇ ਜੰਗਲ ਵਿਚ ਸ਼ਰਨ ਲਈ। ਅਧਿਕਾਰੀਆਂ ਨੇ ਦੱਸਿਆ ਕਿ ਪਿੰਡ ਦੀ ਇਕ ਔਰਤ ਦੀ ਹਮਲੇ ਦੌਰਾਨ ਮੌਤ ਹੋ ਗਈ ਹੈ ਪਰ ਜ਼ਿਲ੍ਹਾ ਪੁਲਸ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।
ਵੀਵੀਆਈਪੀ ਕਲਚਰ ਦਾ ਸਭ ਤੋਂ ਵੱਡਾ ਪ੍ਰਤੀਕ ਬਣ ਗਏ ਕੇਜਰੀਵਾਲ : ਭਾਜਪਾ
NEXT STORY