ਨਵੀਂ ਦਿੱਲੀ : ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਬੁੱਧਵਾਰ ਨੂੰ ਬੰਗਲਾਦੇਸ਼ ਵਿਚ ਹਿੰਦੂ ਨੇਤਾ ਚਿਨਮਯ ਕ੍ਰਿਸ਼ਨ ਦਾਸ ਦੀ ਗ੍ਰਿਫ਼ਤਾਰੀ 'ਤੇ ਚਿੰਤਾ ਜ਼ਾਹਿਰ ਕੀਤੀ। ਇਸ ਦੌਰਾਨ ਉਹਨਾਂ ਕਿਹਾ ਕਿ ਇਸ ਮਾਮਲੇ ਦੇ ਸਬੰਧ ਵਿਚ ਭਾਰਤ ਨੂੰ ਦਖ਼ਲ ਦੇਣਾ ਚਾਹੀਦਾ ਹੈ ਅਤੇ ਉਥੋਂ ਦੀ ਸਰਕਾਰ ਨੂੰ ਘੱਟ ਗਿਣਤੀਆਂ ਦੀ ਸੁਰੱਖਿਆਂ ਦਾ ਮੁੱਦਾ ਉਠਾਉਣਾ ਚਾਹੀਦਾ ਹੈ। ਬੰਗਲਾਦੇਸ਼ ਪੁਲਸ ਨੇ ਹਿੰਦੂ ਸਮੂਹ ਸਮਿਤ ਸਨਾਤਨੀ ਜੋਤ ਦੇ ਨੇਤਾ ਦਾਸ ਨੂੰ ਢਾਕਾ ਦੇ ਹਜ਼ਰਤ ਸ਼ਾਹਜਲਾਲ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸੋਮਵਾਰ ਨੂੰ ਗ੍ਰਿਫ਼ਤਾਰ ਕੀਤਾ ਸੀ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਸੂਬੇ 'ਚ ਨਹੀਂ ਚੱਲੇਗਾ WHATSAPP, ਸਰਕਾਰ ਨੇ ਕਰ 'ਤਾ ਬੈਨ
ਬੰਗਲਾਦੇਸ਼ ਦੀ ਇਕ ਅਦਾਲਤ ਨੇ ਮੰਗਲਵਾਰ ਨੂੰ ਦਾਸ ਦੀ ਜ਼ਮਾਨਤ ਪਟੀਨ ਖਾਰਿਜ ਕਰਦੇ ਹੋਏ ਉਹਨਾਂ ਨੂੰ ਜੇਲ੍ਹ ਭੇਜਣ ਦੇ ਹੁਕਮ ਦਿੱਤੇ। ਪ੍ਰਿਯੰਕਾ ਗਾਂਧੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਪੋਸਟ ਕੀਤੀ, 'ਬੰਗਲਾਦੇਸ਼ ਵਿਚ ਇਸਕਾਨ ਮੰਦਰ ਦੇ ਸੰਤ ਦੀ ਗ੍ਰਿਫ਼ਤਾਰੀ ਅਤੇ ਘੱਟ ਗਿਣਤੀ ਦੇ ਹਿੰਦੂਆਂ ਖ਼ਿਲਾਫ਼ ਲਗਾਤਾਰ ਹੋ ਰਹੀ ਹਿੰਸਾ ਦੀਆਂ ਖ਼ਬਰਾਂ ਬੇਹੱਦ ਚਿੰਤਾਜਨਕ ਹਨ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਤੋਂ ਮੇਰੀ ਅਪੀਲ ਹੈ ਕਿ ਇਸ ਮਾਮਲੇ ਵਿਚ ਦਖ਼ਲ ਦਿੱਤਾ ਜਾਵੇ ਅਤੇ ਘੱਟ ਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦਾ ਮੁੱਦਾ ਬੰਗਲਾਦੇਸ਼ ਸਰਕਾਰ ਦੇ ਸਾਹਮਣੇ ਉਠਾਇਆ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ - December Holidays List: ਅਗਲੇ ਮਹੀਨੇ ਹੋਣਗੀਆਂ ਕਈ ਛੁੱਟੀਆਂ, ਚੈੱਕ ਕਰ ਲਓ ਸੂਚੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਆਹ 'ਚ ਗੱਡੀ ਦੀ ਛੱਤ 'ਤੇ ਚਲਾ ਰਹੇ ਸਨ ਪਟਾਕੇ, ਅਚਾਨਕ ਹੀ ਮਚ ਗਿਆ ਚੀਕ ਚਿਹਾੜਾ (Video)
NEXT STORY