ਬਹਿਰਾਇਚ- ਉੱਤਰ ਪ੍ਰਦੇਸ਼ ਦੇ ਬਹਿਰਾਇਚ ਜ਼ਿਲ੍ਹੇ ਦੀ ਮਹਸੀ ਤਹਿਸੀਲ ਦੇ ਮਹਾਰਾਜਗੰਜ ਇਲਾਕੇ 'ਚ ਸੋਮਵਾਰ ਨੂੰ ਇਕ ਵਾਰ ਫਿਰ ਤੋਂ ਹਿੰਸਾ ਭੜਕ ਗਈ। ਲੋਕ ਹੱਥਾਂ 'ਚ ਡੰਡੇ ਲੈ ਕੇ ਸੜਕਾਂ 'ਤੇ ਉਤਰ ਆਏ ਹਨ ਅਤੇ ਜ਼ੋਰਦਾਰ ਪ੍ਰਦਰਸ਼ਨ ਕਰ ਰਹੇ ਹਨ। ਇਲਾਕੇ ਦੀਆਂ ਕਈ ਦੁਕਾਨਾਂ ਅਤੇ ਵਾਹਨਾਂ ਨੂੰ ਅੱਗ ਲਗਾ ਦਿੱਤੀ ਗਈ ਹੈ। ਪ੍ਰਦਰਸ਼ਨ ਕਰ ਰਹੇ ਲੋਕ ਮੰਗ ਕਰ ਰਹੇ ਹਨ ਕਿ ਦੋਸ਼ੀਆਂ ਦਾ ਐਨਕਾਊਂਟਰ ਕੀਤਾ ਜਾਵੇ ਅਤੇ ਉਨ੍ਹਾਂ ਦੇ ਘਰਾਂ 'ਤੇ ਬੁਲਡੋਜ਼ਰ ਚਲਾਇਆ ਜਾਵੇ। ਇਸ ਦੇ ਨਾਲ ਹੀ ਲੋਕ ਇਹ ਵੀ ਮੰਗ ਕਰ ਰਹੇ ਹਨ ਕਿ ਸੂਬੇ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਆਉਣ। ਸਾਵਧਾਨੀ ਦੇ ਤੌਰ 'ਤੇ ਮਹਸੀ ਤਹਿਸੀਲ 'ਚ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ। ਪੁਲਸ ਡਰੋਨ ਨਾਲ ਇਲਾਕੇ ਦੀ ਨਿਗਰਾਨੀ ਕਰ ਰਹੀ ਹੈ ਪਰ ਸਵਾਲ ਇਹ ਉੱਠਦਾ ਹੈ ਕਿ ਜਦੋਂ ਐਤਵਾਰ ਦੇਰ ਰਾਤ ਹੰਗਾਮਾ ਰੁਕ ਗਿਆ ਸੀ ਤਾਂ ਫਿਰ ਸਵੇਰੇ-ਸਵੇਰੇ ਹਿੰਸਾ ਕਿਵੇਂ ਭੜਕ ਗਈ।
ਇਹ ਵੀ ਪੜ੍ਹੋ : ਦੁਰਗਾ ਮੂਰਤੀ ਵਿਸਰਜਨ ਯਾਤਰਾ ਦੌਰਾਨ ਚੱਲ ਗਈਆਂ ਗੋਲੀਆਂ, 1 ਦੀ ਮੌਤ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਦੱਸ ਦੇਈਏ ਕਿ ਐਤਵਾਰ ਦੇਰ ਰਾਤ ਮਹਸੀ ਤਹਿਸੀਲ ਦੇ ਮਹਾਰਾਜਗੰਜ ਇਲਾਕੇ 'ਚ ਲੋਕ ਮੂਰਤੀ ਵਿਸਰਜਨ ਲਈ ਜਾ ਰਹੇ ਸਨ। ਇਸ ਦੌਰਾਨ ਜਦੋਂ ਲੋਕ ਮੂਰਤੀ ਲੈ ਕੇ ਮੁਸਲਿਮ ਇਲਾਕੇ 'ਚੋਂ ਬਾਹਰ ਨਿਕਲਣ ਲੱਗੇ ਤਾਂ ਹੰਗਾਮਾ ਸ਼ੁਰੂ ਹੋ ਗਿਆ। ਇਸ ਦੌਰਾਨ ਇਕ ਹੋਰ ਭਾਈਚਾਰੇ ਦੇ ਕੁਝ ਲੋਕਾਂ ਨੇ ਇਕ ਨੌਜਵਾਨ ਨੂੰ ਘੜੀਸ ਕੇ ਉਸ ਦੇ ਘਰ ਵਿਚ ਲੈ ਗਏ ਅਤੇ ਉਸ ਨੂੰ ਗੋਲੀ ਮਾਰ ਦਿੱਤੀ। ਨੌਜਵਾਨ ਦੀ ਪਛਾਣ ਰਾਮ ਗੋਪਾਲ ਮਿਸ਼ਰਾ ਵਜੋਂ ਹੋਈ ਹੈ। ਰਾਮ ਗੋਪਾਲ ਦੀ ਪਤਨੀ ਨੇ ਕਿਹਾ ਹੈ ਕਿ ਉਸ ਦੇ ਪਤੀ ਦੇ ਕਾਤਲਾਂ ਨੂੰ ਵੀ ਗੋਲੀ ਮਾਰ ਦਿੱਤੀ ਜਾਵੇ। ਰਾਮ ਗੋਪਾਲ ਦਾ ਵਿਆਹ ਤਿੰਨ ਮਹੀਨੇ ਪਹਿਲਾਂ ਹੀ ਹੋਇਆ ਸੀ। ਸੀਐਮ ਯੋਗੀ ਨੇ ਇਸ ਹਿੰਸਾ ਨੂੰ ਲੈ ਕੇ ਸਖਤ ਨਿਰਦੇਸ਼ ਦਿੱਤੇ ਹਨ ਅਤੇ ਕਿਹਾ ਹੈ ਕਿ ਦੋਸ਼ੀਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਹਿੰਸਾ ਮਾਮਲੇ 'ਚ 20 ਤੋਂ ਵੱਧ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਪੁਲਸ ਬਾਕੀਆਂ ਦੀ ਭਾਲ 'ਚ ਲੱਗੀ ਹੋਈ ਹੈ। ਪੁਲਸ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੀਵਾਲੀ ਤੋਂ ਪਹਿਲਾਂ ਪਟਾਕਿਆਂ 'ਤੇ ਪਾਬੰਦੀ, ਸਰਕਾਰ ਨੇ ਜਾਰੀ ਕੀਤਾ ਹੁਕਮ
NEXT STORY