ਉੱਤਰ ਪ੍ਰਦੇਸ਼ : ਉੱਤਰ ਪ੍ਰਦੇਸ਼ ਦੇ ਆਗਰਾ ਤੋਂ ਇਕ ਅਜਿਹੀ ਘਟਨਾ ਦੇ ਵਾਪਰ ਜਾਣ ਦੀ ਸੂਚਨਾ ਮਿਲੀ ਹੈ, ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ। ਇਸ ਘਟਨਾ ਦੀ ਭਿਆਨਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਨੂੰ ਦੇਖ ਕੇ ਤੁਹਾਡੀ ਰੂਹ ਕੰਬ ਜਾਵੇਗੀ। ਵਾਇਰਲ ਵੀਡੀਓ ਵਿਚ ਦਿਖਾਈ ਦੇ ਰਿਹਾ ਹੈ ਕਿ ਇੱਕ ਵਿਆਹ ਸਮਾਰੋਹ ਵਿੱਚ ਲਾੜੀ ਸਣੇ ਕੁਝ ਔਰਤਾਂ ਅਤੇ ਬੱਚੇ ਖ਼ੁਸ਼ੀ ਵਿਚ ਨੱਚ ਰਹੇ ਸਨ, ਕਿ ਇਸ ਦੌਰਾਨ ਇੱਕ ਬੇਕਾਬੂ ਤੇਜ਼ ਰਫ਼ਤਾਰ ਕਾਰ ਨੇ ਉਹਨਾਂ ਨੂੰ ਅਚਾਨਕ ਟੱਕਰ ਮਾਰ ਦਿੱਤੀ। ਜਦੋਂ ਇਹ ਘਟਨਾ ਵਾਪਰੀ, ਤਾਂ ਇਸਨੂੰ ਕੈਮਰੇ ਵਿੱਚ ਰਿਕਾਰਡ ਕਰ ਲਿਆ ਗਿਆ ਸੀ।
ਇਹ ਵੀ ਪੜ੍ਹੋ : 'ਅਹਿਮਦਾਬਾਦ Plane Crash ਮੈਂ ਕਰਵਾਇਆ’, ਪਤਾ ਲੱਗਦੇ ਪੁਲਸ ਨੇ ਗ੍ਰਿਫ਼ਤਾਰ ਕਰ ਲਈ ਕੁੜੀ
ਦੱਸ ਦੇਈਏ ਕਿ ਆਗਰਾ ਵਿਚ ਵਾਪਰੇ ਇਸ ਦਰਦਨਾਕ ਹਾਦਸੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜੋ ਐਕਸ 'ਤੇ Bhadohi Wallah ਨਾਮ ਦੇ ਇਕ ਯੂਜ਼ਰ ਵਲੋਂ ਪੋਸਟ ਕੀਤੀ ਗਈ ਹੈ। ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਉਪਭੋਗਤਾਵਾਂ ਵਲੋਂ ਡਰਾਈਵਰ ਨੂੰ ਲੈ ਕੇ ਕਈ ਗੱਲਾਂ ਕੀਤੀਆਂ ਜਾ ਰਹੀਆਂ ਹਨ। ਵੀਡੀਓ ਵਿਚ ਨੱਚਦੀਆਂ ਹੋਈਆਂ ਦਿਖਾਈ ਦੇਣ ਵਾਲੀਆਂ ਔਰਤਾਂ ਨੂੰ ਇਹ ਨਹੀਂ ਸੀ ਪਤਾ ਕਿ ਉਹਨਾਂ ਦੀਆਂ ਖ਼ੁਸ਼ੀਆਂ ਇਕ ਪਲ ਵਿਚ ਮਾਤਮ ਵਿਚ ਬਦਲ ਜਾਣਗੀਆਂ ਅਤੇ ਉਹਨਾਂ ਨੂੰ ਕੋਈ ਕਾਰ ਟੱਕਰ ਮਾਰ ਕੇ ਨਿਕਲ ਜਾਵੇਗੀ। ਇਸ ਦੌਰਾਨ ਲੋਕਾਂ ਦਾ ਚੀਕ-ਚਿਹਾੜਾ ਸਾਫ਼ ਸੁਣਾਈ ਦੇ ਰਿਹਾ ਹੈ।
ਇਹ ਵੀ ਪੜ੍ਹੋ : 'ਪਾਣੀ 'ਚ ਹਲਦੀ' ਪਾਉਣ ਦੀ ਜੇ ਤੁਸੀਂ ਵੀ ਬਣਾ ਰਹੇ ਹੋ Reel ਤਾਂ ਸਾਵਧਾਨ! ਘਰ 'ਚ ਭੂਤਾਂ ਨੂੰ ਦੇ ਰਹੇ ਹੋ ਸੱਦਾ
ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ ਵਾਪਰੀ ਇਹ ਘਟਨਾ ਕਦੋਂ ਅਤੇ ਕਿੱਥੇ ਵਾਪਰੀ ਹੈ, ਇਸ ਬਾਰੇ ਕੋਈ ਅਧਿਕਾਰਤ ਜਾਣਕਾਰੀ ਉਪਲਬਧ ਨਹੀਂ ਹੈ। ਸੂਤਰਾਂ ਅਨੁਸਾਰ ਇਸ ਘਟਨਾ ਵਿੱਚ ਅੱਧਾ ਦਰਜਨ ਤੋਂ ਵੱਧ ਔਰਤਾਂ ਅਤੇ ਬੱਚੇ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ। ਇਹ ਵਾਇਰਲ ਵੀਡੀਓ 25 ਜੂਨ, 2025 ਨੂੰ X 'ਤੇ ਅਪਲੋਡ ਕੀਤੀ ਗਈ, ਜਿਸ ਨੂੰ ਬਹੁਤ ਸਾਰੇ ਲੋਕ ਦੇਖ ਚੁੱਕੇ ਹਨ। ਦਰਦਨਾਕ ਹਾਦਸੇ ਨੂੰ ਲੈ ਕੇ ਕਈ ਯੂਜ਼ਰਸ ਇਸ 'ਤੇ ਟਿੱਪਣੀਆਂ ਵੀ ਕਰ ਰਹੇ ਹਨ।
ਇਹ ਵੀ ਪੜ੍ਹੋ : Weather Warning: ਅਗਲੇ 6 ਦਿਨ ਭਾਰੀ ਮੀਂਹ ਪੈਣ ਦੀ ਚਿਤਾਵਨੀ, IMD ਵਲੋਂ ਰੈੱਡ ਅਲਰਟ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਅੱਤਵਾਦ 'ਤੇ ਭਾਰਤ ਦਾ ਰੁਖ਼ ਸਖ਼ਤ, SCO 'ਚ ਸਾਂਝੇ ਬਿਆਨ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ
NEXT STORY