ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ 6 ਵਾਰ ਮੁੱਖ ਮੰਤਰੀ ਰਹੇ ਕਾਂਗਰਸ ਦੇ ਸੀਨੀਅਰ ਨੇਤਾ ਵੀਰਭੱਦਰ ਸਿੰਘ ਕੱਲ ਯਾਨੀ ਸੋਮਵਾਰ ਨੂੰ ਕੋਰੋਨਾ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਅੱਜ ਯਾਨੀ ਮੰਗਲਵਾਰ ਸਵੇਰੇ ਚੰਡੀਗੜ੍ਹ ਲਿਆਂਦਾ ਗਿਆ। ਜਿੱਥੇ ਉਨ੍ਹਾਂ ਨੂੰ ਮੈਕਸ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਵੀਰਭੱਦਰ ਸਿੰਘ ਦੇ ਕੋਰੋਨਾ ਪਾਜ਼ੇਟਿਵ ਹੋਣ ਤੋਂ ਬਾਅਦ ਉਨ੍ਹਾਂ ਨੂੰ ਇੰਦਰਾ ਗਾਂਧੀ ਮੈਡੀਕਲ ਕਾਲਜ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ ਪਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਪ੍ਰਾਈਵੇਟ ਵਾਹਨ ਰਾਹੀਂ ਮੈਕਸ ਹਸਪਤਾਲ ਲਿਆਂਦਾ ਗਿਆ।
ਆਈ.ਜੀ.ਐੱਮ.ਸੀ. ਦੇ ਡਾਕਟਰਾਂ ਦੀ ਟੀਮ ਨੇ ਸੋਮਵਾਰ ਸ਼ਾਮ ਉਨ੍ਹਾਂ ਦੀ ਜਾਂਚ ਕੀਤੀ। ਗੁਰਦੇ ਦੀ ਬੀਮਾਰੀ ਨਾਲ ਪੀੜਤ ਹੋਣ ਕਾਰਨ ਉਨ੍ਹਾਂ ਨੂੰ ਨਿਯਮਿਤ ਤੌਰ 'ਤੇ ਡਾਇਲਸਿਸ ਕਰਵਾਉਣਾ ਪੈਂਦਾ ਹੈ। ਉਨ੍ਹਾਂ ਨੇ ਹਾਲ 'ਚ ਕੋਵਿਡ ਵੈਕਸੀਨ ਲਗਵਾਈ। ਸਿਹਤ ਕਾਰਨਾਂ ਨਾਲ ਹੁਣ ਉਹ ਸਰਗਰਮ ਰਾਜਨੀਤੀ 'ਚ ਨਹੀਂ ਹਨ। ਮੁੱਖ ਮੰਤਰੀ ਜੈਰਾਮ ਠਾਕੁਰ ਨੇ ਉਨਾਂ ਦੇ ਜਲਦ ਸਿਹਤਮੰਦ ਹੋਣ ਦੀ ਪ੍ਰਾਰਥਨਾ ਕੀਤੀ ਹੈ। ਦੱਸਣਯੋਗ ਹੈ ਕਿ ਉਨ੍ਹਾਂ ਦਾ ਪੁੱਤ ਵਿਕਰਮਾਦਿੱਤਿਯ ਵੀ ਕੋਰੋਨਾ ਪਾਜ਼ੇਟਿਵ ਹਨ।
ਇਹ ਵੀ ਪੜ੍ਹੋ : ਹਿਮਾਚਲ ਦੇ ਮੁੱਖ ਮੰਤਰੀ ਦਾ ਐਲਾਨ, ਸੈਲਾਨੀਆਂ ਨੂੰ ਕੋਰੋਨਾ ਰਿਪੋਰਟ ਲਈ ਨਹੀਂ ਕੀਤਾ ਜਾਵੇਗਾ ਪਰੇਸ਼ਾਨ
ਬਦਲਦੇ ਕਸ਼ਮੀਰ ਦੀ ਨਵੀਂ ਤਸਵੀਰ, ਫੈਸ਼ਨ ਸ਼ੋਅ ’ਚ ਨੌਜਵਾਨਾਂ ਨੇ ਵਿਖਾਇਆ ਆਪਣਾ ਹੁਨਰ
NEXT STORY