ਨਵੀਂ ਦਿੱਲੀ (ਭਾਸ਼ਾ)— ਭਾਜਪਾ ਪਾਰਟੀ ਦੇ ਪ੍ਰਧਾਨ ਜੇ. ਪੀ. ਨੱਡਾ ਨੇ ਵੀਰਵਾਰ ਯਾਨੀ ਕਿ ਅੱਜ ਸੀਨੀਅਰ ਕਾਂਗਰਸ ਆਗੂ ਅਤੇ ਹਿਮਾਚਲ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਦਿਹਾਂਤ ’ਤੇ ਸੋਗ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਪਹਾੜੀ ਸੂਬੇ ਨੇ ਇਕ ਮਹਾਨ ਨੇਤਾ ਅਤੇ ਉਨ੍ਹਾਂ ਨੇ ਆਪਣਾ ਇਕ ਚੰਗਾ ਦੋਸਤ ਗੁਆ ਦਿੱਤਾ। ਨੱਡਾ ਨੇ ਟਵੀਟ ਕਰ ਕੇ ਕਿਹਾ ਕਿ ਕਰਿਸ਼ਮਾਈ ਅਤੇ ਦੂਰਦਰਸ਼ੀ ਆਗੂ ਵੀਰਭੱਦਰ ਸਿੰਘ ਦਾ ਦਿਹਾਂਤ ਹੈਰਾਨ ਕਰਨ ਵਾਲਾ ਹੈ। ਸਾਰੇ ਦਲਾਂ ਵਿਚ ਉਨ੍ਹਾਂ ਦੇ ਪ੍ਰਸ਼ੰਸਕ ਸਨ। ਭਾਵੇਂ ਹੀ ਸਿਆਸੀ ਰੂਪ ਨਾਲ ਅਸੀਂ ਇਕ-ਦੂਜੇ ਦੇ ਵਿਰੋਧੀ ਰਹੇ ਪਰ ਅਸੀਂ ਦੋਵੇਂ ਇਕ-ਦੂਜੇ ਦਾ ਬਹੁਤ ਸਨਮਾਨ ਕਰਦੇ ਸੀ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਨੇ ਇਕ ਮਹਾਨ ਆਗੂ ਅਤੇ ਮੈਂ ਇਕ ਚੰਗਾ ਦੋਸਤ ਗੁਆ ਦਿੱਤਾ। ਉਨ੍ਹਾਂ ਦੇ ਪਰਿਵਾਰ ਪ੍ਰਤੀ ਮੇਰੀ ਹਮਦਰਦੀ।
ਦੱਸ ਦੇਈਏ ਕਿ ਵੀਰਭੱਦਰ ਸਿੰਘ ਦਾ ਲੰਬੀ ਬੀਮਾਰੀ ਤੋਂ ਬਾਅਦ ਵੀਰਵਾਰ ਨੂੰ ਤੜਕੇ ਸ਼ਿਮਲਾ ਵਿਚ ਦਿਹਾਂਤ ਹੋ ਗਿਆ। ਉਹ 87 ਸਾਲ ਦੇ ਸਨ। ਇੰਦਰਾ ਗਾਂਧੀ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸੀਨੀਅਰ ਡਾਕਟਰ ਜਨਕ ਰਾਜ ਨੇ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਨੇ ਤੜਕੇ 3.40 ਵਜੇ ਹਸਪਤਾਲ ਵਿਚ ਆਖ਼ਰੀ ਸਾਹ ਲਿਆ। 5 ਵਾਰ ਸੰਸਦ ਮੈਂਬਰ ਅਤੇ 9 ਵਾਰ ਵਿਧਾਇਕ ਰਹੇ ਵੀਰਭੱਦਰ ਸਿੰਘ 6 ਵਾਰ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਬਣੇ। ਉਹ ਕੇਂਦਰ ਸਰਕਾਰ ਵਿਚ ਵੀ ਮੰਤਰੀ ਰਹੇ।
ਪੈਟਰੋਲ ਅਤੇ ਰਸੋਈ ਗੈਸ ਦੀਆਂ ਕੀਮਤਾਂ ’ਚ ਵਾਧੇ ਖ਼ਿਲਾਫ਼ ਕਿਸਾਨਾਂ ਨੇ ਕੀਤਾ ਪ੍ਰਦਰਸ਼ਨ
NEXT STORY