ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਾਖਾਪਟਨਮ ਦੇ ਇਕ ਰਸਾਇਣਕ ਪਲਾਂਟ 'ਚੋਂ ਵੀਰਵਾਰ ਭਾਵ ਅੱਜ ਗੈਸ ਲੀਕ ਹੋਣ ਤੋਂ ਬਾਅਦ ਪੈਦਾ ਹੋਏ ਹਾਲਾਤ ਨੂੰ ਦੇਖਦਿਆਂ ਰਾਸ਼ਟਰੀ ਆਫਤ ਪ੍ਰਬੰਧਨ ਅਥਾਰਟੀ (ਐੱਨ. ਡੀ. ਐੱਮ. ਏ.) ਦੀ ਇਕ ਬੈਠਕ ਬੁਲਾਈ ਹੈ। ਪ੍ਰਧਾਨ ਮੰਤਰੀ ਨਾਲ ਇਸ ਬੈਠਕ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਮੌਜੂਦ ਹਨ। ਦੱਸ ਦੇਈਏ ਕਿ ਇਸ ਹਾਦਸੇ 'ਚ ਹੁਣ ਤਕ 7 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਸੈਂਕੜੇ ਹਸਪਤਾਲ 'ਚ ਭਰਤੀ ਹਨ।
ਪ੍ਰਧਾਨ ਮੰਤਰੀ ਨੇ ਇਸ ਘਟਨਾ ਨੂੰ ਲੈ ਕੇ ਆਂਧਰਾ ਪ੍ਰਦੇਸ਼ ਦੇ ਸੀ. ਐੱਮ. ਵਾਈ. ਐੱਸ. ਜਗਨ ਮੋਹਨ ਰੈੱਡੀ ਨਾਲ ਵੀ ਗੱਲ ਕੀਤੀ ਹੈ। ਉਨ੍ਹਾਂ ਨੇ ਸੂਬਾ ਸਰਕਾਰ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ ਹੈ। ਵਿਸ਼ਾਖਾਪਟਨਮ 'ਚ ਵੀਰਵਾਰ ਤੜਕੇ ਹੋਈ ਇਸ ਘਟਨਾ ਨੇ ਲੋਕਾਂ 'ਚ ਘਬਰਾਹਟ ਪੈਦਾ ਕਰ ਦਿੱਤੀ ਸੀ। ਸਥਾਨਕ ਪ੍ਰਸ਼ਾਸਨ ਵਲੋਂ ਪਲਾਂਟ ਦੇ ਆਲੇ-ਦੁਆਲੇ ਦੇ 5 ਪਿੰਡਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ।
ਵਿਸ਼ਾਖਾਪਟਨਮ 'ਚ ਗੈਸ ਲੀਕ ਘਟਨਾ ਪਰੇਸ਼ਾਨ ਕਰਨ ਵਾਲੀ, ਸਥਿਤੀ 'ਤੇ ਨਜ਼ਰ ਰੱਖ ਰਹੇ ਹਾਂ : ਸ਼ਾਹ
NEXT STORY