ਸ਼੍ਰੀਨਗਰ (ਭਾਸ਼ਾ)- ਭਾਰਤੀ ਪੁਲਸ ਸੇਵਾ ਦੇ ਸੀਨੀਅਰ ਅਧਿਕਾਰੀ ਵੀ.ਕੇ. ਬਿਰਦੀ ਨੂੰ ਮੰਗਲਵਾਰ ਨੂੰ ਕਸ਼ਮੀਰ ਖੇਤਰ ਦਾ ਪੁਲਸ ਇੰਸਪੈਕਟਰ ਜਨਰਲ (ਆਈ.ਜੀ.ਪੀ.) ਨਿਯੁਕਤ ਕੀਤਾ ਗਿਆ। ਏ.ਜੀ.ਐੱਮ.ਯੂ.ਟੀ. ਕੈਡਰ ਦੇ 2003 ਬੈਚ ਦੇ ਭਾਰਤੀ ਪੁਲਸ ਸੇਵਾ ਦੇ ਅਧਿਕਾਰੀ ਬਿਰਦੀ, ਵਿਜੇ ਕੁਮਾਰ ਦਾ ਸਥਾਨ ਲੈਣਗੇ, ਜਿਨ੍ਹਾਂ ਨੂੰ ਜੰਮੂ ਕਸ਼ਮੀਰ ਦਾ ਏ.ਡੀ.ਜੀ.ਪੀ. (ਕਾਨੂੰਨ ਵਿਵਸਥਾ) ਨਿਯੁਕਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : 2 ਭੈਣਾਂ ਨੂੰ ਆਪਸ 'ਚ ਹੋਇਆ ਪਿਆਰ ਤਾਂ ਪਰਿਵਾਰ ਦੇ ਡਰੋਂ ਦੌੜ ਕੇ ਕਰਵਾ ਲਿਆ ਵਿਆਹ
ਜੰਮੂ ਕਸ਼ਮੀਰ ਪ੍ਰਸ਼ਾਸਨ ਨੇ ਇਕ ਆਦੇਸ਼ 'ਚ ਕਿਹਾ ਕਿ ਬਿਰਦੀ ਨੂੰ ਕਸ਼ਮੀਰ ਦੇ ਪੁਲਸ ਇੰਸਪੈਕਟਰ ਜਨਰਲ ਵਜੋਂ ਤਾਇਨਾਤ ਕੀਤਾ ਗਿਆ ਹੈ। ਇਸ 'ਚ ਕਿਹਾ ਗਿਆ ਹੈ ਕਿ ਇਸ ਤੋਂ ਇਲਾਵਾ, ਅਧਿਕਾਰੀ ਅਗਲੇ ਆਦੇਸ਼ ਤੱਕ ਆਈ.ਜੀ.ਪੀ. ਆਰਮਡ ਕਸ਼ਮੀਰ ਦੇ ਅਹੁਦੇ ਦਾ ਚਾਰਜ ਵੀ ਸੰਭਾਲਣਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੜਕ ਹਾਦਸੇ 'ਚ ਵਾਲ-ਵਾਲ ਬਚੇ ਕੇਂਦਰੀ ਮੰਤਰੀ ਪ੍ਰਹਿਲਾਦ, ਇਕ ਸ਼ਖ਼ਸ ਦੀ ਮੌਤ
NEXT STORY