ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਸਥਾਨ 'ਚ ਵਿਧਾਨ ਸਭਾ ਚੋਣਾਂ ਲਈ ਸ਼ਨੀਵਾਰ ਨੂੰ ਜਾਰੀ ਵੋਟਿੰਗ ਦੌਰਾਨ ਸੂਬੇ ਦੇ ਵੋਟਰਾਂ ਨੂੰ ਰਿਕਾਰਡ ਗਿਣਤੀ 'ਚ ਵੋਟ ਪਾਉਣ ਦੀ ਅਪੀਲ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨ ਵੋਟਰਾਂ ਨੂੰ ਵੀ ਵਧਾਈ ਦਿੱਤੀ।
ਇਹ ਵੀ ਪੜ੍ਹੋ- ਰਾਜਸਥਾਨ ਵਿਧਾਨ ਸਭਾ ਚੋਣਾਂ : ਲੋਕਤੰਤਰ ਦੇ ਤਿਉਹਾਰ 'ਤੇ ਲੋਕਾਂ 'ਚ ਉਤਸ਼ਾਹ, ਵੋਟਿੰਗ ਕੇਂਦਰਾਂ 'ਤੇ ਲੱਗੀਆਂ ਲਾਈਨਾਂ
ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਲਿਖਿਆ, ''ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਅੱਜ ਵੋਟਾਂ ਪੈ ਰਹੀਆਂ ਹਨ। ਮੈਂ ਸਮੂਹ ਵੋਟਰਾਂ ਨੂੰ ਬੇਨਤੀ ਕਰਦਾ ਹਾਂ ਕਿ ਵੱਧ ਤੋਂ ਵੱਧ ਗਿਣਤੀ 'ਚ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਕੇ ਵੋਟ ਦਾ ਨਵਾਂ ਰਿਕਾਰਡ ਬਣਾਉਣ। ਇਸ ਮੌਕੇ 'ਤੇ ਸੂਬੇ ਦੇ ਸਾਰੇ ਨੌਜਵਾਨ ਦੋਸਤਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ, ਜੋ ਪਹਿਲੀ ਵਾਰ ਵੋਟ ਪਾਉਣ ਜਾ ਰਹੇ ਹਨ।''
ਇਹ ਵੀ ਪੜ੍ਹੋ- ਸਰਕਾਰ ਖਿਲਾਫ਼ 'ਸੱਤਾ ਵਿਰੋਧੀ' ਲਹਿਰ ਨਹੀਂ, ਮੁੜ ਬਣਾਵਾਂਗੇ ਸਰਕਾਰ: ਗਹਿਲੋਤ
ਦੱਸਣਯੋਗ ਹੈ ਕਿ ਰਾਜਸਥਾਨ 'ਚ 16ਵੀਂ ਵਿਧਾਨ ਸਭਾ ਚੋਣਾਂ ਲਈ ਵੋਟਾਂ ਸ਼ਨੀਵਾਰ ਸਵੇਰੇ 7 ਵਜੇ ਸ਼ੁਰੂ ਹੋਈਆਂ। ਸੂਬੇ ਵਿਚ 199 ਵਿਧਾਨ ਸਭਾ ਸੀਟਾਂ ਲਈ ਵੋਟਾਂ ਪੈ ਰਹੀਆਂ ਹਨ, ਜਿੱਥੇ 5.25 ਕਰੋੜ ਤੋਂ ਵੱਧ ਵੋਟਰ 1862 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ। ਸੂਬੇ 'ਚ ਕੁੱਲ 200 ਵਿਧਾਨ ਸਭਾ ਸੀਟਾਂ ਹਨ ਪਰ ਸ਼੍ਰੀਗੰਗਾਨਗਰ ਜ਼ਿਲ੍ਹੇ ਦੇ ਕਰਣਪੁਰ ਸੀਟ ਤੋਂ ਕਾਂਗਰਸ ਉਮੀਦਵਾਰ ਗੁਰਮੀਤ ਸਿੰਘ ਦੇ ਦਿਹਾਂਤ ਮਗਰੋਂ ਇੱਥੇ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਕਾਰ ਖਿਲਾਫ਼ 'ਸੱਤਾ ਵਿਰੋਧੀ' ਲਹਿਰ ਨਹੀਂ, ਮੁੜ ਬਣਾਵਾਂਗੇ ਸਰਕਾਰ: ਗਹਿਲੋਤ
NEXT STORY