ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਅੱਜ ਜਦੋਂ ਦੇਸ਼ ਸਾਲ 2047 ਤੱਕ ਵਿਕਸਿਤ ਭਾਰਤ ਬਣਨ ਦੇ ਟੀਚੇ 'ਤੇ ਕੰਮ ਕਰ ਰਿਹਾ ਹੈ ਤਾਂ ਨੌਜਵਾਨ ਵੋਟਰਾਂ ਦੀ ਵੋਟ ਤੈਅ ਕਰੇਗੀ ਕਿ ਭਾਰਤ ਦੀ ਦਿਸ਼ਾ ਕੀ ਹੋਵੇਗੀ। ਭਾਜਪਾ ਦੀ ਯੂਥ ਵਿੰਗ ਭਾਰਤੀ ਜਨਤਾ ਯੁਵਾ ਮੋਰਚਾ ਵੱਲੋਂ ਆਯੋਜਿਤ 'ਨਮੋ ਨਵਮਤਦਾਤਾ ਸੰਮੇਲਨ' ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਜਿਸ ਤਰ੍ਹਾਂ 1947 'ਚ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਨੌਜਵਾਨ ਜ਼ਿੰਮੇਵਾਰ ਸਨ, ਇਸੇ ਤਰ੍ਹਾਂ 2047 ਤੱਕ ਭਾਵ ਆਉਣ ਵਾਲੇ 25 ਸਾਲਾਂ 'ਚ ਵਿਕਸਿਤ ਭਾਰਤ ਦਾ ਨਿਰਮਾਣ ਕਰਨ ਦੀ ਜ਼ਿੰਮੇਵਾਰੀ ਨੌਜਵਾਨਾਂ ਦੀ ਹੈ। ਉਨ੍ਹਾਂ ਕਿਹਾ ਕਿ 18 ਤੋਂ 25 ਸਾਲ ਦੀ ਉਮਰ ਅਜਿਹੀ ਹੁੰਦੀ ਹੈ ਜਦੋਂ ਵਿਅਕਤੀ ਦਾ ਜੀਵਨ ਕਈ ਤਬਦੀਲੀਆਂ ਦਾ ਗਵਾਹ ਬਣ ਜਾਂਦਾ ਹੈ ਅਤੇ ਇਨ੍ਹਾਂ ਤਬਦੀਲੀਆਂ ਦੌਰਾਨ ਨਵੇਂ ਵੋਟਰਾਂ ਨੂੰ ਇਕ ਹੋਰ ਜ਼ਿੰਮੇਵਾਰੀ ਵੀ ਨਿਭਾਉਣੀ ਪੈਂਦੀ ਹੈ। ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਜਸ਼ਨ 'ਚ ਹਿੱਸਾ ਲੈਣਾ ਸਾਡੀ ਜ਼ਿੰਮੇਵਾਰੀ ਹੈ।
ਇਹ ਵੀ ਪੜ੍ਹੋ- ਗਣਤੰਤਰ ਦਿਵਸ ਦੀ ਪਰੇਡ ਨੂੰ ਲੈ ਕੇ ਦਿੱਲੀ ਪੁਲਸ ਚੌਕਸ, ਲੋਕਾਂ ਦੇ ਬੂਟਾਂ ਅਤੇ ਜੈਕੇਟਾਂ 'ਤੇ ਹੋਵੇਗੀ ਖ਼ਾਸ ਨਜ਼ਰ
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅਗਲੇ 25 ਸਾਲਾਂ ਦਾ ਸਮਾਂ ਦੋ ਕਾਰਨਾਂ ਕਰਕੇ ਬਹੁਤ ਮਹੱਤਵਪੂਰਨ ਹੈ। ਪਹਿਲਾਂ ਤੁਸੀਂ ਸਾਰੇ ਉਸ ਸਮੇਂ ਵੋਟਰ ਬਣੇ ਹੋ, ਜਦੋਂ ਭਾਰਤ ਦਾ ਅੰਮ੍ਰਿਤ ਕਾਲ ਸ਼ੁਰੂ ਹੋ ਗਿਆ ਹੈ। ਦੂਜਾ ਕੱਲ੍ਹ 26 ਜਨਵਰੀ ਨੂੰ ਦੇਸ਼ ਆਪਣਾ 75ਵਾਂ ਗਣਤੰਤਰ ਦਿਵਸ ਮਨਾਏਗਾ। ਅਗਲੇ 25 ਸਾਲ ਤੁਹਾਡੇ ਅਤੇ ਭਾਰਤ ਲਈ ਮਹੱਤਵਪੂਰਨ ਹਨ। ਪ੍ਰਧਾਨ ਮੰਤਰੀ ਨੇ ਨੌਜਵਾਨਾਂ ਨੂੰ ਕਿਹਾ ਕਿ ਉਨ੍ਹਾਂ ਨੇ ਅਗਲੇ 25 ਸਾਲਾਂ ਵਿਚ ਆਪਣਾ ਅਤੇ ਭਾਰਤ ਦੋਵਾਂ ਦਾ ਭਵਿੱਖ ਤੈਅ ਕਰਨਾ ਹੈ। ਇਨ੍ਹਾਂ 25 ਸਾਲਾਂ 'ਚ ਤੁਸੀਂ ਕਈ ਵਾਰ ਆਪਣੀ ਵੋਟ ਦਾ ਇਸਤੇਮਾਲ ਕਰੋਗੇ। ਅਜਿਹੇ 'ਚ ਜ਼ਿਲ੍ਹਾ, ਸੂਬਾ ਅਤੇ ਦੇਸ਼ ਪੱਧਰ 'ਤੇ ਹੋਣ ਵਾਲੀਆਂ ਸਾਰੀਆਂ ਚੋਣਾਂ 'ਚ ਸਭ ਤੋਂ ਵੱਡੀ ਜ਼ਿੰਮੇਵਾਰੀ ਤੁਹਾਡੀ ਹੋਵੇਗੀ। ਅੱਜ ਜਦੋਂ ਦੇਸ਼ 2047 ਤੱਕ ਵਿਕਸਿਤ ਭਾਰਤ ਬਣਨ ਦੇ ਟੀਚੇ ਵੱਲ ਕੰਮ ਕਰ ਰਿਹਾ ਹੈ, ਤੁਹਾਡੀ ਵੋਟ ਹੀ ਤੈਅ ਕਰੇਗੀ ਕਿ ਭਾਰਤ ਦੀ ਦਿਸ਼ਾ ਕੀ ਹੋਵੇਗੀ।
ਇਹ ਵੀ ਪੜ੍ਹੋ- ਤੇਜ਼ ਰਫ਼ਤਾਰ ਕਾਰ ਨਦੀ 'ਚ ਡਿੱਗੀ, ਇਕ ਹੀ ਪਿੰਡ ਦੇ 4 ਲੋਕਾਂ ਦੀ ਡੁੱਬਣ ਨਾਲ ਮੌਤ
ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ 'ਚ ਬਹੁਤ ਸਾਰੇ ਸੁਤੰਤਰਤਾ ਸੈਨਾਨੀ ਸਨ, ਜਿਨ੍ਹਾਂ ਦੀ ਉਮਰ ਆਜ਼ਾਦੀ ਅੰਦੋਲਨ 'ਚ ਹਿੱਸਾ ਲੈਂਦੇ ਸਮੇਂ 18 ਤੋਂ 25 ਸਾਲ ਦੇ ਵਿਚਕਾਰ ਸੀ। ਉਨ੍ਹਾਂ ਦੇ ਨਾਮ ਅੱਜ ਵੀ ਇਤਿਹਾਸ ਦੇ ਪੰਨਿਆਂ 'ਚ ਸੁਨਹਿਰੀ ਅੱਖਰਾਂ ਵਿਚ ਲਿਖੇ ਗਏ ਹਨ। ਤੁਹਾਡੇ ਕੋਲ ਵੀ ਵਿਕਸਿਤ ਭਾਰਤ ਦੀ ‘ਅੰਮ੍ਰਿਤ ਕਾਲ’ ਦੀ ਗਾਥਾ 'ਚ ਆਪਣਾ ਨਾਮ ਸੁਨਹਿਰੀ ਅੱਖਰਾਂ 'ਚ ਲਿਖਣ ਦਾ ਅਜਿਹਾ ਹੀ ਮੌਕਾ ਹੈ। ਤੁਸੀਂ ਫੈਸਲਾ ਕਰਨਾ ਹੈ ਕਿ ਕਿਵੇਂ ਲਿਖਣਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਪੁਲਾੜ, ਰੱਖਿਆ, ਨਿਰਮਾਣ, ਤਕਨਾਲੋਜੀ ਅਤੇ ਨਵੀਨਤਾ ਵਰਗੇ ਕਈ ਖੇਤਰਾਂ 'ਚ ਭਾਰਤ ਅਗਲੇ ਕੁਝ ਸਾਲਾਂ 'ਚ ਕਿੱਥੇ ਪਹੁੰਚ ਜਾਵੇਗਾ, ਨੌਜਵਾਨਾਂ 'ਤੇ ਨਿਰਭਰ ਕਰੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਕਾਲ' ਬਣਿਆ ਟਰੱਕ : ਫਲਾਈਓਵਰ 'ਤੇ ਕਈ ਗੱਡੀਆਂ ਨੂੰ ਮਾਰੀ ਟੱਕਰ, 4 ਲੋਕਾਂ ਦੀ ਮੌਤ, ਕਈ ਜ਼ਖ਼ਮੀ (ਵੀਡੀਓ)
NEXT STORY