ਨਾਗਪੁਰ : ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਰਾਜ ਵਿਧਾਨ ਸਭਾ ਚੋਣਾਂ ’ਚ ਵੋਟ ਫ਼ੀਸਦੀ ’ਚ ਵਾਧੇ ਦਾ ਸਿਹਰਾ ‘ਸੱਤਾ ਪੱਖੀ ਲਹਿਰ’ ਤੇ ਮਹਾਯੁਤੀ ਸਰਕਾਰ ਪ੍ਰਤੀ ਵੋਟਰਾਂ ਦੇ ‘ਲਗਾਅ’ ਨੂੰ ਦਿੱਤਾ। ਉਨ੍ਹਾਂ ਨੇ ਵੀਰਵਾਰ ਨੂੰ ਕਿਹਾ ਕਿ ਵੋਟ ਫ਼ੀਸਦੀ ਵਧਣ ਨਾਲ ਭਾਰਤੀ ਜਨਤਾ ਪਾਰਟੀ (ਭਾਜਪਾ) ਤੇ ਉਸ ਦੇ ਸੱਤਾਧਾਰੀ ਸਹਿਯੋਗੀਆਂ ਨੂੰ ਫ਼ਾਇਦਾ ਹੋਵੇਗਾ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਸੂਬੇ ’ਚ ਅਗਲੀ ਸਰਕਾਰ ਮਹਾਯੁਤੀ ਗੱਠਜੋੜ ਦੀ ਹੀ ਬਣੇਗੀ। ਬੁੱਧਵਾਰ ਨੂੰ ਹੋਈਆਂ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ’ਚ ਕਰੀਬ 65 ਫ਼ੀਸਦੀ ਵੋਟਿੰਗ ਹੋਈ।
ਇਹ ਵੀ ਪੜ੍ਹੋ - BREAKING : ਪਿਓ-ਪੁੱਤਰ ਨੇ ਸਾਈਡ ਨਾ ਦੇਣ 'ਤੇ ਸਕੂਲ ਵੈਨ 'ਤੇ ਚਲਾਈਆਂ ਤਾਬੜਤੋੜ ਗੋਲੀਆਂ
ਚੋਣ ਅਧਿਕਾਰੀਆਂ ਨੇ ਕਿਹਾ ਕਿ ਇਹ ਅੰਕੜੇ ਅਸਥਾਈ ਹਨ। ਉਨ੍ਹਾਂ ਕਿਹਾ ਕਿ ਸੂਬੇ ’ਚ 2019 ਦੀਆਂ ਵਿਧਾਨ ਸਭਾ ਚੋਣਾਂ ’ਚ 61.74 ਫ਼ੀਸਦੀ ਵੋਟਿੰਗ ਹੋਈ ਸੀ। ਵਿਧਾਨ ਸਭਾ ਚੋਣਾਂ ’ਚ ਭਾਜਪਾ ਦੀ ਅਗਵਾਈ ਵਾਲੀ ਮਹਾਯੁਤੀ ਨੂੰ ਸੱਤਾ ਬਰਕਰਾਰ ਰੱਖਣ ਦਾ ਭਰੋਸਾ ਹੈ। ਨਾਗਪੁਰ ਹਵਾਈ ਅੱਡੇ ’ਤੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਫੜਨਵੀਸ ਨੇ ਕਿਹਾ ਕਿ ਮਹਾਰਾਸ਼ਟਰ ’ਚ ਵੋਟ ਫ਼ੀਸਦੀ ’ਚ ਵਾਧਾ ਹੋਇਆ ਹੈ ਅਤੇ ਜਦੋਂ ਵੀ ਅਜਿਹਾ ਹੁੰਦਾ ਹੈ, ਇਹ ਭਾਜਪਾ ਤੇ ਗੱਠਜੋੜ ਪਾਰਟੀਆਂ ਦੇ ਹੱਕ ’ਚ ਹੁੰਦਾ ਹੈ। ਸਾਨੂੰ ਉਮੀਦ ਹੈ ਕਿ ਇਸ ਨਾਲ ਸਾਨੂੰ ਫ਼ਾਇਦਾ ਹੋਵੇਗਾ ਤੇ ਅਸੀਂ ਸਰਕਾਰ ਬਣਾਵਾਂਗੇ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਇਨ੍ਹਾਂ 7 ਜ਼ਿਲ੍ਹਿਆਂ 'ਚ 3 ਦਿਨ ਬੰਦ ਰਹਿਣਗੀਆਂ ਇੰਟਰਨੈਟ ਸੇਵਾਵਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤ ਵਿੱਤੀ ਸਾਲ 2025 ਲਈ 11.1 ਟ੍ਰਿਲੀਅਨ ਰੁਪਏ ਦੇ ਪੂੰਜੀ ਖਰਚ ਦੇ ਟੀਚੇ ਨੂੰ ਕਰ ਸਕਦੈ ਪਾਰ
NEXT STORY