ਨਵੀਂ ਦਿੱਲੀ : ਲੋਕ ਸਭਾ ਅਤੇ ਰਾਜ ਸਭਾ ਦੇ ਸੰਸਦ ਮੈਂਬਰਾਂ ਨੇ ਅੱਜ ਦੇਸ਼ ਦੇ ਅਗਲੇ ਉਪ ਰਾਸ਼ਟਰਪਤੀ ਦੀ ਚੋਣ ਲਈ ਵੋਟ ਪਾਈ। ਉਪ ਰਾਸ਼ਟਰਪਤੀ ਚੋਣ ਲਈ ਵੋਟਿੰਗ ਖਤਮ ਹੋ ਗਈ ਹੈ। ਹੁਣ ਨਤੀਜਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਥੋੜ੍ਹੀ ਦੇਰ ਵਿੱਚ ਇਹ ਫੈਸਲਾ ਕੀਤਾ ਜਾਵੇਗਾ ਕਿ ਉਪ ਰਾਸ਼ਟਰਪਤੀ ਕੌਣ ਹੋਵੇਗਾ। ਦੇਸ਼ ਦੇ ਨਵੇਂ ਉਪ ਰਾਸ਼ਟਰਪਤੀ ਦੀ ਚੋਣ ਲਈ ਵੋਟਿੰਗ ਅੱਜ ਸੰਸਦ ਭਵਨ ਹੋਈ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਭ ਤੋਂ ਪਹਿਲਾਂ ਆਪਣੀ ਵੋਟ ਪਾਈ। ਉਪ ਰਾਸ਼ਟਰਪਤੀ ਦੀ ਚੋਣ ਲਈ ਵੋਟਿੰਗ ਸਵੇਰੇ 10 ਵਜੇ ਸ਼ੁਰੂ ਹੋਈ, ਜੋ ਸ਼ਾਮ 5 ਵਜੇ ਖ਼ਤਮ ਹੋਈ। ਉਪ ਰਾਸ਼ਟਰਪਤੀ ਚੋਣ ਵਿੱਚ ਸੀ.ਪੀ. ਰਾਧਾਕ੍ਰਿਸ਼ਨਨ ਸੱਤਾਧਾਰੀ ਰਾਸ਼ਟਰੀ ਲੋਕਤੰਤਰੀ ਗਠਜੋੜ (ਐੱਨ.ਡੀ.ਏ.) ਦੇ ਉਮੀਦਵਾਰ ਹਨ, ਜਿਨ੍ਹਾਂ ਦਾ ਸਿੱਧਾ ਮੁਕਾਬਲਾ ਵਿਰੋਧੀ ਧਿਰ ਦੇ ਉਮੀਦਵਾਰ ਸੁਦਰਸ਼ਨ ਰੈਡੀ ਨਾਲ ਹੋਇਆ। ਸ਼ਾਮ 4.30 ਵਜੇ ਤੱਕ ਲਗਭਗ 96 ਪ੍ਰਤੀਸ਼ਤ ਵੋਟਿੰਗ ਹੋਈ।
ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਬਾਅਦ ਰੱਖਿਆ ਮੰਤਰੀ ਰਾਜਨਾਥ ਸਿੰਘ, ਸੀਨੀਅਰ ਕਾਂਗਰਸ ਨੇਤਾ ਸੋਨੀਆ ਗਾਂਧੀ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸਮੇਤ ਕਈ ਨੇਤਾਵਾਂ ਨੇ ਉਪ ਰਾਸ਼ਟਰਪਤੀ ਚੋਣ ਵਿੱਚ ਆਪਣੀ ਵੋਟ ਪਾਈ ਹੈ। ਇਸ ਦੌਰਾਨ ਸੰਸਦੀ ਮਾਮਲਿਆਂ ਦੇ ਮੰਤਰੀ ਕਿਰਨ ਰਿਜੀਜੂ, ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ, ਪ੍ਰਧਾਨ ਮੰਤਰੀ ਦਫ਼ਤਰ ਵਿੱਚ ਰਾਜ ਮੰਤਰੀ ਡਾ. ਜਿਤੇਂਦਰ ਸਿੰਘ ਅਤੇ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ ਰਾਮ ਮੋਹਨ ਨਾਇਡੂ ਉਨ੍ਹਾਂ ਨਾਲ ਮੌਜੂਦ ਸਨ। ਕੇਂਦਰੀ ਮੰਤਰੀ ਗਿਰੀਰਾਜ ਸਿੰਘ, ਨਿਤਿਨ ਗਡਕਰੀ, ਜੀ ਕਿਸ਼ਨ ਰੈਡੀ, ਰਵਨੀਤ ਸਿੰਘ ਬਿੱਟੂ ਨੇ ਵੀ ਆਪਣੀ ਵੋਟ ਪਾਈ ਹੈ। ਇਸ ਦੇ ਨਾਲ ਹੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ, ਕੇਂਦਰੀ ਮੰਤਰੀ ਜੀਤਨ ਰਾਮ ਮਾਂਝੀ, ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਕੇਂਦਰੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨੇ ਵੀ ਆਪਣੀ ਵੋਟ ਪਾਈ ਹੈ। ਇਸ ਤੋਂ ਇਲਾਵਾ ਸੰਸਦ ਮੈਂਬਰ ਬਾਂਸੁਰੀ ਸਵਰਾਜ, ਰਾਮਵੀਰ ਬਿਧੂਰੀ, ਮਨੋਜ ਤਿਵਾੜੀ, ਕੇਂਦਰੀ ਮੰਤਰੀ ਹਰਸ਼ ਮਲਹੋਤਰਾ ਅਤੇ ਸੰਸਦ ਮੈਂਬਰ ਕਮਲਜੀਤ ਸਹਿਰਾਵਤ ਨੇ ਵੀ ਆਪਣੀ ਵੋਟ ਪਾਈ ਹੈ।
ਜ਼ਿਕਰਯੋਗ ਹੈ ਕਿ ਸੰਸਦ ਭਵਨ ਦੇ ਕਮਰਾ ਨੰਬਰ ਐੱਫ-101 ਵਸੁਧਾ ਵਿੱਚ ਵੋਟਿੰਗ ਹੋਈ। ਦੇਸ਼ ਦੇ 17ਵੇਂ ਉਪ-ਰਾਸ਼ਟਰਪਤੀ ਚੋਣ ਲਈ ਚੋਣ ਮੰਡਲ ਵਿੱਚ ਰਾਜ ਸਭਾ ਦੇ 233 ਚੁਣੇ ਹੋਏ ਮੈਂਬਰ (ਮੌਜੂਦਾ ਪੰਜ ਸੀਟਾਂ ਖਾਲੀ ਹਨ) ਅਤੇ 12 ਨਾਮਜ਼ਦ ਮੈਂਬਰ ਅਤੇ ਲੋਕ ਸਭਾ ਦੇ 543 ਚੁਣੇ ਹੋਏ ਮੈਂਬਰ (ਮੌਜੂਦਾ ਇੱਕ ਸੀਟ ਖਾਲੀ ਹੈ) ਸ਼ਾਮਲ ਹਨ। ਚੋਣ ਮੰਡਲ ਵਿੱਚ ਕੁੱਲ 788 ਮੈਂਬਰ (ਮੌਜੂਦਾ 781) ਹਨ। ਇਸ ਵਾਰ ਦੋਵੇਂ ਉਮੀਦਵਾਰ ਦੱਖਣੀ ਭਾਰਤ ਤੋਂ ਹਨ। ਰਾਧਾਕ੍ਰਿਸ਼ਨਨ ਤਾਮਿਲਨਾਡੂ ਤੋਂ ਹਨ ਜਦੋਂ ਕਿ ਰੈਡੀ ਤੇਲੰਗਾਨਾ ਤੋਂ ਹਨ।
ਜਗਦੀਪ ਧਨਖੜ ਨੇ ਅਚਾਨਕ ਦਿੱਤਾ ਸੀ ਅਸਤੀਫਾ
ਸੰਸਦ ਦੇ ਹਾਲੀਆ ਮਾਨਸੂਨ ਸੈਸ਼ਨ ਦੌਰਾਨ ਜਗਦੀਪ ਧਨਖੜ ਨੇ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਉਪ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ, ਹਾਲਾਂਕਿ ਉਨ੍ਹਾਂ ਦਾ ਕਾਰਜਕਾਲ ਦੋ ਸਾਲ ਲਈ ਬਾਕੀ ਸੀ। ਇਹ ਚੋਣ ਉਨ੍ਹਾਂ ਦੇ ਅਸਤੀਫ਼ੇ ਕਾਰਨ ਹੋ ਰਹੀ ਹੈ। ਜੇਕਰ ਅਸੀਂ ਵੱਖ-ਵੱਖ ਪਾਰਟੀਆਂ ਵੱਲੋਂ ਦਿੱਤੇ ਗਏ ਸਮਰਥਨ ਦੇ ਆਧਾਰ 'ਤੇ ਅੰਕੜਿਆਂ 'ਤੇ ਨਜ਼ਰ ਮਾਰੀਏ, ਤਾਂ NDA ਉਮੀਦਵਾਰ ਦਾ ਪਲੜਾ ਭਾਰੀ ਹੈ। ਹਾਲਾਂਕਿ, ਵਿਰੋਧੀ ਉਮੀਦਵਾਰ ਰੈਡੀ ਨੇ ਵਾਰ-ਵਾਰ ਇਹ ਕਹਿ ਕੇ ਆਪਣੇ ਦਾਅਵੇ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕੀਤੀ ਕਿ ਲੜਾਈ ਵਿਚਾਰਧਾਰਕ ਹੈ ਅਤੇ ਇਹ ਵੋਟਿੰਗ ਸਿਰਫ਼ ਉਪ ਰਾਸ਼ਟਰਪਤੀ ਦੀ ਚੋਣ ਲਈ ਨਹੀਂ ਹੈ, ਸਗੋਂ ਭਾਰਤ ਦੀ ਭਾਵਨਾ ਲਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਆਪਰੇਸ਼ਨ ਸਿੰਦੂਰ' ਦੌਰਾਨ 400 ਵਿਗਿਆਨੀਆਂ ਨੇ 24 ਘੰਟੇ ਕੀਤਾ ਕੰਮ : ISRO ਮੁਖੀ
NEXT STORY