ਨਵੀਂ ਦਿੱਲੀ (ਵਾਰਤਾ)- ਭਾਰਤ ਦੇ ਉੱਪ ਰਾਸ਼ਟਰਪਤੀ ਲਈ ਵੋਟਿੰਗ ਅੱਜ ਯਾਨੀ ਸ਼ਨੀਵਾਰ ਨੂੰ ਵੋਟਾਂ ਪਈਆ, ਕਿਉਂਕਿ ਐੱਮ. ਵੈਂਕਈਆ ਨਾਇਡੂ ਦਾ ਕਾਰਜਕਾਲ 10 ਅਗਸਤ ਨੂੰ ਖ਼ਤਮ ਹੋ ਰਿਹਾ ਹੈ। ਰਾਸ਼ਟਰੀ ਜਨਤਾਂਤਰਿਕ ਗਠਜੋੜ (ਐੱਨ.ਡੀ.ਏ.) ਦੇ ਉੱਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਜਗਦੀਪ ਧਨਖੜ ਅਤੇ ਵਿਰੋਧੀ ਧਿਰ ਦੀ ਸਾਂਝੀ ਉਮੀਦਵਾਰ ਮਾਰਗਰੇਟ ਅਲਵਾ ਵਿਚਕਾਰ ਮਹਾਮੁਕਾਬਲਾ ਰਿਹਾ। ਵੋਟਾਂ ਸੰਪੰਨ ਹੋ ਗਈਆਂ ਅਤੇ ਉਹ ਨਤੀਜਿਆਂ ਦੇ ਐਲਾਨ ਮਗਰੋਂ ਸਾਫ਼ ਹੋ ਜਾਵੇਗਾ ਕਿ ਕੌਣ ਉੱਪ ਰਾਸ਼ਟਰਪਤੀ ਚੁਣਿਆ ਜਾਵੇਗਾ। ਦੱਸ ਦੇਈਏ ਕਿ ਵੋਟਿੰਗ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਭ ਤੋਂ ਪਹਿਲਾਂ ਵੋਟ ਪਾਉਣ ਵਾਲੇ ਸੰਸਦ ਮੈਂਬਰਾਂ ’ਚ ਸ਼ਾਮਲ ਹੋਏ। ਓਧਰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵ੍ਹੀਲ ਚੇਅਰ ’ਤੇ ਸੰਸਦ ਭਵਨ ਪਹੁੰਚੇ ਅਤੇ ਉੱਪ ਰਾਸ਼ਟਰਪਤੀ ਚੋਣ ’ਚ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ। ਇਸ ਤੋਂ ਇਲਾਵਾ ਵੱਡੀ ਗਿਣਤੀ ’ਚ ਲੋਕ ਸਭਾ ਅਤੇ ਰਾਜ ਸਭਾ ਦੇ ਸੰਸਦ ਮੈਂਬਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।
ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ 'ਤੇ GST ਨੂੰ ਲੈ ਕੇ ਕੇਂਦਰ ਨੇ ਦਿੱਤਾ ਸਪੱਸ਼ਟੀਕਰਨ
ਸੱਤਾਧਾਰੀ ਭਾਜਪਾ ਕੋਲ ਲੋਕ ਸਭਾ ’ਚ 303 ਮੈਂਬਰਾਂ ਦਾ ਪੂਰਨ ਬਹੁਮਤ ਅਤੇ ਰਾਜ ਸਭਾ ’ਚ 91 ਮੈਂਬਰ ਹੋਣ ਕਾਰਨ ਧਨਖੜ ਨੂੰ ਆਪਣੀ ਵਿਰੋਧੀ ਤੋਂ ਸਪੱਸ਼ਟ ਲੀਡ ਹਾਸਲ ਹੈ। ਉਨ੍ਹਾਂ ਦੇ ਮੌਜੂਦਾ ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਦੀ ਥਾਂ ਲੈਣ ਦੀ ਸੰਭਾਵਨਾ ਵੱਧ ਹੈ, ਜਿਨ੍ਹਾਂ ਦਾ ਕਾਰਜਕਾਲ 10 ਅਗਸਤ ਨੂੰ ਖ਼ਤਮ ਹੋ ਰਿਹਾ ਹੈ। ਲੋਕ ਸਭਾ ਅਤੇ ਰਾਜ ਸਭਾ ਦੇ ਸਾਰੇ ਸੰਸਦ ਮੈਂਬਰ, ਜਿਨ੍ਹਾਂ ’ਚ ਮਨੋਨੀਤ ਮੈਂਬਰ ਵੀ ਸ਼ਾਮਲ ਹਨ, ਉੱਪ ਰਾਸ਼ਟਰਪਤੀ ਚੋਣਾਂ ’ਚ ਵੋਟ ਪਾਉਣ ਦੇ ਯੋਗ ਹਨ। ਸੰਸਦ ਦੇ ਦੋਹਾਂ ਸਦਨਾਂ ’ਚ ਕੁੱਲ 788 ਸੰਸਦ ਮੈਂਬਰ ਹਨ, ਜਿਨ੍ਹਾਂ ’ਚੋਂ ਰਾਜ ਸਭਾ ਦੀਆਂ 8 ਸੀਟਾਂ ਫ਼ਿਲਹਾਲ ਖਾਲੀ ਹਨ। ਅਜਿਹੇ ’ਚ ਰਾਸ਼ਟਰਪਤੀ ਚੋਣਾਂ ’ਚ 780 ਸੰਸਦ ਮੈਂਬਰ ਹੀ ਵੋਟ ਪਾਉਣ ਦਾ ਯੋਗ ਹਨ।
ਭਾਰਤ ਦੇ ਉੱਪ ਰਾਸ਼ਟਰਪਤੀ, ਜੋ ਦੇਸ਼ 'ਚ ਦੂਜਾ ਸਰਵਉੱਚ ਸੰਵਿਧਾਨਕ ਅਹੁਦਾ ਹੈ, ਦੀਆਂ ਚੋਣਾਂ ਇਕ ਚੋਣ ਮੰਡਲ ਦੇ ਮਾਧਿਅਮ ਨਾਲ ਕੀਤਾ ਜਾਂਦੀ ਹੈ, ਜਿਸ 'ਚ ਰਾਜ ਸਭਾ ਅਤੇ ਲੋਕ ਸਭਾ ਦੇ ਮੈਂਬਰ ਹੁੰਦੇ ਹਨ। ਪੇਸ਼ੇ ਤੋਂ ਵਕੀਲ ਧਨਖੜ 1989 'ਚ ਰਾਜਨੀਤੀ 'ਚ ਸ਼ਾਮਲ ਹੋਏ। ਉਹ ਜੁਲਾਈ 2019 'ਚ ਪੱਛਮੀ ਬੰਗਾਲ ਦੇ ਰਾਜਪਾਲ ਬਣੇ ਅਤੇ ਉਦੋਂ ਤੋਂ ਮਮਤਾ ਬੈਨਰਜੀ ਸਰਕਾਰ ਨਾਲ ਆਪਣੇ ਅਸ਼ਾਂਤ ਸੰਬੰਧਾਂ ਨੂੰ ਲੈ ਕੇ ਸੁਰਖੀਆਂ ਬਟੋਰ ਰਹੇ ਹਨ। ਉਨ੍ਹਾਂ ਨੇ ਪੱਛਮੀ ਬੰਗਾਲ ਦੇ ਰਾਜਪਾਲ ਦੇ ਰੂਪ 'ਚ ਆਪਣਾ ਅਸਤੀਫ਼ਾ ਦੇ ਦਿੱਤਾ। ਇਸ ਵਿਚ ਅਲਵਾ ਨੇ 19 ਜੁਲਾਈ ਨੂੰ ਉੱਪ ਰਾਸ਼ਟਰਪਤੀ ਚੋਣਾਂ ਲਈ ਆਪਣਾ ਨਾਮਜ਼ਦਗੀ ਦਾਖ਼ਲ ਕੀਤਾ। ਵਿਰੋਧੀ ਦਲਾਂ ਨੇ 17 ਜੁਲਾਈ ਨੂੰ ਰਾਜਸਥਾਨ ਦੇ ਸਾਬਕਾ ਰਾਜਪਾਲ ਨੂੰ ਉੱਪ ਰਾਸ਼ਟਰਪਤੀ ਚੋਣਾਂ ਲਈ ਆਪਣੇ ਸੰਯੁਕਤ ਉਮੀਦਵਾਰ ਦੇ ਰੂਪ 'ਚ ਮੈਦਾਨ 'ਚ ਉਤਾਰਨ ਦਾ ਫ਼ੈਸਲਾ ਕੀਤਾ। ਅਲਵਾ ਨੂੰ ਮੈਦਾਨ 'ਚ ਉਤਾਰਨ ਦਾ ਫ਼ੈਸਲਾ ਐੱਨ.ਸੀ.ਪੀ. ਸੁਪਰੀਮੋ ਸ਼ਰਦ ਪਵਾਰ ਦੇ ਘਰ 17 ਪਾਰਟੀਆਂ ਦੇ ਵਿਰੋਧੀ ਨੇਤਾਵਾਂ ਦੀ ਬੈਠਕ 'ਚ ਲਿਆ ਗਿਆ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਸਿੱਖ ਭਾਈਚਾਰੇ ਲਈ ਖ਼ੁਸ਼ਖ਼ਬਰੀ, ‘ਗੁਰੂ ਕ੍ਰਿਪਾ ਟ੍ਰੇਨ’ ਨੂੰ ਲੈ ਕੇ ਰੇਲ ਮੰਤਰੀ ਨੇ ਦਿੱਤਾ ਇਹ ਭਰੋਸਾ
NEXT STORY