ਸ਼੍ਰੀਨਗਰ — ਜੰਮੂ-ਕਸ਼ਮੀਰ ਦੀ ਅਨੰਤਨਾਗ-ਰਾਜੌਰੀ ਲੋਕ ਸਭਾ ਸੀਟ ਲਈ ਵੋਟਿੰਗ ਹੁਣ 7 ਮਈ ਦੀ ਬਜਾਏ 25 ਮਈ ਨੂੰ ਹੋਵੇਗੀ। ਚੋਣ ਕਮਿਸ਼ਨ ਨੇ ਮੰਗਲਵਾਰ ਨੂੰ ਇਹ ਫੈਸਲਾ ਲਿਆ। ਕਈ ਸਿਆਸੀ ਪਾਰਟੀਆਂ ਅਤੇ ਨੇਤਾਵਾਂ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਖਰਾਬ ਮੌਸਮ ਦੇ ਆਧਾਰ 'ਤੇ ਅਨੰਤਨਾਗ-ਰਾਜੌਰੀ ਲੋਕ ਸਭਾ ਸੀਟ ਲਈ ਚੋਣਾਂ ਮੁਲਤਵੀ ਕਰਨ ਦੀ ਮੰਗ ਕੀਤੀ ਸੀ।
ਇਹ ਵੀ ਪੜ੍ਹੋ- ਟਰੱਕ ਤੇ ਬੱਸ ਦੀ ਹੋਈ ਜ਼ਬਰਦਸਤ ਟੱਕਰ, 4 ਯਾਤਰੀਆਂ ਦੀ ਮੌਤ ਤੇ 34 ਜ਼ਖ਼ਮੀ
ਭਾਜਪਾ ਦੀ ਜੰਮੂ-ਕਸ਼ਮੀਰ ਇਕਾਈ ਦੇ ਮੁਖੀ ਰਵਿੰਦਰ ਰੈਨਾ, ‘ਆਪਣੀ ਪਾਰਟੀ’ ਦੇ ਪ੍ਰਧਾਨ ਅਲਤਾਫ਼ ਬੁਖਾਰੀ, ਪੀਪਲਜ਼ ਕਾਨਫਰੰਸ ਦੇ ਆਗੂ ਇਮਰਾਨ ਅੰਸਾਰੀ ਅਤੇ ਹੋਰਾਂ ਨੇ ਇਸ ਸਬੰਧ ਵਿੱਚ ਕਮਿਸ਼ਨ ਕੋਲ ਆਪਣੀਆਂ ਨੁਮਾਇੰਦਿਆਂ ਪੇਸ਼ ਕੀਤੀਆਂ ਸਨ। ਕਮਿਸ਼ਨ ਨੇ ਜੰਮੂ-ਕਸ਼ਮੀਰ ਪ੍ਰਸ਼ਾਸਨ ਨੂੰ ਕਿਹਾ ਸੀ ਕਿ ਉਹ ਇਲਾਕੇ ਦੀਆਂ ਸੜਕਾਂ, ਮੌਸਮ ਦੀ ਸਥਿਤੀ ਅਤੇ ਸੰਪਰਕ ਦੀ ਸਥਿਤੀ ਬਾਰੇ ਤੁਰੰਤ ਵਿਸਤ੍ਰਿਤ ਰਿਪੋਰਟ ਪੇਸ਼ ਕਰੇ। ਇਸ ਖੇਤਰ ਵਿੱਚ ਦੱਖਣੀ ਕਸ਼ਮੀਰ ਦੇ ਕੁਝ ਹਿੱਸੇ ਅਤੇ ਜੰਮੂ ਖੇਤਰ ਵਿੱਚ ਪੁੰਛ ਅਤੇ ਰਾਜੌਰੀ ਦੇ ਖੇਤਰ ਸ਼ਾਮਲ ਹਨ।
ਇਹ ਵੀ ਪੜ੍ਹੋ- ਵੱਡਾ ਹਾਦਸਾ: ਖੱਡ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 25 ਲੋਕਾਂ ਦੀ ਹੋਈ ਦਰਦਨਾਕ ਮੌਤ
ਅਧਿਕਾਰਤ ਨੋਟੀਫਿਕੇਸ਼ਨ 'ਚ ਕਿਹਾ ਗਿਆ ਹੈ ਕਿ ਇਸ ਸੀਟ 'ਤੇ 25 ਮਈ ਨੂੰ ਵੋਟਿੰਗ ਹੋਵੇਗੀ। ਜੰਮੂ ਅਤੇ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀਆਂ ਉਮਰ ਅਬਦੁੱਲਾ (ਨੈਸ਼ਨਲ ਕਾਨਫਰੰਸ) ਅਤੇ ਮਹਿਬੂਬਾ ਮੁਫਤੀ (ਪੀਡੀਪੀ) ਨੇ ਪਿਛਲੇ ਹਫ਼ਤੇ ਕਮਿਸ਼ਨ ਨੂੰ ਚੋਣਾਂ ਨੂੰ ਮੁਲਤਵੀ ਨਾ ਕਰਨ ਦੀ ਅਪੀਲ ਕੀਤੀ ਸੀ। ਇਸ ਹਲਕੇ ਵਿੱਚ 21 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨ ਲਈ 7 ਮਈ ਨੂੰ ਤੀਜੇ ਪੜਾਅ ਵਿੱਚ ਵੋਟਿੰਗ ਦਾ ਪ੍ਰਸਤਾਵ ਰੱਖਿਆ ਗਿਆ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਟਰੱਕ ਤੇ ਬੱਸ ਦੀ ਹੋਈ ਜ਼ਬਰਦਸਤ ਟੱਕਰ, 4 ਯਾਤਰੀਆਂ ਦੀ ਮੌਤ ਤੇ 34 ਜ਼ਖ਼ਮੀ
NEXT STORY