ਮਥੁਰਾ/ਵ੍ਰਿੰਦਾਵਨ: ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਵਿੱਚ ਵ੍ਰਿੰਦਾਵਨ ਦੇ ਕੇਸੀ ਘਾਟ ਨੇੜੇ ਯਮੁਨਾ ਨਦੀ ਵਿੱਚ ਵਾਪਰੇ ਦਰਦਨਾਕ ਕਿਸ਼ਤੀ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 10 ਹੋ ਗਈ ਹੈ। ਸ਼ਨੀਵਾਰ ਸਵੇਰੇ ਵੀ ਲਾਪਤਾ ਯਾਤਰੀਆਂ ਦੀ ਭਾਲ ਲਈ ਵੱਡੇ ਪੱਧਰ 'ਤੇ ਰੈਸਕਿਊ ਆਪ੍ਰੇਸ਼ਨ ਜਾਰੀ ਰਿਹਾ। ਪ੍ਰਸ਼ਾਸਨ ਮੁਤਾਬਕ ਅਜੇ ਵੀ 5 ਲੋਕ ਲਾਪਤਾ ਹਨ, ਜਿਨ੍ਹਾਂ ਦੀ ਭਾਲ ਲਈ NDRF ਅਤੇ SDRF ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ - ਹੁਣ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲੇਗਾ ਬਰਾਬਰ DA! ਸੁਪਰੀਮ ਕੋਰਟ ਦਾ ਵੱਡਾ ਫੈਸਲਾ
ਪੰਜਾਬ ਦੇ ਸੈਲਾਨੀਆਂ ਨਾਲ ਵਾਪਰਿਆ ਹਾਦਸਾ
ਪੁਲਸ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪੰਜਾਬ ਦੇ ਲੁਧਿਆਣਾ ਅਤੇ ਸ੍ਰੀ ਮੁਕਤਸਰ ਸਾਹਿਬ ਤੋਂ ਆਏ ਲਗਭਗ 150 ਸ਼ਰਧਾਲੂਆਂ ਦੇ ਇੱਕ ਸਮੂਹ ਵਿੱਚੋਂ ਕੁਝ ਲੋਕ ਕਿਸ਼ਤੀ ਵਿੱਚ ਸਵਾਰ ਹੋ ਕੇ ਯਮੁਨਾ ਦੀ ਸੈਰ ਕਰ ਰਹੇ ਸਨ। ਕਿਸ਼ਤੀ ਗਹਿਰੇ ਪਾਣੀ ਵਿੱਚ ਜਾਣ ਤੋਂ ਬਾਅਦ ਨਦੀ ਵਿੱਚ ਮੌਜੂਦ ਇੱਕ ਤੈਰਦੇ ਹੋਏ ਪੋਂਟੂਨ (ਪੀਪਾ ਪੁਲ ਦਾ ਹਿੱਸਾ) ਨਾਲ ਟਕਰਾ ਕੇ ਪਲਟ ਗਈ। ਇਸ ਹਾਦਸੇ ਦੌਰਾਨ ਮਾਣਿਕ ਟੰਡਨ, ਪੰਕਜ ਮਲਹੋਤਰਾ, ਰਿਸ਼ਭ ਸ਼ਰਮਾ, ਯਸ਼ ਭੱਲਾ ਅਤੇ ਮੋਨਿਕਾ ਲਾਪਤਾ ਹਨ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ - ਕਾਲ ਬਣਿਆ ਖੁੱਲ੍ਹਾ ਬੋਰਵੈੱਲ, ਡਿੱਗਣ ਨਾਲ 3 ਸਾਲਾ ਮੁੰਡੇ ਦੀ ਮੌਤ, 24 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ
ਕਿਸ਼ਤੀ ਬਰਾਮਦ, ਚੁਣੌਤੀਆਂ ਭਰਿਆ ਰਿਹਾ ਆਪ੍ਰੇਸ਼ਨ
ਡੀਆਈਜੀ ਸ਼ੈਲੇਸ਼ ਕੁਮਾਰ ਪਾਂਡੇ ਨੇ ਦੱਸਿਆ ਕਿ ਪਲਟਣ ਤੋਂ ਬਾਅਦ ਕਿਸ਼ਤੀ ਡੂੰਘੇ ਦਲਦਲ ਵਿੱਚ ਫਸ ਗਈ ਸੀ। ਕਰੀਬ ਚਾਰ ਘੰਟੇ ਦੀ ਸਖ਼ਤ ਮਿਹਨਤ ਤੋਂ ਬਾਅਦ ਪੇਸ਼ੇਵਰ ਤਰੀਕੇ ਨਾਲ ਕਿਸ਼ਤੀ ਨੂੰ ਬਾਹਰ ਕੱਢ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਆਖਰੀ ਲਾਪਤਾ ਵਿਅਕਤੀ ਨਹੀਂ ਮਿਲ ਜਾਂਦਾ, ਤਲਾਸ਼ੀ ਮੁਹਿੰਮ ਜਾਰੀ ਰਹੇਗੀ। ਦੂਜੇ ਪਾਸੇ ਇਸ ਹਾਦਸੇ ਵਿੱਚ ਜਾਨ ਗੁਆਉਣ ਵਾਲੇ 10 ਲੋਕਾਂ ਦੀ ਪਛਾਣ ਹੋ ਚੁੱਕੀ ਹੈ, ਜਿਨ੍ਹਾਂ ਵਿੱਚ ਕਵਿਤਾ ਰਾਣੀ, ਚਰਨਜੀਤ, ਸਪਨਾ ਹੰਸ, ਰਿਕੇਸ਼ ਗੁਲਾਟੀ, ਮਧੁਰ ਬਹਿਲ, ਆਸ਼ਾ ਰਾਣੀ, ਪਿੰਕੀ ਬਹਿਲ, ਅੰਜੂ ਗੁਲਾਟੀ, ਈਸ਼ਾਨ ਕਟਾਰੀਆ ਅਤੇ ਮੀਨੂ ਬੰਸਲ ਸ਼ਾਮਲ ਹਨ।
ਇਹ ਵੀ ਪੜ੍ਹੋ - Heavy Rainfall: ਅਗਲੇ 3 ਦਿਨ ਭਾਰੀ ਮੀਂਹ! ਕਈ ਸੂਬਿਆਂ 'ਚ ਡਿੱਗੇਗੀ ਬਿਜਲੀ, ਚੱਲਣਗੀਆਂ ਤੂਫ਼ਾਨੀ ਹਵਾਵਾਂ
ਦੱਸ ਦੇਈਏ ਕਿ ਮਥੁਰਾ ਤੋਂ ਸਾਂਸਦ ਹੇਮਾ ਮਾਲਿਨੀ ਨੇ ਇਸ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਜਤਾਉਂਦਿਆਂ ਜ਼ਖ਼ਮੀਆਂ ਦੇ ਜਲਦ ਠੀਕ ਹੋਣ ਦੀ ਅਰਦਾਸ ਕੀਤੀ। ਇਸ ਸਬੰਧ ਵਿਚ ਅਧਿਕਾਰੀਆਂ ਨੇ ਦੱਸਿਆ ਕਿ ਇਲਾਕੇ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਪੀਪਾ ਪੁਲ ਨੂੰ ਹਾਲ ਹੀ ਵਿੱਚ ਹਟਾਇਆ ਗਿਆ ਸੀ ਪਰ ਕੁਝ ਪੋਂਟੂਨ ਨਦੀ ਵਿੱਚ ਖੁੱਲ੍ਹੇ ਰਹਿ ਗਏ ਸਨ, ਜੋ ਹਾਦਸੇ ਦਾ ਕਾਰਨ ਬਣੇ। ਪ੍ਰਸ਼ਾਸਨ ਨੇ ਭਰੋਸਾ ਦਿੱਤਾ ਹੈ ਕਿ ਘਟਨਾ ਦਾ ਵਿਸਤ੍ਰਿਤ ਵਿਸ਼ਲੇਸ਼ਣ ਕੀਤਾ ਜਾਵੇਗਾ ਅਤੇ ਲਾਪਰਵਾਹੀ ਵਰਤਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ - ਸਕੂਲਾਂ 'ਚ Reels ਤੇ ਸ਼ਾਰਟ ਵੀਡੀਓਜ਼ ਬਣਾਉਣ 'ਤੇ ਲੱਗੀ ਪਾਬੰਦੀ! ਦਿੱਲੀ ਸਰਕਾਰ ਵਲੋਂ ਜਾਰੀ ਸਖ਼ਤ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'ਅਮੀਰ ਹੋਰ ਅਮੀਰ ਤੇ ਗਰੀਬ ਹੋਰ ਗਰੀਬ: ਦੁਨੀਆ ਭਰ 'ਚ ਵਧਿਆ ਆਰਥਿਕ ਪਾੜਾ'
NEXT STORY