ਕੋਲਕਾਤਾ (ਭਾਸ਼ਾ)— ਪੱਛਮੀ ਬੰਗਾਲ ਵਿਧਾਨ ਸਭਾ ਨੇ ਸਰਹੱਦ ਸੁਰੱਖਿਆ ਫੋਰਸ (ਬੀ. ਐੱਸ. ਐੱਫ.) ਦਾ ਅਧਿਕਾਰ ਖੇਤਰ ਵਧਾਉਣ ਦੇ ਕੇਂਦਰ ਦੇ ਫ਼ੈਸਲੇ ਖ਼ਿਲਾਫ਼ ਮੰਗਲਵਾਰ ਨੂੰ ਇਕ ਮਤਾ ਪਾਸ ਕੀਤਾ ਹੈ। ਹਾਲਾਂਕਿ ਸਦਨ ਵਿਚ ਭਾਜਪਾ ਪਾਰਟੀ ਦੇ ਵਿਧਾਇਕਾਂ ਨੇ ਮਤੇ ਦਾ ਵਿਰੋਧ ਕੀਤਾ। ਪੰਜਾਬ ਤੋਂ ਬਾਅਦ ਵਿਧਾਨ ਸਭਾ ਇਸ ਤਰ੍ਹਾਂ ਦਾ ਮਤਾ ਪੇਸ਼ ਕਰਨ ਅਤੇ ਉਸ ਨੂੰ ਪਾਸ ਕਰਨ ਵਾਲਾ ਬੰਗਾਲ ਦੂਜਾ ਦੇਸ਼ ਹੋ ਗਿਆ ਹੈ।
ਇਹ ਵੀ ਪੜ੍ਹੋ : ਕੇਂਦਰ ਸਰਕਾਰ ਦਾ ਨਵਾਂ ਫ਼ਰਮਾਨ, ਹੁਣ ਪੰਜਾਬ 'ਚ ਸਰਹੱਦ ਤੋਂ 50 ਕਿਲੋਮੀਟਰ ਤੱਕ ਕਾਰਵਾਈ ਕਰ ਸਕਦੈ BSF
ਸੂਬੇ ਦੇ ਸੰਸਦੀ ਕਾਰਜ ਮੰਤਰੀ ਪਾਰਥ ਚੈਟਰਜੀ ਨੇ ਸਦਨ ਦੀ ਪ੍ਰਕਿਰਿਆ ਅਤੇ ਕੰਮ ਸੰਚਾਲਨ ਨਿਯਮਾਵਲੀ ਦੇ ਨਿਯਮਾਂ ਦੀ ਸੰਖਿਆ 169 ਤਹਿਤ ਮਤਾ ਪੇਸ਼ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਇਹ ਫ਼ੈਸਲਾ ਤੁਰੰਤ ਵਾਪਸ ਲਿਆ ਜਾਵੇ ਕਿਉਂਕਿ ਬੀ. ਐੱਸ. ਐੱਫ. ਦਾ ਅਧਿਕਾਰ ਖੇਤਰ ਦਾ ਦਾਇਰਾ ਵਧਾਉਣ ਨਾਲ ਦੇਸ਼ ਦੇ ਸੰਘੀ ਢਾਂਚੇ ’ਤੇ ਸੱਟ ਵਜੇਗੀ।
ਇਹ ਵੀ ਪੜ੍ਹੋ : ਵੱਡੀ ਖ਼ਬਰ: 17 ਨਵੰਬਰ ਤੋਂ ਖੁੱਲ੍ਹੇਗਾ ਕਰਤਾਰਪੁਰ ਸਾਹਿਬ ਲਾਂਘਾ, ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਹੋਣਗੀਆਂ ਨਤਮਸਤਕ
ਵਿਧਾਨ ਸਭਾ ’ਚ ਮਤੇ ਨੂੰ 63 ਦੇ ਮੁਕਾਬਲੇ 112 ਵੋਟਾਂ ਨਾਲ ਪਾਸ ਕੀਤਾ ਗਿਆ। ਜ਼ਿਕਰਯੋਗ ਹੈ ਕਿ ਭਾਜਪਾ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਬੀ. ਐੱਸ. ਐੱਫ. ਐਕਟ ’ਚ ਸੋਧ ਕੀਤੀ ਹੈ, ਤਾਂ ਕਿ ਪੰਜਾਬ, ਪੱਛਮੀ ਬੰਗਾਲ ਅਤੇ ਆਸਾਮ ਵਿਚ ਕੌਮਾਂਤਰੀ ਸਰਹੱਦ ਤੋਂ 15 ਕਿਲੋਮੀਟਰ ਦੇ ਦਾਇਰੇ ਤੱਕ ਹੁਣ 50 ਕਿਲੋਮੀਟਰ ਅੰਦਰ ਤੱਕ ਤਲਾਸ਼ੀ, ਜ਼ਬਤੀ ਅਤੇ ਗਿ੍ਰਫ਼ਤਾਰੀ ਦੀ ਕਾਰਵਾਈ ਕਰ ਸਕੇ।
ਇਹ ਵੀ ਪੜ੍ਹੋ : ਗਲਵਾਨ ਝੜਪ ’ਚ ਸ਼ਹੀਦ ਚੀਨੀ ਫ਼ੌਜੀਆਂ ਦੇ ਸਮਾਰਕ ’ਤੇ ਖਿੱਚਵਾਈ ਤਸਵੀਰ, ਟਰੈਵਲ ਬਲਾਗਰ ਨੂੰ 7 ਮਹੀਨੇ ਦੀ ਕੈਦ
ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
ਸ਼ੀਨਾ ਬੋਰਾ ਕਤਲਕਾਂਡ : ਬੰਬੇ ਹਾਈ ਕੋਰਟ ਨੇ ਇੰਦਰਾਨੀ ਮੁਖਰਜੀ ਦੀ ਜ਼ਮਾਨਤ ਪਟੀਸ਼ਨ ਕੀਤੀ ਖਾਰਜ
NEXT STORY