ਕੋਲਕਾਤਾ : ਪੱਛਮੀ ਬੰਗਾਲ ਦੇ ਮਾਲਦਾ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਹਾਈਵੇਅ 'ਤੇ ਇਕ ਤੇਜ਼ ਰਫ਼ਤਾਰ ਵਾਹਨ ਦੀ ਲਪੇਟ 'ਚ ਆਉਣ ਨਾਲ ਤਿੰਨ ਲੋਕਾਂ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਪੁਲਸ ਮੁਤਾਬਕ ਇਹ ਹਾਦਸਾ ਮਾਲਦਾ ਦੇ ਹਰਿਸ਼ਚੰਦਰਪੁਰ ਇਲਾਕੇ 'ਚ ਵਾਪਰਿਆ ਹੈ। ਸਵੇਰ ਦੀ ਸੈਰ ਲਈ ਨਿਕਲੇ ਲੋਕਾਂ ਨੂੰ ਇੱਕ ਪਿਕਅੱਪ ਵੈਨ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ - ਵਿਧਾਨ ਸਭਾ 'ਚ ਮਿਲਿਆ ਬੇਹੱਦ ਜ਼ਹਿਰੀਲਾ ਸੱਪ, ਦੇਖ ਮੁਲਾਜ਼ਮਾਂ ਦੇ ਉਡ ਗਏ ਹੋਸ਼
ਇਸ ਤੋਂ ਬਾਅਦ ਗੱਡੀ ਬੇਕਾਬੂ ਹੋ ਕੇ ਸੜਕ ਕਿਨਾਰੇ ਖਾਈ ਵਿੱਚ ਜਾ ਡਿੱਗੀ। ਅਧਿਕਾਰੀਆਂ ਨੇ ਦੱਸਿਆ ਕਿ ਮੌਕੇ 'ਤੇ ਹੀ ਤਿੰਨ ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਦੀ ਪਛਾਣ ਦਲੀਪ ਸਾਹਾ (49), ਫੇਕਣ ਲਾਲ ਰਾਮ (60) ਅਤੇ ਸੁਰੇਸ਼ ਖੇਤਾਨ (60) ਵਜੋਂ ਹੋਈ। ਉਨ੍ਹਾਂ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਇੱਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਵਾਹਨ ਦੇ ਡਰਾਈਵਰ ਨੂੰ ਗੰਭੀਰ ਹਾਲਤ ਵਿੱਚ ਨੇੜਲੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਅਤੇ ਪਿਕਅੱਪ ਵੈਨ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ।
ਇਹ ਵੀ ਪੜ੍ਹੋ - 40 ਕੁਆਰੀਆਂ ਕੁੜੀਆਂ ਨੂੰ ਇਕੱਠੇ ਦੱਸਿਆ ਗਰਭਵਤੀ, ਫੋਨ 'ਤੇ ਆਏ ਮੈਸੇਜ ਨੇ ਉਡਾਏ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖੁੱਲ੍ਹੇ ਨਾਲੇ 'ਚ ਡਿੱਗ ਕੇ 14 ਸਾਲ ਦੇ ਮੁੰਡੇ ਦੀ ਮੌ.ਤ, ਪਰਿਵਾਰ 'ਚ ਪਿਆ ਚੀਕ-ਚਿਹਾੜਾ
NEXT STORY