ਨਵੀਂ ਦਿੱਲੀ : ਦਿੱਲੀ ਪੁਲਸ ਨੇ ਐਤਵਾਰ ਨੂੰ ਇੱਥੇ ਲੱਦਾਖ ਭਵਨ ਦੇ ਬਾਹਰ ਪ੍ਰਦਰਸ਼ਨ ਕਰਨ ਲਈ ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਅਤੇ 20 ਹੋਰ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ। ਅਧਿਕਾਰੀਆਂ ਨੇ ਦੱਸਿਆ ਕਿ ਵਾਂਗਚੁਕ ਅਤੇ ਉਸ ਦੇ ਨਾਲ ਮਰਨ ਵਰਤ 'ਤੇ ਬੈਠੇ 20 ਤੋਂ 25 ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਮੰਦਰ ਮਾਰਗ ਪੁਲਸ ਸਟੇਸ਼ਨ ਲਿਜਾਇਆ ਗਿਆ ਹੈ। ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਮੌਕੇ 'ਤੇ ਭਾਰੀ ਪੁਲਸ ਬਲ ਤਾਇਨਾਤ ਕੀਤਾ ਗਿਆ। ਕੁਝ ਪ੍ਰਦਰਸ਼ਨਕਾਰੀਆਂ ਨੇ ਦਲੀਲ ਦਿੱਤੀ ਕਿ ਉਹ ਵਿਰੋਧ ਨਹੀਂ ਕਰ ਰਹੇ ਸਨ, ਸਗੋਂ ਸ਼ਾਂਤੀ ਨਾਲ ਬੈਠੇ ਸਨ।
ਇਹ ਵੀ ਪੜ੍ਹੋ - ਵੱਡੀ ਵਾਰਦਾਤ: ਦੋਸਤਾਂ ਨਾਲ ਪਹਿਲਾਂ ਪਾਈ ਪੋਸਟ, ਫਿਰ ਗੁੱਸੇ 'ਚ ਪਤੀ ਨੇ ਕਰ 'ਤਾਂ ਪਤਨੀ ਤੇ ਸੱਸ ਦਾ ਕਤਲ
ਇਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੂੰ ਲੱਦਾਖ ਭਵਨ ਦੇ ਬਾਹਰ ਬੈਠਣ ਦੀ ਇਜਾਜ਼ਤ ਨਹੀਂ ਸੀ। ਅਧਿਕਾਰੀ ਨੇ ਕਿਹਾ, ''ਉਨ੍ਹਾਂ ਨੇ ਜੰਤਰ-ਮੰਤਰ 'ਤੇ ਵਿਰੋਧ ਪ੍ਰਦਰਸ਼ਨ ਲਈ ਅਰਜ਼ੀ ਦਿੱਤੀ ਹੈ। ਉਹਨਾਂ ਦੀ ਅਰਜ਼ੀ 'ਤੇ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਹੋਰ ਕਿਤੇ ਵੀ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਹੈ। ਅਸੀਂ ਕੁਝ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ, ਜਿਨ੍ਹਾਂ ਨੂੰ ਜਲਦੀ ਹੀ ਰਿਹਾਅ ਕਰ ਦਿੱਤਾ ਜਾਵੇਗਾ।'' ਵਾਂਗਚੁਕ ਲੱਦਾਖ ਨੂੰ ਸੰਵਿਧਾਨ ਦੀ ਛੇਵੀਂ ਅਨੁਸੂਚੀ ਵਿੱਚ ਸ਼ਾਮਲ ਕਰਨ ਦੀ ਮੰਗ ਨੂੰ ਲੈ ਕੇ ਆਪਣੇ ਸਮਰਥਕਾਂ ਨਾਲ ਲੇਹ ਤੋਂ ਦਿੱਲੀ ਆਏ ਹਨ। ਉਸ ਨੂੰ ਦਿੱਲੀ ਪੁਲਸ ਨੇ 30 ਸਤੰਬਰ ਨੂੰ ਰਾਜਧਾਨੀ ਦੇ ਸਿੰਘੂ ਬਾਰਡਰ ਤੋਂ ਹਿਰਾਸਤ ਵਿੱਚ ਲਿਆ ਸੀ ਅਤੇ 2 ਅਕਤੂਬਰ ਦੀ ਰਾਤ ਨੂੰ ਛੱਡ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ - ਦੇਸ਼ ਭਰ 'ਚ ਸੜ ਰਿਹਾ ਸੀ ਰਾਵਣ, ਹਰਿਆਣਾ 'ਚ ਇਕੱਠੀਆਂ ਬਲੀਆਂ ਇੱਕੋ ਪਰਿਵਾਰ ਦੇ 8 ਜੀਆਂ ਦੀਆਂ ਚਿਖਾਵਾਂ
ਦੂਜੇ ਪਾਸੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਚੋਟੀ ਦੇ ਨੇਤਾਵਾਂ ਨੂੰ ਮਿਲਣ ਦੀ ਮੰਗ ਕਰ ਰਹੇ ਹਨ। ਸੰਵਿਧਾਨ ਦੀ ਛੇਵੀਂ ਅਨੁਸੂਚੀ ਵਿੱਚ ਉੱਤਰ-ਪੂਰਬੀ ਰਾਜਾਂ - ਅਸਾਮ, ਮੇਘਾਲਿਆ, ਤ੍ਰਿਪੁਰਾ ਅਤੇ ਮਿਜ਼ੋਰਮ ਦੇ ਆਦਿਵਾਸੀ ਖੇਤਰਾਂ ਦੇ ਪ੍ਰਸ਼ਾਸਨ ਲਈ ਵਿਸ਼ੇਸ਼ ਉਪਬੰਧ ਹਨ। ਉਹਨਾਂ ਅਨੁਸਾਰ ਖੁਦਮੁਖਤਿਆਰ ਕੌਂਸਲਾਂ ਦੀ ਸਥਾਪਨਾ ਕੀਤੀ ਜਾਂਦੀ ਹੈ, ਜਿਨ੍ਹਾਂ ਕੋਲ ਇਹਨਾਂ ਖੇਤਰਾਂ ਨੂੰ ਸੁਤੰਤਰ ਤੌਰ 'ਤੇ ਚਲਾਉਣ ਲਈ ਵਿਧਾਨਕ, ਨਿਆਂਇਕ, ਕਾਰਜਕਾਰੀ ਅਤੇ ਵਿੱਤੀ ਸ਼ਕਤੀਆਂ ਹੁੰਦੀਆਂ ਹਨ। ਪ੍ਰਦਰਸ਼ਨਕਾਰੀ ਲੱਦਾਖ ਨੂੰ ਰਾਜ ਦਾ ਦਰਜਾ ਦੇਣ, ਇਸਦੇ ਲਈ ਲੋਕ ਸੇਵਾ ਕਮਿਸ਼ਨ ਅਤੇ ਲੇਹ ਅਤੇ ਕਾਰਗਿਲ ਜ਼ਿਲ੍ਹਿਆਂ ਲਈ ਵੱਖਰੀਆਂ ਲੋਕ ਸਭਾ ਸੀਟਾਂ ਦੀ ਮੰਗ ਵੀ ਕਰ ਰਹੇ ਹਨ।
ਇਹ ਵੀ ਪੜ੍ਹੋ - ਬਾਬਾ ਸਿੱਦੀਕੀ ਦੇ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ, ਹਰਿਆਣਾ ਦਾ ਰਹਿਣ ਵਾਲਾ ਹੈ ਦੋਸ਼ੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੜਕ 'ਤੇ ਦੌੜਣ ਲੱਗੀ ਅੱਗ ਦਾ ਗੋਲਾ ਬਣੀ ਕਾਰ, ਲੋਕਾਂ 'ਚ ਪਈ ਹਫੜਾ-ਦਫ਼ੜੀ
NEXT STORY