ਨਵੀਂ ਦਿੱਲੀ (ਭਾਸ਼ਾ)- ਉੱਤਰ-ਪੂਰਬੀ ਦਿੱਲੀ ਦੇ ਗੋਕਲਪੁਰੀ ਇਲਾਕੇ ਵਿਚ ਪੁਲਸ ਨਾਲ ਮੁਕਾਬਲੇ ਤੋਂ ਬਾਅਦ ਇਕ ਲੋੜੀਂਦੇ ਅਪਰਾਧੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਸ ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਗੋਕਲਪੁਰ ਪਿੰਡ ਦਾ ਰਹਿਣ ਵਾਲਾ ਰਵੀ ਉਰਫ਼ ਰਿੰਕੂ (42) ਸ਼ਨੀਵਾਰ ਨੂੰ ਦਰਜ ਹੋਏ ਇਕ ਕਤਲ ਕੇਸ ਦਾ ਮੁੱਖ ਮੁਲਜ਼ਮ ਹੈ। ਇਸ ਮਾਮਲੇ 'ਚ ਉਸ ਦੇ ਤਿੰਨ ਸਾਥੀ ਪਹਿਲਾਂ ਹੀ ਗ੍ਰਿਫ਼ਤਾਰ ਹੋ ਚੁੱਕੇ ਹਨ। ਪੁਲਸ ਮੁਤਾਬਕ ਗੋਕੁਲਪੁਰੀ ਇਲਾਕੇ 'ਚ ਸ਼ਰਾਬ ਪੀਂਦੇ ਹੋਏ ਮਾਮੂਲੀ ਗੱਲ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਰਵੀ ਅਤੇ ਉਸ ਦੇ ਦੋਸਤ ਨੇ ਨੀਰਜ ਅਰੋੜਾ ਦਾ ਕਥਿਤ ਤੌਰ 'ਤੇ ਕਤਲ ਕਰ ਦਿੱਤਾ। ਪੁਲਸ ਦੇ ਡਿਪਟੀ ਕਮਿਸ਼ਨਰ (ਡੀਸੀਪੀ) (ਉੱਤਰ-ਪੂਰਬ) ਜੋਏ ਟਿਰਕੀ ਨੇ ਦੱਸਿਆ ਕਿ ਰਵੀ ਖ਼ਿਲਾਫ਼ ਕੁੱਲ 7 ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ 'ਚ ਪਾਂਡਵ ਨਗਰ, ਜੋਤੀ ਨਗਰ ਅਤੇ ਗੋਕਲਪੁਰੀ 'ਚ ਕਤਲ ਦੇ ਤਿੰਨ ਕੇਸ ਸ਼ਾਮਲ ਹਨ।
ਡੀਸੀਪੀ ਨੇ ਕਿਹਾ ਕਿ ਪਿਛਲੇ 10 ਸਾਲਾਂ 'ਚ ਉਸ ਖ਼ਿਲਾਫ਼ ਲੁੱਟ-ਖੋਹ, ਜ਼ਬਰੀ ਵਸੂਲੀ ਅਤੇ ਅਪਰਾਧਿਕ ਹਮਲੇ ਦੇ ਕੇਸ ਵੀ ਦਰਜ ਹਨ। ਟਿਰਕੀ ਨੇ ਦੱਸਿਆ ਕਿ ਸੋਮਵਾਰ ਰਾਤ ਨੂੰ ਸੂਚਨਾ ਮਿਲੀ ਸੀ ਕਿ ਰਵੀ ਗੋਕਲਪੁਰੀ 'ਚ ਕਿਸੇ ਨੂੰ ਮਿਲਣ ਆ ਰਿਹਾ ਹੈ, ਜਿਸ ਦੇ ਆਧਾਰ 'ਤੇ ਪੁਲਸ ਨੇ ਉਸ ਨੂੰ ਫੜਨ ਲਈ ਗੰਦੇ ਨਾਲੇ ਕੋਲ ਜਾਲ ਵਿਛਾ ਦਿੱਤਾ। ਉਹ ਮੋਟਰਸਾਈਕਲ 'ਤੇ ਆਇਆ ਅਤੇ ਜਦੋਂ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਸ ਨੇ ਪੁਲਸ 'ਤੇ ਗੋਲੀਆਂ ਚਲਾ ਦਿੱਤੀਆਂ। ਉਸ ਨੇ 2 ਵਾਰ ਗੋਲੀਬਾਰੀ ਕੀਤੀ ਪਰ ਕੋਈ ਜ਼ਖਮੀ ਨਹੀਂ ਹੋਇਆ। ਅਧਿਕਾਰੀ ਨੇ ਦੱਸਿਆ ਕਿ ਪੁਲਸ ਟੀਮ ਨੇ ਜਵਾਬੀ ਕਾਰਵਾਈ ਕੀਤੀ ਅਤੇ ਰਵੀ ਦੀ ਖੱਬੀ ਲੱਤ 'ਚ ਗੋਲੀ ਲੱਗੀ। ਮੁਲਜ਼ਮ ਦਾ ਜੀਟੀਬੀ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਟਿਰਕੀ ਨੇ ਦੱਸਿਆ ਕਿ ਉਸ ਕੋਲੋਂ ਇਕ 7.65 ਐੱਮਐੱਮ ਦਾ ਪਿਸਤੌਲ, ਇਕ ਕਾਰਤੂਸ ਅਤੇ ਇਕ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਗਿਆਨੀਆਂ ਦਾ ਵੱਡਾ ਖੁਲਾਸਾ: ਲੋਕਾਂ ਦੇ ਦਿਮਾਗ 'ਚ ਪਹੁੰਚ ਰਹੇ ਪਲਾਸਟਿਕ ਦੇ ਕਣ
NEXT STORY