ਜੰਮੂ (ਭਾਸ਼ਾ): ਭਾਰਤ ਵਿਚ ਲੋੜੀਂਦੇ ਇਕ ਅੱਤਵਾਦੀ ਦੀ ਸ਼ੁੱਕਰਵਾਰ ਨੂੰ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ ਹੱਤਿਆ ਕਰ ਦਿੱਤੀ ਗਈ। ਅਧਿਕਾਰੀਆਂ ਮੁਤਾਬਕ ਅੱਤਵਾਦੀ ਦਾ ਇਕ ਮਸਜਿਦ ਦੇ ਅੰਦਰ ਅਣਪਛਾਤੇ ਬੰਦੂਕਧਾਰੀਆਂ ਨੇ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ।
ਇਹ ਖ਼ਬਰ ਵੀ ਪੜ੍ਹੋ - ਸਕੂਲ ਬੱਸ ਚਾਲਕ ਦੀ ਅਣਗਹਿਲੀ ਨੇ ਲਈ ਮਾਸੂਮ ਦੀ ਜਾਨ, 5 ਸਾਲਾ ਬੱਚੇ ਦੀ ਹਾਲਤ ਵੇਖ ਮਾਪਿਆਂ ਦਾ ਨਿਕਲਿਆ ਤ੍ਰਾਹ
ਅਧਿਕਾਰੀਆਂ ਨੇ ਇਸ ਘਟਨਾ ਦੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਲਸ਼ਕਰ-ਏ-ਤਾਇਬਾ ਨਾਲ ਸਬੰਧਤ ਰਿਆਜ਼ ਅਹਿਮਦ ਉਰਫ਼ ਅਬੂ ਕਾਸਿਮ ਦਾ ਸ਼ੁੱਕਰਵਾਰ ਨੂੰ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ ਮਸਜਿਦ ਦੇ ਅੰਦਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਅਬੂ ਕਾਸਿਮ 1 ਜਨਵਰੀ ਨੂੰ ਡਾਂਗਰੀ ਵਿਚ ਹੋਏ ਅੱਤਵਾਦੀ ਹਮਲੇ ਦੇ ਮੁੱਖ ਸਾਜ਼ਿਸ਼ਕਾਰਾਂ ਵਿਚੋਂ ਇਕ ਸੀ। ਰਾਜੌਰੀ ਜ਼ਿਲ੍ਹੇ ਦੇ ਡੰਗਰੀ ਪਿੰਡ 'ਚ ਅੱਤਵਾਦੀਆਂ ਦੇ ਹਮਲੇ ਅਤੇ ਅੰਨ੍ਹੇਵਾਹ ਗੋਲ਼ੀਬਾਰੀ 'ਚ 7 ਲੋਕਾਂ ਦੀ ਮੌਤ ਹੋ ਗਈ ਅਤੇ 13 ਹੋਰ ਜ਼ਖਮੀ ਹੋ ਗਏ। ਅੱਤਵਾਦੀਆਂ ਨੇ ਉੱਥੇ ਆਈ.ਈ.ਡੀ. ਵੀ ਲਗਾ ਗਏ ਸਨ, ਜੋ ਅਗਲੀ ਸਵੇਰ ਫੱਟ ਗਿਆ।
ਇਹ ਖ਼ਬਰ ਵੀ ਪੜ੍ਹੋ - ਸਰਕਾਰੀ ਸਕੂਲਾਂ ਦੇ ਅਧਿਆਪਕ ਜ਼ਰਾ ਪੜ੍ਹ ਲੈਣ ਇਹ ਖ਼ਬਰ, ਪ੍ਰੀਖਿਆਵਾਂ ਦੇ ਮੱਦੇਨਜ਼ਰ ਜਾਰੀ ਹੋਇਆ ਨਵਾਂ ਫ਼ਰਮਾਨ
ਅਧਿਕਾਰੀਆਂ ਨੇ ਦੱਸਿਆ ਕਿ ਅਹਿਮਦ ਮੂਲ ਰੂਪ ਤੋਂ ਜੰਮੂ ਖੇਤਰ ਦਾ ਰਹਿਣ ਵਾਲਾ ਸੀ ਅਤੇ 1999 ਵਿਚ ਸਰਹੱਦ ਪਾਰ ਕਰ ਗਿਆ ਸੀ। ਅਧਿਕਾਰੀਆਂ ਦੇ ਅਨੁਸਾਰ, ਉਸ ਨੂੰ ਪੁਣਛ ਅਤੇ ਰਾਜੌਰੀ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਅੱਤਵਾਦ ਨੂੰ ਮੁੜ ਸੁਰਜੀਤ ਕਰਨ ਵਾਲਿਆਂ ਵਿਚੋਂ ਇਕ ਮੰਨਿਆ ਜਾਂਦਾ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
G-20: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਭਾਰਤ ਤੇ ਹਿੰਦੂ ਧਰਮ ਬਾਰੇ ਕਹੀਆਂ ਇਹ ਗੱਲਾਂ
NEXT STORY