ਨਵੀਂ ਦਿੱਲੀ- ਵਕਫ਼ (ਸੋਧ) ਬਿੱਲ ’ਤੇ ਵਿਚਾਰ ਕਰਨ ਵਾਲੀ ਸਾਂਝੀ ਸੰਸਦੀ ਕਮੇਟੀ (ਜੇ. ਪੀ. ਸੀ.) ਦੀ ਰਿਪੋਰਟ ਵੀਰਵਾਰ ਨੂੰ ਵਿਰੋਧੀ ਧਿਰ ਦੇ ਮੈਂਬਰਾਂ ਦੇ ਭਾਰੀ ਹੰਗਾਮੇ ਵਿਚਕਾਰ ਲੋਕ ਸਭਾ ਵਿਚ ਪੇਸ਼ ਕੀਤੀ ਗਈ। ਕਮੇਟੀ ਦੇ ਚੇਅਰਮੈਨ ਜਗਦੰਬਿਕਾ ਪਾਲ ਨੇ ਰਿਪੋਰਟ ਸਦਨ ਵਿਚ ਪੇਸ਼ ਕੀਤੀ। ਇਸ ਤੋਂ ਇਲਾਵਾ, ਉਨ੍ਹਾਂ ਨੇ ਕਮੇਟੀ ਸਾਹਮਣੇ ਪੇਸ਼ ਕੀਤੇ ਗਏ ਸਬੂਤਾਂ ਦਾ ਰਿਕਾਰਡ ਵੀ ਸਦਨ ਦੇ ਸਾਹਮਣੇ ਰੱਖਿਆ। ਇਸ ਤੋਂ ਪਹਿਲਾਂ ਕਮੇਟੀ ਦੀ ਰਿਪੋਰਟ ਰਾਜ ਸਭਾ ਵਿਚ ਵੀ ਪੇਸ਼ ਕੀਤੀ ਗਈ। ਵਿਰੋਧੀ ਧਿਰ ਦੇ ਮੈਂਬਰਾਂ ਦਾ ਦੋਸ਼ ਹੈ ਕਿ ਉਨ੍ਹਾਂ ਦੀ ਅਸਹਿਮਤੀ ਨੂੰ ਰਿਪੋਰਟ ਨਾਲ ਜੋੜਿਆ ਨਹੀਂ ਗਿਆ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਅਪੀਲ ਕੀਤੀ ਕਿ ਉਹ ਵਿਰੋਧੀ ਧਿਰ ਦੇ ਇਤਰਾਜ਼ਾਂ ਨੂੰ ਜੋੜ ਸਕਦੇ ਹਨ ਅਤੇ ਭਾਜਪਾ ਨੂੰ ਇਸ ’ਤੇ ਕੋਈ ਇਤਰਾਜ਼ ਨਹੀਂ ਹੈ। ਵਿਰੋਧੀ ਧਿਰ ਦੇ ਮੈਂਬਰ ਵਿਰੋਧ ਵਿਚ ਸਦਨ ਤੋਂ ਵਾਕਆਊਟ ਕਰ ਗਏ ਅਤੇ ਕੁਝ ਸਮੇਂ ਬਾਅਦ ਵਾਪਸ ਪਰਤ ਆਏ।
ਇਹ ਵੀ ਪੜ੍ਹੋ : 26 ਫਰਵਰੀ ਦੀ ਛੁੱਟੀ ਹੋਈ Cancel, ਜਾਣੋ ਵਜ੍ਹਾ
ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਕੀਤੀ, ਉੱਥੇ ਹੀ ਸੱਤਾਧਾਰੀ ਪਾਰਟੀ ਦੇ ਕੁਝ ਮੈਂਬਰਾਂ ਨੇ ਰਿਪੋਰਟ ਪੇਸ਼ ਕੀਤੇ ਜਾਣ ਤੋਂ ਬਾਅਦ ‘ਭਾਰਤ ਮਾਤਾ ਕੀ ਜੈ’ ਦੇ ਨਾਅਰੇ ਲਗਾਏ। ਕਮੇਟੀ ਦੀ ਰਿਪੋਰਟ 30 ਜਨਵਰੀ ਨੂੰ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਸੌਂਪੀ ਗਈ ਸੀ। ਕਮੇਟੀ ਦੀ 655 ਸਫਿਆਂ ਦੀ ਰਿਪੋਰਟ ਨੂੰ ਬਹੁਮਤ ਨਾਲ ਸਵੀਕਾਰ ਕੀਤਾ ਗਿਆ ਸੀ, ਜਿਸ ਵਿਚ ਭਾਜਪਾ ਮੈਂਬਰਾਂ ਵੱਲੋਂ ਦਿੱਤੇ ਗਏ ਸੁਝਾਅ ਸ਼ਾਮਲ ਹਨ। ਵਿਰੋਧੀ ਧਿਰ ਦੇ ਮੈਂਬਰਾਂ ਨੇ ਇਸ ਨੂੰ ਗੈਰ-ਸੰਵਿਧਾਨਕ ਦੱਸਿਆ ਸੀ ਅਤੇ ਦੋਸ਼ ਲਾਇਆ ਸੀ ਕਿ ਇਹ ਕਦਮ ਵਕਫ਼ ਬੋਰਡਾਂ ਨੂੰ ਬਰਬਾਦ ਕਰ ਦੇਵੇਗਾ। ਭਾਜਪਾ ਮੈਂਬਰਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਸੀ ਕਿ ਪਿਛਲੇ ਸਾਲ ਅਗਸਤ ਵਿਚ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਇਹ ਬਿੱਲ ਵਕਫ਼ ਜਾਇਦਾਦਾਂ ਦੇ ਪ੍ਰਬੰਧਨ ਵਿਚ ਆਧੁਨਿਕਤਾ, ਪਾਰਦਰਸ਼ਤਾ ਅਤੇ ਜਵਾਬਦੇਹੀ ਲਿਆਉਣ ਦੀ ਕੋਸ਼ਿਸ਼ ਕਰੇਗਾ। ਕਮੇਟੀ ਨੇ ਭਾਜਪਾ ਮੈਂਬਰਾਂ ਵੱਲੋਂ ਪ੍ਰਸਤਾਵਿਤ ਸਾਰੀਆਂ ਸੋਧਾਂ ਨੂੰ ਸਵੀਕਾਰ ਕਰ ਲਿਆ ਸੀ ਅਤੇ ਵਿਰੋਧੀ ਧਿਰ ਦੇ ਮੈਂਬਰਾਂ ਦੀਆਂ ਸੋਧਾਂ ਨੂੰ ਖਾਰਿਜ ਕਰ ਦਿੱਤਾ ਸੀ।
ਪਰਸਨਲ ਲਾਅ ਬੋਰਡ ਨੇ ਦਿੱਤੀ ਅੰਦੋਲਨ ਦੀ ਚਿਤਾਵਨੀ
ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਨੇ ਵਕਫ (ਸੋਧ) ਬਿੱਲ ਨੂੰ ਧਾਰਮਿਕ ਭੇਦਭਾਵ ’ਤੇ ਆਧਾਰਿਤ ਅਤੇ ਸੰਵਿਧਾਨ ਦੇ ਮੁੱਲਾਂ ਖਿਲਾਫ ਕਰਾਰ ਦਿੱਤਾ ਅਤੇ ਕਿਹਾ ਕਿ ਸਰਕਾਰ ਨੂੰ ‘ਸਬਕਾ ਸਾਥ, ਸਬਕਾ ਵਿਕਾਸ’ ਦੇ ਆਪਣੇ ਨਾਅਰੇ ’ਤੇ ਅਮਲ ਕਰਦੇ ਹੋਏ ਇਸ ਬਿੱਲ ਨੂੰ ਵਾਪਸ ਲੈਣਾ ਚਾਹੀਦਾ ਹੈ। ਬੋਰਡ ਦੇ ਪ੍ਰਧਾਨ ਖਾਲਿਦ ਸੈਫਉੱਲਾ ਰਹਿਮਾਨੀ ਨੇ ਕਿਹਾ ਕਿ ਜੇਕਰ ਬਿੱਲ ਨੂੰ ਪਾਸ ਕੀਤਾ ਗਿਆ ਤਾਂ ਰਾਸ਼ਟਰੀ ਪੱਧਰ ’ਤੇ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਰਹਿਮਾਨੀ ਨੇ ਕਿਹਾ ਕਿ ਵਕਫ ਨੂੰ ਲੈ ਕੇ ਕਈ ਤਰ੍ਹਾਂ ਦਾ ਝੂਠ ਫੈਲਾਇਆ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਹ ਰਿਪੋਰਟ ਧਾਰਮਿਕ ਭੇਦਭਾਵ ’ਤੇ ਆਧਾਰਿਤ ਹੈ।
ਇਹ ਵੀ ਪੜ੍ਹੋ : ਸਕੂਲ ਬਣਿਆ ਅਖਾੜਾ, ਪ੍ਰਿੰਸੀਪਲ ਨੇ ਇਕ ਮਿੰਟ 'ਚ ਟੀਚਰ ਨੂੰ ਮਾਰੇ 18 ਥੱਪੜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਮਰੀਕਾ ਤੋਂ ਭਾਰਤੀਆਂ ਦੀ Deportation ਨਾਲ ਜੁੜੀ ਵੱਡੀ ਖ਼ਬਰ, PM ਮੋਦੀ ਨੇ ਟਰੰਪ ਨਾਲ ਖੜ੍ਹ ਆਖ਼'ਤੀ ਵੱਡੀ ਗੱਲ
NEXT STORY