ਨੈਸ਼ਨਲ ਡੈਸਕ : ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਇੱਕ ਗੋਦਾਮ ਵਿੱਚ ਅੱਗ ਲੱਗ ਗਈ, ਜਿਸ ਕਾਰਨ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਪੁਲਸ ਨੇ ਇਸ ਦੀ ਜਾਣਕਾਰੀ ਦਿੱਤੀ। ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਦੇ ਅਨੁਸਾਰ, ਅੱਗ ਦੀ ਲਪੇਟ ਵਿਚ ਆਇਆ ਗੋਦਾਮ ਪਾਲੀਫਾਰਮ ਦਾ ਸੀ।
ਇਹ ਵੀ ਪੜ੍ਹੋ : Air India ਦੀ ਉਡਾਣ 'ਚ ਬੰਬ, ਹੋਵੇਗਾ ਜ਼ੋਰਦਾਰ ਧਮਾਕਾ...! ਜੈਪੁਰ ਏਅਰਪੋਰਟ ਹੋਈ ਐਮਰਜੈਂਸੀ ਲੈਡਿੰਗ
ਫੋਮ ਬਹੁਤ ਜ਼ਿਆਦਾ ਜਲਣਸ਼ੀਲ ਹੋਣ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ ਅਤੇ ਕੁਝ ਹੀ ਸਮੇਂ ਵਿੱਚ ਪੂਰੇ ਗੋਦਾਮ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਸੋਨੀਪਤ ਜ਼ਿਲ੍ਹੇ ਦੇ ਬਰੋਟਾ ਪੁਲਸ ਸਟੇਸ਼ਨ ਦੇ ਸਬ-ਇੰਸਪੈਕਟਰ ਰਵਿੰਦਰ ਨੇ ਕਿਹਾ, "ਇਸ ਘਟਨਾ ਵਿੱਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਝੁਲਸ ਗਏ।" ਉਨ੍ਹਾਂ ਕਿਹਾ ਕਿ ਬਾਅਦ ਵਿੱਚ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਅੱਗ 'ਤੇ ਕਾਬੂ ਪਾਇਆ ਅਤੇ ਹੁਣ ਇਸਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ 50 ਲੱਖ ਰੁਪਏ ਦੀ ਲਾਟਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਹੈਰਾਨੀਜਨਕ! ਹਿਮਾਚਲ ਦੇ ਸਰਕਾਰੀ ਸਕੂਲ 'ਚ ਮਿਡ-ਡੇਅ ਮੀਲ ਦੀ ਦਾਲ 'ਤੇ ਵਿਵਾਦ, ਲੜ ਪਏ ਅਧਿਆਪਕ-ਚਪੜਾਸੀ
NEXT STORY