ਨੈਸ਼ਨਲ ਡੈਸਕ - ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ 'ਚ ਨਵੇਂ ਸੰਸਦ ਭਵਨ ਦੇ ਅੰਦਰ ਪਾਣੀ ਲੀਕ ਹੁੰਦਾ ਦੇਖਿਆ ਜਾ ਸਕਦਾ ਹੈ। ਵੀਡੀਓ 'ਚ ਸੰਸਦ ਭਵਨ ਦੀ ਛੱਤ ਤੋਂ ਪਾਣੀ ਡਿੱਗਦਾ ਦਿਖਾਈ ਦੇ ਰਿਹਾ ਹੈ ਅਤੇ ਇਸ ਨੂੰ ਰੋਕਣ ਲਈ ਫਰਸ਼ 'ਤੇ ਬਾਲਟੀਆਂ ਰੱਖੀਆਂ ਗਈਆਂ ਹਨ। ਇਸ ਵੀਡੀਓ ਨੂੰ ਕਾਂਗਰਸ ਸਾਂਸਦ ਮਨਿਕਮ ਟੈਗੋਰ ਨੇ ਸ਼ੇਅਰ ਕੀਤਾ ਹੈ ਅਤੇ ਉਨ੍ਹਾਂ ਨੇ ਇਸ ਨੂੰ ਲੈ ਕੇ ਗੰਭੀਰ ਦੋਸ਼ ਲਗਾਏ ਹਨ।
ਇਹ ਵੀ ਪੜ੍ਹੋ - TV ਤੇ Mobile ਦੇਖਣ ਨੂੰ ਲੈ ਕੇ ਹੋਇਆ ਝਗੜਾ, ਮਾਪਿਆਂ ਖਿਲਾਫ਼ ਥਾਣੇ ਪਹੁੰਚ ਗਏ ਪੁੱਤ ਤੇ ਧੀ
ਮਨਿਕਮ ਟੈਗੋਰ ਨੇ ਆਪਣੀ ਸੋਸ਼ਲ ਮੀਡੀਆ ਪੋਸਟ ਵਿੱਚ ਲਿਖਿਆ, "ਨਵੀਂ ਸੰਸਦ ਭਵਨ ਦੇ ਅੰਦਰ ਪਾਣੀ ਦਾ ਲੀਕ ਹੋਣਾ ਚਿੰਤਾ ਦਾ ਵਿਸ਼ਾ ਹੈ। ਰਾਸ਼ਟਰਪਤੀ ਦੁਆਰਾ ਵਰਤੀ ਜਾਣ ਵਾਲੀ ਸੰਸਦ ਦੀ ਲਾਬੀ ਵਿੱਚ ਪਾਣੀ ਲੀਕ ਹੋ ਰਿਹਾ ਹੈ, ਜੋ ਕਿ ਉਸਾਰੀ ਦੇ ਸਿਰਫ਼ ਇੱਕ ਸਾਲ ਬਾਅਦ ਹੀ ਸਾਹਮਣੇ ਆਇਆ ਹੈ। ਬਾਹਰ ਪੇਪਰ ਲੀਕ ਹੋਣ ਦੀਆਂ ਸਮੱਸਿਆਵਾਂ 'ਤੇ ਵਿਚਾਰ ਚਰਚਾ ਹੋ ਰਹੀ ਹੈ ਅਤੇ ਅੰਦਰ ਪਾਣੀ ਲੀਕੇਜ ਦੀ ਸਮੱਸਿਆ ਸਾਹਮਣੇ ਆ ਗਈ ਹੈ। ਇਸ ਮੁੱਦੇ 'ਤੇ ਲੋਕ ਸਭਾ 'ਚ ਮੁਲਤਵੀ ਮਤਾ ਪੇਸ਼ ਕੀਤਾ ਗਿਆ ਹੈ।''
ਇਹ ਵੀ ਪੜ੍ਹੋ - SC ਤੇ ST ਨੂੰ ਲੈ ਕੇ ਸੁਪਰੀਮ ਕੋਰਟ ਨੇ ਲਿਆ ਵੱਡਾ ਫ਼ੈਸਲਾ
ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਕਈ ਸੋਸ਼ਲ ਮੀਡੀਆ ਯੂਜ਼ਰ ਇਸ ਘਟਨਾ 'ਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਸਮਾਜਵਾਦੀ ਪਾਰਟੀ ਦੇ ਮੁਖੀ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਵੀ ਇਸ 'ਤੇ ਟਿੱਪਣੀ ਕੀਤੀ ਹੈ। ਉਹਨਾਂ ਨੇ ਕਿਹਾ ਕਿ,''ਨਵੀਂ ਸੰਸਦ ਤੋਂ ਚੰਗੀ ਤਾਂ ਪੁਰਾਣੀ ਸੰਸਦ ਸੀ। ਪੁਰਾਣੀ ਸੰਸਦ ਵਿੱਚ ਘੱਟੋ-ਘੱਟ ਸੰਸਦ ਮੈਂਬਰ ਇੱਕ-ਦੂਜੇ ਨੂੰ ਮਿਲ ਸਕਦੇ ਸਨ। ਨਵੀਂ ਸੰਸਦ ਵਿੱਚ ਅਰਬਾਂ ਰੁਪਏ ਖ਼ਰਚਣ ਤੋਂ ਬਾਅਦ ਵੀ ਪਾਣੀ ਦੇ ਵਹਾਅ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ।"
ਇਹ ਵੀ ਪੜ੍ਹੋ - ਭਾਜਪਾ ਵਿਧਾਇਕਾਂ ਨੇ ਮਾਰਸ਼ਲਾਂ ਦੁਆਰਾ ਸਦਨ ਤੋਂ ਬਾਹਰ ਕੱਢੇ ਜਾਣ 'ਤੇ ਕੰਪਲੈਕਸ 'ਚ ਕੱਟੀ ਰਾਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਤਨੀ ਦਾ ਸਿਰ ਵੱਢ ਕੇ ਲੈ ਗਿਆ ਥਾਣੇ; ਪਤੀ ਬੋਲਿਆ- ਜਨਾਬ ਮੈਂ ਉਸ ਨੂੰ ਮਾਰ ਦਿੱਤਾ, ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ
NEXT STORY