ਨਵੀਂ ਦਿੱਲੀ : ਰਾਸ਼ਟਰੀ ਰਾਜਧਾਨੀ ਦਿੱਲੀ ਦੇ ਕਈ ਇਲਾਕਿਆਂ 'ਚ ਸ਼ਨੀਵਾਰ ਸ਼ਾਮ ਨੂੰ ਬਾਰਿਸ਼ ਸ਼ੁਰੂ ਹੋ ਗਈ। ਸ਼ਹਿਰ ਦੇ ਕੁਝ ਇਲਾਕਿਆਂ 'ਚ ਤੇਜ਼ ਅਤੇ ਕੁਝ ਇਲਾਕਿਆਂ 'ਚ ਦਰਮਿਆਨੀ ਬਾਰਿਸ਼ ਹੋ ਰਹੀ ਹੈ। ਬਾਰਿਸ਼ ਸ਼ੁਰੂ ਹੋਣ ਤੋਂ ਥੋੜ੍ਹੀ ਦੇਰ ਬਾਅਦ ਹੀ ਸ਼ਹਿਰ ਦੇ ਕੁਝ ਇਲਾਕਿਆਂ 'ਚ ਪਾਣੀ ਭਰ ਗਿਆ ਅਤੇ ਟ੍ਰੈਫਿਕ ਜਾਮ ਹੋ ਗਿਆ। ਭਾਰਤ ਮੌਸਮ ਵਿਭਾਗ (IMD) ਨੇ ਅੱਜ ਦਿੱਲੀ 'ਚ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਸੀ।
ਇਹ ਵੀ ਪੜ੍ਹੋ : ਬੁੱਢੇ ਨਾਲੇ ਨਾਲ ਲੱਗਦੇ ਇਲਾਕੇ 'ਚ ਪਾਣੀ ਦੀ ਨਿਕਾਸੀ ਦੀ ਸਮੱਸਿਆ ਦੇ ਹੱਲ ਤੋਂ ਪਹਿਲਾਂ ਹੀ ਪ੍ਰਸ਼ਾਸਨ ਨੇ ਚੁੱਕਿਆ ਇਹ ਕਦਮ
ਦਿੱਲੀ ਦੇ ਕੁਝ ਇਲਾਕਿਆਂ 'ਚ ਪਿਛਲੇ 3 ਦਿਨਾਂ 'ਚ ਹਲਕਾ ਮੀਂਹ ਪਿਆ। ਇਸ ਕਾਰਨ ਸ਼ਹਿਰ ਵਿੱਚ ਹੁੰਮਸ ਭਰੀ ਗਰਮੀ ਆਪਣਾ ਅਸਰ ਦਿਖਾ ਰਹੀ ਸੀ। ਸ਼ਨੀਵਾਰ ਸਵੇਰੇ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਾਲਾਂਕਿ, ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਦਿੱਲੀ 'ਚ ਬਾਰਿਸ਼ ਲਈ 'ਯੈਲੋ' ਅਲਰਟ ਜਾਰੀ ਕੀਤਾ ਸੀ। ਦਿੱਲੀ ਦੇ ਉਪਰਲੇ ਖੇਤਰਾਂ 'ਚ ਕਈ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਯਮੁਨਾ ਦੇ ਪਾਣੀ ਦਾ ਪੱਧਰ ਵਧ ਗਿਆ ਹੈ, ਜਿਸ ਕਾਰਨ ਦਿੱਲੀ ਸ਼ਹਿਰ ਨੂੰ ਹੜ੍ਹ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ : ਇਟਲੀ 'ਚ ਰੇਲ ਹੜਤਾਲ ਕਾਰਨ ਸੈਂਕੜੇ ਉਡਾਣਾਂ ਰੱਦ, ਯਾਤਰੀਆਂ ਨੂੰ ਬਦਲਣੇ ਪਏ Plans
ਦਿੱਲੀ 'ਚ ਮੀਂਹ ਕਾਰਨ ਯਮੁਨਾ ਦੇ ਪਾਣੀ ਦੇ ਪੱਧਰ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ। ਯਮੁਨਾ ਪਿਛਲੇ ਕੁਝ ਦਿਨਾਂ ਤੋਂ 205.33 ਮੀਟਰ ਦੇ ਖਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ। ਕੇਂਦਰੀ ਜਲ ਕਮਿਸ਼ਨ ਮੁਤਾਬਕ ਯਮੁਨਾ ਦਾ ਜਲ ਪੱਧਰ ਸ਼ਨੀਵਾਰ ਸਵੇਰੇ 7 ਵਜੇ 207.62 ਮੀਟਰ ਹੇਠਾਂ ਆ ਗਿਆ, ਜੋ ਵੀਰਵਾਰ ਨੂੰ ਰਾਤ 8 ਵਜੇ 208.66 ਮੀਟਰ ਦੇ ਸਿਖਰ 'ਤੇ ਸੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Modi Surname Case: ਰਾਹੁਲ ਗਾਂਧੀ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
NEXT STORY