ਨਵੀਂ ਦਿੱਲੀ- ਯਮੁਨਾ ਦੇ ਪਾਣੀ ਦਾ ਪੱਧਰ 208.48 ਮੀਟਰ ਤਕ ਪਹੁੰਚਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਉਨ੍ਹਾਂ ਇਲਾਕਿਆਂ 'ਚ ਸਕੂਲਾਂ ਨੂੰ ਬੰਦ ਕਰਨ ਦਾ ਐਲਾਨ ਕੀਤਾ, ਜਿਥੇ ਪਾਣੀ ਭਰ ਗਿਆ ਹੈ। ਉਥੇ ਹੀ ਯਮੁਨਾ ਦੇ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਦੱਸ ਦੇਈਏ ਕਿ ਹੁਣ ਪਾਣੀ ਆਊਟਰ ਰਿੰਗ ਰੋਡ ਤੋਂ ਹੁੰਦੇ ਹੋਏ ਸਿਵਲ ਲਾਇਨਜ਼ ਵੱਲ ਵਧਣ ਲੱਗਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਤੋਂ ਕਰੀਬ 500 ਮੀਟਰ ਦੀ ਦੂਰੀ 'ਤੇ ਯਮੁਨਾ ਦਾ ਪਾਣੀ ਪਹੁੰਚ ਗਿਆ ਹੈ।
ਇਸਤੋਂ ਪਹਿਲਾਂ ਕੇਜਰੀਵਾਲ ਨੇ ਟਵੀਟ ਕੀਤਾ ਕਿ ਦਿੱਲੀ ਦੇ ਜਿਨ੍ਹਾਂ ਇਲਾਕਿਆਂ 'ਚ ਪਾਣੀ ਭਰ ਰਿਹਾ ਹੈ ਉਥੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ ਬੰਦ ਕੀਤੇ ਜਾ ਰਹੇ ਹਨ। ਸਿੱਖਿਆ ਦੇ ਡਾਇਰੈਕਟੋਰੇਟ (ਡੀ.ਓ.) ਨੇ ਨੀਵੇਂ ਇਲਾਕਿਆਂ 'ਚ ਸਾਰੇ ਸਰਕਾਰ ਅਤੇ ਨਿੱਜੀ ਸਕੂਲਾਂ ਨੂੰ ਬੰਦ ਕਰਨ ਲਈ ਇਕ ਸਰਕੂਲਰ ਵੀ ਜਾਰੀ ਕੀਤਾ ਹੈ। ਇਸ ਸਰਕੂਲਰ ਮੁਤਾਬਕ, ਯਮੁਨਾ ਦਾ ਪਾਣੀ ਖਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਹੈ, ਇਸ ਲਈ ਪ੍ਰਭਾਵਿਤ ਖੇਤਰਾਂ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ ਪ੍ਰਮੁੱਖਾਂ ਨੂੰ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਕਰਨ ਲਈ ਜ਼ਰੂਰੀ ਉਪਾਅ ਕਰਨ ਦਾ ਆਦੇਸ਼ ਦਿੱਤਾ ਗਿਆ ਹੈ। ਨੀਵੇਂ ਇਲਾਕਿਆਂ ਦੇ ਸਾਰੇ ਸਕੂਲ ਜਿਥੇ ਹੜ੍ਹ ਦਾ ਖਤਰਾ ਹੈ, ਉਨ੍ਹਾਂ ਨੂੰ ਅਗਲੇ ਆਦੇਸ਼ਾਂ ਦਾ ਇੰਤਜ਼ਾਰ ਕੀਤੇ ਬਿਨਾਂ ਤੁਰੰਤ ਪ੍ਰਭਾਵ ਬੰਦ ਕਰਨ ਦੇਣਾ ਚਾਹੀਦਾ ਹੈ।
ਬਿੰਦੀ ਲਗਾ ਕੇ ਸਕੂਲ ਗਈ ਵਿਦਿਆਰਥਣ, ਅਧਿਆਪਕ ਨੇ ਕੀਤਾ ਅਜਿਹਾ ਕੰਮ ਕਿ ਖੁਦਕੁਸ਼ੀ ਕਰਨ ਲਈ ਹੋਈ ਮਜਬੂਰ !
NEXT STORY