ਕੋਲਕਾਤਾ (ਭਾਸ਼ਾ)- ਪੱਛਮੀ ਬੰਗਾਲ ਦੇ ਬਰਧਮਾਨ ਰੇਲਵੇ ਸਟੇਸ਼ਨ ਦੇ ਇਕ ਪਲੇਟਫਾਰਮ ’ਤੇ ਬੁੱਧਵਾਰ ਪਾਣੀ ਦੀ ਇਕ ਟੈਂਕੀ ਟਰੇਨ ਦੀ ਉਡੀਕ ਕਰ ਰਹੇ ਲੋਕਾਂ ’ਤੇ ਡਿੱਗ ਗਈ, ਜਿਸ ਕਾਰਨ 2 ਵਿਅਕਤੀਆਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਰੇਲਵੇ ਸਟੇਸ਼ਨ ਦੇ ਸਾਂਝੇ ਪਲੇਟਫਾਰਮ ਨੰਬਰ ਦੋ ਅਤੇ ਤਿੰਨ ’ਤੇ ਰੇਲਗੱਡੀ ਦੀ ਉਡੀਕ ਕਰ ਰਹੇ ਯਾਤਰੀਆਂ ’ਤੇ ਧਾਤ ਦੀ ਇਹ ਵੱਡੀ ਪਾਣੀ ਦੀ ਟੈਂਕੀ ਡਿੱਗੀ।
ਇਕ ਅਧਿਕਾਰੀ ਨੇ ਦੱਸਿਆ ਕਿ ਸਾਰੇ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਦੋ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ। ਜ਼ਖ਼ਮੀਆਂ ਵਿਚੋਂ ਇੱਕ ਦੀ ਹਾਲਤ ਨਾਜ਼ੁਕ ਹੈ। ਰੇਲਵੇ ਦੇ ਤਿੰਨ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਪਲੇਟਫਾਰਮ ਨੰਬਰ ਇਕ, ਦੋ ਅਤੇ ਤਿੰਨ ਤੋਂ ਰੇਲ ਗੱਡੀਆਂ ਦੀ ਆਵਾਜਾਈ ਨੂੰ ਕੁਝ ਸਮੇ ਲਈ ਮੁਅੱਤਲ ਕਰ ਦਿੱਤਾ ਗਿਆ।
ਰਾਜਸਥਾਨ 'ਚ ਨਵੇਂ ਮੁੱਖ ਮੰਤਰੀ ਭਜਨ ਲਾਲ 15 ਦਸੰਬਰ ਨੂੰ ਚੁੱਕਣਗੇ ਸਹੁੰ
NEXT STORY