ਸ਼੍ਰੀਨਗਰ : ਨੈਸ਼ਨਲ ਕਾਨਫਰੰਸ (ਨੇਕਾਂ) ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਸ਼ਨੀਵਾਰ ਨੂੰ ਕਿਹਾ ਕਿ ਹਾਲ ਹੀ 'ਚ ਗਠਿਤ ਪੀਪਲਜ਼ ਅਲਾਇੰਸ ਫਾਰ ਗੁਪਕਰ ਡਿਕਲੇਅਰੇਸ਼ਨ (ਪੀ.ਏ.ਜੀ.ਡੀ.) ਇੱਕ ਭਾਜਪਾ ਵਿਰੋਧੀ ਮੰਚ ਹੈ ਨਾ ਕਿ ਦੇਸ਼ ਵਿਰੋਧੀ। ਉਨ੍ਹਾਂ ਨੇ ਇੱਥੇ ਪੱਤਰਕਾਰਾਂ ਨੂੰ ਕਿਹਾ, ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਭਾਜਪਾ ਵੱਲੋਂ ਇਹ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਪੀ.ਏ.ਜੀ.ਡੀ. ਇੱਕ ਦੇਸ਼ ਵਿਰੋਧੀ ਮੰਚ ਹੈ। ਮੈਂ ਉਨ੍ਹਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਇਹ ਸੱਚ ਨਹੀਂ ਹੈ। ਇਸ 'ਚ ਕੋਈ ਸ਼ੱਕ ਨਹੀਂ ਹੈ ਕਿ ਇਹ ਭਾਜਪਾ ਵਿਰੋਧੀ ਹੈ ਪਰ ਇਹ ਦੇਸ਼ ਵਿਰੋਧੀ ਨਹੀਂ ਹੈ। ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਦਾ ਪੁਰਾਣਾ ਵਿਸ਼ੇਸ਼ ਦਰਜਾ ਬਹਾਲ ਕਰਵਾਉਣ ਲਈ ਸੰਘਰਸ਼ ਕਰਨ ਲਈ ਪੀ.ਏ.ਜੀ.ਡੀ. ਨੂੰ ਬਣਾਇਆ ਗਿਆ ਹੈ।
ਇਸ ਦੇ ਪ੍ਰਧਾਨ ਸ਼੍ਰੀਨਗਰ ਤੋਂ ਲੋਕਸਭਾ ਸੰਸਦ ਅਬਦੁੱਲਾ ਚੁਣੇ ਗਏ ਹਨ। ਉਨ੍ਹਾਂ ਨੂੰ ਪੀ.ਡੀ.ਪੀ. ਪ੍ਰਧਾਨ ਮਹਿਬੂਬਾ ਮੁਫਤੀ ਦੇ ਘਰ 'ਤੇ ਹੋਈ ਪੀ.ਏ.ਜੀ.ਡੀ. ਦੀ ਪਹਿਲੀ ਬੈਠਕ ਤੋਂ ਬਾਅਦ ਪ੍ਰਧਾਨ ਚੁਣਿਆ ਗਿਆ। ਅਬਦੁੱਲਾ ਨੇ ਕਿਹਾ ਕਿ ਭਾਜਪਾ ਨੇ ਧਾਰਾ 370 ਨੂੰ ਮੁਅੱਤਲ ਕਰਨ ਅਤੇ ਜੰਮੂ-ਕਸ਼ਮੀਰ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਵੰਡਣ ਵਰਗੇ ਕੰਮ ਦੇ ਜ਼ਰੀਏ ਸਮੂਹ ਢਾਂਚੇ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਹੈ।
ਉਨ੍ਹਾਂ ਕਿਹਾ, ਧਰਮ ਦੇ ਨਾਮ 'ਤੇ ਸਾਨੂੰ (ਜੰਮੂ ਕਸ਼ਮੀਰ ਅਤੇ ਲੱਦਾਖ ਦੇ ਲੋਕਾਂ ਨੂੰ) ਵੰਡਣ ਦੀ ਕੋਸ਼ਿਸ਼ ਕਰ ਰਹੇ ਹਨ। ਇਹ ਕੋਸ਼ਿਸ਼ ਸਫਲ ਨਹੀਂ ਹੋਵੇਗੀ। ਇਹ ਧਾਰਮਿਕ ਲੜਾਈ ਨਹੀਂ ਹੈ, ਇਹ ਸਾਡੀ ਪਛਾਣ ਦੀ ਲੜਾਈ ਹੈ ਅਤੇ ਉਸ ਪਛਾਣ ਲਈ ਅਸੀਂ ਇਕੱਠੇ ਖੜ੍ਹੇ ਹਾਂ।
ਬਾਜ਼ਾਰ 'ਚ ਦਸਤਕ ਦੇਣ ਨੂੰ ਤਿਆਰ ਹੈ ਕਸ਼ਮੀਰ ਦਾ ਸੁਆਦੀ ਸੇਬ
NEXT STORY