ਨਵੀਂ ਦਿੱਲੀ (ਭਾਸ਼ਾ) - ਸੁਪਰੀਮ ਕੋਰਟ ਨੇ ਡਾਕਟਰਾਂ ਨੂੰ ਉਨ੍ਹਾਂ ’ਤੇ ਵਧ ਰਹੇ ਹਮਲਿਆਂ ਤੋਂ ਬਚਾਉਣ ਲਈ ਨਿਰਦੇਸ਼ ਦੇਣ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਬੁੱਧਵਾਰ ਇਨਕਾਰ ਕਰ ਦਿੱਤਾ ਤੇ ਕਿਹਾ ਕਿ ਉਸ ਤੋਂ ਸਭ ਕੁਝ ਕਰਨ ਅਤੇ ਹਰ ਸਰਗਰਮੀ ’ਤੇ ਨਜ਼ਰ ਰੱਖਣ ਦੀ ਉਮੀਦ ਨਹੀਂ ਕੀਤੀ ਜਾ ਸਕਦੀ।
ਇਕ ਤਾਜ਼ਾ ਫੈਸਲੇ ਦਾ ਹਵਾਲਾ ਦਿੰਦੇ ਹੋਏ ਜਸਟਿਸ ਬੇਲਾ ਐੱਮ. ਤ੍ਰਿਵੇਦੀ ਤੇ ਪ੍ਰਸੰਨਾ ਬੀ. ਵਰਾਲੇ ਦੇ ਬੈਂਚ ਨੇ ਕਿਹਾ ਕਿ ਸਬੰਧਤ ਦਿਸ਼ਾ-ਨਿਰਦੇਸ਼ ਪਹਿਲਾਂ ਹੀ ਨਿਰਧਾਰਤ ਕੀਤੇ ਜਾ ਚੁੱਕੇ ਹਨ। ਪਟੀਸ਼ਨਕਰਤਾ ਢੁਕਵੀਂ ਦਲੀਲ ਦਾਇਰ ਕਰਨ ਲਈ ਆਜ਼ਾਦ ਹਨ।
ਬੈਂਚ ਵੱਲੋਂ 2022 ’ਚ ਦਾਇਰ ਇਕ ਪਟੀਸ਼ਨ ’ਤੇ ਸੁਣਵਾਈ ਕੀਤੀ ਜਾ ਰਹੀ ਸੀ ਜਿਸ ’ਚ ਡਾਕਟਰਾਂ ’ਤੇ ਹਮਲਿਆਂ ਦੇ ਮਾਮਲਿਆਂ ’ਚ ਵਾਧੇ ਦਾ ਦੋਸ਼ ਲਾਇਆ ਗਿਆ ਸੀ। ਨਾਲ ਹੀ ਉਨ੍ਹਾਂ ਦੀ ਸੁਰੱਖਿਆ ਲਈ ਵਿਆਪਕ ਦਿਸ਼ਾ-ਨਿਰਦੇਸ਼ ਬਣਾਉਣ ਦੀ ਮੰਗ ਵੀ ਕੀਤੀ ਗਈ ਸੀ।
ਇਕ ਪਟੀਸ਼ਨ ’ਚ ਰਾਜਸਥਾਨ ਦੇ ਦੌਸਾ ’ਚ ਇਕ ਗਾਇਨਾਕਾਲੋਜਿਸਟ ਦੀ ਕਥਿਤ ਖੁਦਕੁਸ਼ੀ ਦੀ ਕੇਂਦਰੀ ਜਾਂਚ ਬਿਊਰੋ ਤੋਂ ਜਾਂਚ ਦੀ ਮੰਗ ਕੀਤੀ ਗਈ ਹੈ। ਉਸ ਨੇ ਜਣੇਪੇ ਦੌਰਾਨ ਵਧੇਰੇ ਖੂਨ ਵਹਿਣ ਕਾਰਨ ਇਕ ਔਰਤ ਦੀ ਮੌਤ ਤੋਂ ਬਾਅਦ ਭੀੜ ਵੱਲੋਂ ਕਥਿਤ ਤੌਰ ’ਤੇ ਪ੍ਰੇਸ਼ਾਨ ਕੀਤੇ ਜਾਣ ਤੋਂ ਬਾਅਦ ਖੁਦਕੁਸ਼ੀ ਕਰ ਲਈ ਸੀ।
ਬਿਹਾਰ ਲੋਕ ਸੇਵਾ ਕਮਿਸ਼ਨ ਦੀ ਪ੍ਰੀਖਿਆ ’ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦੀ ਨਾਂਹ
NEXT STORY