ਜੰਮੂ/ਸ਼੍ਰੀਨਗਰ (ਅਰੁਣ)- ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਕੰਟਰੋਲ ਰੇਖਾ ਦੇ ਨਾਲ ਲਗਦੇ ਭਾਰਤੀ ਖੇਤਰ ’ਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰਦੇ ਸਮੇ ਮਾਰੇ ਗਏ 3 ਅੱਤਵਾਦੀਆਂ ਕੋਲੋਂ ਵੱਡੀ ਮਾਤਰਾ ’ਚ ਹਥਿਆਰ ਤੇ ਗੋਲਾ-ਬਾਰੂਦ ਬਰਾਮਦ ਕੀਤਾ ਗਿਆ। ਜੰਮੂ-ਕਸ਼ਮੀਰ ਪੁਲਸ ਤੇ ਫੌਜ ਦੇ ਜਵਾਨਾਂ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਤੇ 3 ਅੱਤਵਾਦੀਆਂ ਨੂੰ ਮਾਰ ਦਿੱਤਾ।
ਫੌਜ ਦੀ 268 ਬ੍ਰਿਗੇਡ ਦੇ ਕੇਰਨ ਸੈਕਟਰ ਦੇ ਕਮਾਂਡਰ ਐੱਨ. ਐੱਲ. ਕੁਲਕਰਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਘੁਸਪੈਠੀਆਂ ਦੀ ਕੋਸ਼ਿਸ਼ ਨੂੰ ਨਾਕਾਮ ਕਰਨ ਲਈ ਫੌਜ ਵੱਲੋਂ ਸ਼ੁਰੂ ਕੀਤਾ ਗਿਆ ‘ਆਪ੍ਰੇਸ਼ਨ ਧਨੁਸ਼’ ਵੱਡੀ ਸਫ਼ਲਤਾ ਸੀ। ਉਨ੍ਹਾਂ ਦੱਸਿਆ ਕਿ ਆਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ 3 ਏ.ਕੇ.-47 ਰਾਈਫਲਾਂ, 4 ਪਿਸਤੌਲਾਂ ਅਤੇ 6 ਹੈਂਡ ਗ੍ਰੇਨੇਡਾਂ ਸਮੇਤ ਹਥਿਆਰਾਂ ਦਾ ਵੱਡਾ ਭੰਡਾਰ ਬਰਾਮਦ ਕੀਤਾ ਗਿਆ। ਇਸ ਤੋਂ ਇਲਾਵਾ ਪਾਕਿਸਤਾਨ ਦੀਆਂ ਬਣੀਆਂ ਸਿਗਰੇਟਾਂ ਤੇ ਖਾਣ-ਪੀਣ ਦਾ ਸਮਾਨ ਵੀ ਜ਼ਬਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅੱਤਵਾਦੀ ਕਸ਼ਮੀਰ ਵਾਦੀ ’ਚ ਸ਼ਾਂਤੀ ਭੰਗ ਕਰਨ ਦਾ ਇਰਾਦਾ ਰੱਖਦੇ ਸਨ ਪਰ ਸੁਰੱਖਿਆ ਫੋਰਸਾਂ ਨੇ ਉਨ੍ਹਾਂ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹਾਈਵਾ ਨਾਲ ਟਕਰਾਈ ਤੇਜ਼ ਰਫ਼ਤਾਰ ਸਕਾਰਪੀਓ, 6 ਦੀ ਮੌਤ
NEXT STORY