ਸ਼੍ਰੀਨਗਰ- ਜੰਮੂ-ਕਸ਼ਮੀਰ ਮੌਸਮ ਵਿਭਾਗ ਨੇ ਮੌਸਮ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਅਗਲੇ ਕੁਝ ਦਿਨਾਂ ਵਿਚ ਭਾਰੀ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਤਾਪਮਾਨ ਖਾਸ ਕਰਕੇ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਅਸਾਧਾਰਨ ਤੌਰ 'ਤੇ ਵੱਧਣ ਦੀ ਸੰਭਾਵਨਾ ਹੈ। ਆਮ ਤੌਰ 'ਤੇ ਠੰਡਾ ਮੰਨੇ ਜਾਣ ਵਾਲੇ ਇਸ ਖੇਤਰ ਵਿਚ ਤੇਜ਼ ਗਰਮੀ ਦੀ ਭਵਿੱਖਬਾਣੀ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਕਸ਼ਮੀਰ ਦੇ ਮੈਦਾਨੀ ਇਲਾਕਿਆਂ ਵਿਚ ਤਾਪਮਾਨ ਵਿਚ ਕਾਫ਼ੀ ਵਾਧਾ ਹੋਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਉਮੀਦ ਹੈ।
ਮੌਸਮ ਵਿਗਿਆਨੀਆਂ ਨੇ ਸੰਭਾਵਿਤ ਗਰਮੀ ਦੇ ਤਣਾਅ ਦੀ ਚਿਤਾਵਨੀ ਜਾਰੀ ਕੀਤੀ ਹੈ। ਖਾਸ ਕਰਕੇ ਬੱਚਿਆਂ, ਬਜ਼ੁਰਗਾਂ ਅਤੇ ਸਿਹਤ ਸਮੱਸਿਆਵਾਂ ਵਾਲੇ ਲੋਕਾਂ ਲਈ। ਵਧਦੇ ਤਾਪਮਾਨ ਨੇ ਕਿਸਾਨਾਂ ਅਤੇ ਬਾਗਬਾਨਾਂ ਦੀਆਂ ਚਿੰਤਾਵਾਂ ਵੀ ਵਧਾ ਦਿੱਤੀਆਂ ਹਨ, ਜਿਨ੍ਹਾਂ ਨੂੰ ਡਰ ਹੈ ਕਿ ਜੇਕਰ ਇਹ ਮੌਸਮ ਲੰਬੇ ਸਮੇਂ ਤੱਕ ਜਾਰੀ ਰਿਹਾ, ਤਾਂ ਗਰਮੀ ਫਸਲਾਂ ਨੂੰ ਨੁਕਸਾਨ ਪਹੁੰਚਾ ਸਕਦੀ ਹੈ। ਮੌਸਮ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਮਈ ਵਿਚ ਕਸ਼ਮੀਰ ਵਿਚ ਅਜਿਹਾ ਮੌਸਮ ਆਮ ਤੌਰ 'ਤੇ ਨਹੀਂ ਹੁੰਦਾ। ਅਗਲੇ ਕੁਝ ਦਿਨਾਂ ਵਿਚ ਜੋ ਤਾਪਮਾਨ ਰਹੇਗਾ ਉਹ ਆਮ ਤੌਰ 'ਤੇ ਜੁਲਾਈ ਦੇ ਗਰਮੀਆਂ ਦੇ ਮਹੀਨਿਆਂ ਵਿਚ ਦੇਖਿਆ ਜਾਂਦਾ ਹੈ।
ਛੱਤੀਸਗੜ੍ਹ 'ਚ ਮਾਰੇ 27 ਨਕਸਲੀਆਂ 'ਚ ਚੋਟੀ ਦੇ ਮਾਓਵਾਦੀ ਨੇਤਾ ਬਸਵਰਾਜੂ ਸ਼ਾਮਲ: ਅਮਿਤ ਸ਼ਾਹ
NEXT STORY